ਬਠਿੰਡਾ: ਬੀਤੇ ਮੰਗਲਵਾਰ ਦੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਬਠਿੰਡਾ ਦੇ ਪਿੰਡ ਬੀੜ ਵਾਸੀ ਦਾ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ 20 ਸਾਲਾ ਨੌਜਵਾਨ ਮਨੀ ਸਿੰਘ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਤੇਜਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਪੜਤਾਲ ਸ਼ੁਰੂ ਕਰ ਦਿੱਤੀ ਹੈ।