ETV Bharat / state

Gangster Fateh Nagri: ਘੋੜਿਆਂ ਦੇ ਵਪਾਰੀ ਤੋਂ ਮੰਗੀ ਗਈ 20 ਲੱਖ ਦੀ ਫਰੌਤੀ ਦੇ ਜੇਲ੍ਹ 'ਚ ਬੈਠੇ ਗੈਂਗਸਟਰ ਨਾਲ ਜੁੜੇ ਤਾਰ - Bathinda today update

ਪੰਜਾਬ ਵਿੱਚ ਫਰੌਤੀ ਦੀਆਂ ਵਰਦਾਤਾਂ ਬਹੁਤ ਹੀ ਵਧ ਗਈਆਂ ਹਨ। ਹੁਣ ਕਿੰਨਾਂ ਵਾਰਦਾਤਾਂ ਵਿੱਚ ਦੇਸ਼ ਤੋਂ ਬਾਹਰ ਬੈਠੇ ਗੈਂਗਸਟਰ ਹੀ ਨਹੀਂ ਸਗੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰ ਵੀ ਸ਼ਾਮਲ ਹਨ ਜਿਸ ਦਾ ਤਾਜ਼ਾ ਮਾਮਲਾ ਬਠਿੰਡਾ ਜੇਲ੍ਹ ਤੋਂ ਸਾਹਮਣੇ ਆਇਆ ਹੈ...

Gangster Fateh Nagri
Gangster Fateh Nagri
author img

By

Published : Feb 27, 2023, 10:00 PM IST

gster Fateh Nagri

ਬਠਿੰਡਾ : ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਵੱਲੋਂ ਫਰੋਤੀ ਦਾ ਕਾਰੋਬਾਰ ਜੋਰਾ ਨਾਲ ਚਲਾਇਆ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਕੁਝ ਦਿਨ ਪਹਿਲਾਂ ਬਠਿੰਡਾ ਦੇ ਘੋੜਿਆਂ ਦੇ ਵਪਾਰੀ ਆਈ ਫਰੋਤੀ ਲਈ ਫੋਨ ਕਾਲ ਹੈ। ਵਪਾਰੀ ਨੂੰ ਫੋਨ ਕਾਲ ਕਰਕੇ 20 ਲੱਖ ਰੁਪਏ ਦੀ ਫਿਰੋਤੀ ਮੰਗੀ ਗਈ ਸੀ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਵੱਲੋਂ ਘੋੜਿਆਂ ਦੇ ਵਪਾਰੀ ਤੋਂ 20 ਲੱਖ ਰੁਪਏ ਦੀ ਫਿਰੌਤੀ ਵਟਸੈਪ ਰਾਹੀ ਮੰਗੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ ਜਿਨ੍ਹਾਂ ਵਿਚੋਂ 2 ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਜੇਲ੍ਹਾਂ ਵਿੱਚ ਬੰਦਾ ਗੈਂਗਸਟਰ ਵਿੱਚ ਫਰੋਤੀ ਦੇ ਕੰਮ ਵਿੱਚ ਸ਼ਾਮਲ: ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਫਤਿਹ ਨਾਗਰੀ ਨੂੰ ਸੋਮਵਾਰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਬਠਿੰਡਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੋਂ ਉਸ ਨੂੰ ਅਦਾਲਤ ਵੱਲੋਂ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਇਥੇ ਦੱਸਣਯੋਗ ਹੈ ਕਿ ਪੁਲਿਸ ਵੱਲੋਂ ਘੋੜਿਆਂ ਦਾ ਵਪਾਰ ਕਰਨ ਵਾਲੇ ਪਿੰਡ ਪੱਕਾ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਰਸ਼ ਡੱਲਾ ਅਤੇ ਉਸ ਦੇ ਦੋ ਸਾਥੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਫੋਰਤੀ ਮੰਗਣ ਵਾਲਿਆਂ ਉਤੇ ਕਾਰਵਾਈ: ਹਰਪ੍ਰੀਤ ਵੱਲੋਂ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਦੇ ਦੱਸਿਆ ਕਿ ਉਸ ਨੂੰ ਵਿਦੇਸ਼ੀ ਨੰਬਰ 'ਤੇ ਕਾਲ ਆਈ ਸੀ। ਜਿਸ ਵਿਚ 20 ਲੱਖ ਰੁਪਏ ਫਰੋਤੀ ਦੀ ਮੰਗ ਕੀਤੀ ਗਈ ਸੀ। ਹਰਪ੍ਰੀਤ ਸਿੰਘ ਦੀ ਸ਼ਿਕਾਇਤ ਉੱਪਰ ਥਾਣਾ ਸੰਗਤ ਵਿਖੇ ਵੱਖ-ਵੱਖ ਧਾਰਾਵਾਂ ਤਹਿਤ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹਨਾਂ ਵਿੱਚ ਪ੍ਰਮੁੱਖ ਤੌਰ 'ਤੇ ਗੈਂਗਸਟਰ ਅਰਸ਼ ਡੱਲਾ ਹੈ ਅਤੇ ਦੋ ਨੌਜਵਾਨ ਉਹ ਹਨ ਜਿਨ੍ਹਾਂ ਵੱਲੋਂ ਵਪਾਰੀ ਦਾ ਮੋਬਾਇਲ ਨੰਬਰ ਉਪਲਬਧ ਕਰਵਾਇਆ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਫਤਹਿ ਨਾਗਰੀ ਫਿਰੋਤੀ ਦੇ ਇਸ ਕੰਮ ਵਿਚ ਸ਼ਾਮਲ ਹੈ ਥਾਣਾ ਸੰਗਤ ਦੇ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਸਰਾ ਨੇ ਦੱਸਿਆ ਕਿ ਰਿਮਾਂਡ ਦੌਰਾਨ ਫਤਹਿ ਨਾਗਰੀ ਵੱਲੋਂ ਹੋਰ ਵੀ ਖੁਲਾਸੇ ਕੀਤੇ ਜਾਣ ਦੇ ਆਸਾਰ ਹਨ। ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ ਸਬੰਧੀ ਜਾਣਕਾਰੀ ਰਿਮਾਂਡ ਦੌਰਾਨ ਹਾਸਲ ਕੀਤੀ ਜਾਵਗੀ।

ਇਹ ਵੀ ਪੜ੍ਹੋ:- Former Chairman shot dead: ਕਾਂਗਰਸ ਦੇ ਮਾਰਕੀਟ ਕਮੇਟੀ ਦੇ ਸਾਬਕਾ ਪ੍ਰਧਾਨ ਦਾ ਮਹਿਲਾ ਨੇ ਕੀਤਾ ਗੋਲੀਆਂ ਮਾਰ ਕਤਲ

ETV Bharat Logo

Copyright © 2025 Ushodaya Enterprises Pvt. Ltd., All Rights Reserved.