ਬਠਿੰਡਾ: ਕੇਂਦਰ ਸਰਕਾਰ ਦੇ ਵੱਲੋਂ ਲਾਗੂ ਕੀਤੇ ਖੇਤੀ ਬਿੱਲਾਂ ਖਿਲਾਫ਼ ਦਿੱਲੀ ਵਿਖੇ ਮੋਰਚੇ ਲਾ ਕੇ ਕੀਤੇ ਜਾ ਰਹੇ ਸੰਘਰਸ਼ ਕੀਤਾ ਜਾ ਰਿਹਾ ਹੈ। 26 ਜਨਵਰੀ ਵਾਲੇ ਦਿਨ ਹੋਈਆਂ ਘਟਨਾਵਾਂ ਕਰਕੇ ਦਿੱਲੀ ਵਿਖੇ ਗ੍ਰਿਫਤਾਰ ਕੀਤੇ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ 7 ਨੌਜਵਾਨ ਕਿਸਾਨਾਂ ਵਿੱਚੋਂ ਬੀਤੇ ਦਿਨ ਜ਼ਮਾਨਤ ਮਿਲਣ ਤੋਂ ਬਾਅਦ 3 ਨੌਜਵਾਨ ਕਿਸਾਨ ਪਿੰਡ ਪਰਤ ਆਏ।
ਰਿਆਹ ਹੋਏ ਨੌਜਵਾਨ ਦਾ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਕਿਸਾਨਾਂ ਨੇ ਇਸ ਮੌਕੇ ਦੱਸਿਆ ਕਿ ਉਹ ਫੜ੍ਹੇ ਆਪਣੇ ਇੱਕ ਸਾਥੀ ਦਾ ਪਤਾ ਲੈਣ ਗਏ ਸਨ ਕਿ ਉਨ੍ਹਾਂ ਨੂੰ ਵੀ ਬੇਵਜ੍ਹਾ ਫੜ੍ਹ ਲਿਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੋਈ ਮਾੜਾ ਸਲੂਕ ਨਹੀਂ ਹੋਇਆ।
ਨੌਜਵਾਨ ਕਿਸਾਨਾਂ ਨੇ ਦਿੱਲੀ ਸਿੱਖ ਗੁਰਦਵਾਰਾ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਬਣਾਈ ਵਕੀਲਾਂ ਦੀ ਕਮੇਟੀ ਕਾਰਨ ਉਨ੍ਹਾਂ ਨੂੰ ਜ਼ਮਾਨਤ ਮਿਲ ਸਕੀ।
ਇਹ ਵੀ ਪੜ੍ਹੋ: ਸਾਕਾ ਨਨਕਾਣਾ ਸਾਹਿਬ ਦੀ 100 ਸਾਲ ਦੀ ਕ੍ਰਾਂਤੀ