ਬਠਿੰਡਾ: ਸੈਂਟਰਲ ਜੇਲ੍ਹ ਵਿੱਚ ਬੰਦ 4 ਗੈਂਗਸਟਰਾਂ ਨੇ ਆਪਣੀ ਹੀ ਬਾਂਹ ਦੀਆਂ ਨਾੜਾਂ ਕੱਟ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ। ਪੁਲਿਸ ਵੱਲੋਂ ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਸੀਆਈਏ ਵਨ ਦੇ ਇੰਚਾਰਜ ਇੰਸਪੈਕਟਰ ਜਗਦੀਸ਼ ਸ਼ਰਮਾ ਦਾ ਕਹਿਣਾ ਹੈ ਕਿ ਸੱਟਾਂ ਗੈਂਗਸਟਰਾਂ ਨੇ ਖ਼ੁਦ ਹੀ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੁਲਿਸ ਇਸ ਘਟਨਾ ਦੀ ਹਰ ਪੱਖੋਂ ਪੜਤਾਲ ਕਰ ਰਹੀ ਹੈ। ਦੋਸ਼ੀਆਂ ਦੀ ਸ਼ਨਾਖ਼ਤ ਮਨੋਜ ਕੁਮਾਰ, ਅਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਅਤੇ ਹਰਕਮਲ ਸਿੰਘ ਦੇ ਤੌਰ 'ਤੇ ਹੋਈ ਹੈ।
ਇਹ ਵੀ ਪੜ੍ਹੋ: ਟਿੱਡੀ ਦਲ ਨੇ ਬਰਨਾਲਾ 'ਚ ਦਿੱਤੀ ਦਸਤਕ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ