ਬਠਿੰਡਾ:ਪੰਜਾਬ 'ਚ ਕੋਰੋਨਾ ਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ, ਪਰ ਹਾਲੇ ਤੱਕ ਬਠਿੰਡਾ 'ਚ ਸਿਰਫ਼ ਇੱਕ ਹੀ ਮਰੀਜ਼ ਕੋਰੋਨਾ ਵਾਇਰਸ ਦਾ ਪੌਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬਾਕੀ ਸਾਰੇ ਮਰੀਜ਼ ਦੂਜੇ ਸੂਬੇ ਦੇ ਹਨ।
ਬਠਿੰਡਾ ਦੇ ਸਿਵਲ ਸਰਜਨ ਡਾਕਟਰ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਹੀ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰਵਾ ਦਿੱਤਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਵੱਲੋਂ 1421 ਟੈਸਟ ਜਾਂਚ ਕਰਵਾਏ ਗਏ ਸੀ।
ਹੋਰ ਪੜ੍ਹੋ: ਕਰਫ਼ਿਊ ਦੌਰਾਨ ਰਾਸ਼ਨ ਦੇ ਪ੍ਰਬੰਧ ਕਰਨ ਲਈ ਸੰਪਰਦਾਇ ਮਸਤੂਆਣਾ ਦਾ ਸਨਮਾਨ
ਜ਼ਿਕਰਯੋਗ ਹੈ ਕਿ ਬਠਿੰਡਾ ਵਿੱਚ ਹਾਲੇ ਤੱਕ 41 ਮਰੀਜ਼ਾਂ 'ਚੋਂ ਕੋਰੋਨਾ ਵਾਇਰਸ ਪੌਜ਼ੀਟਿਵ ਪਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ 13 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਦੀ ਹਦਾਇਤ ਵੀ ਦਿੱਤੀ ਜਾ ਰਹੀ ਹੈ।