ਤਲਵੰਡੀ ਸਾਬੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 314ਵੇਂ ਸੰਪੂਰਨਤਾ ਦਿਵਸ ਸਮਾਗਮ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਪ੍ਰਕਾਸ਼ ਦੇ ਨਾਲ ਆਰੰਭ ਹੋ ਗਏ ਹਨ। ਇਸ ਸਮਾਗਮ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ।
ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਉੱਤੇ ਭਾਈ ਮਨੀ ਸਿੰਘ ਨੂੰ ਲਿਖਾਰੀ ਅਤੇ ਬਾਬਾ ਦੀਪ ਸਿੰਘ ਨੂੰ ਸਹਾਇਕ ਲਿਖਾਰੀ ਥਾਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ। ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ਹੇਠ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਮੁੱਖ ਸਮਾਗਮ ਹੋਵੇਗਾ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਸੰਗਤਾਂ ਨੂੰ ਘਰਾਂ ਵਿੱਚ ਸਮਾਗਮ ਨਾਲ ਜੋੜਨ ਲਈ ਕਈ ਚੈਨਲਾਂ ਉੱਤੇ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪਿੰਡ ਅੰਬੇ ਮਾਜਰਾ ਦੀ ਸੜਕ ਵਿੱਚ ਪਏ ਟੋਏ ਦੇ ਰਹੇ ਹਾਦਸਿਆਂ ਨੂੰ ਸੱਦਾ, ਲੋਕ ਪਰੇਸ਼ਾਨ