ETV Bharat / state

ਤਲਵੰਡੀ ਸਾਬੋ ਵਿੱਚ 50 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ - ਕੋਰੋਨਾ ਮਰੀਜ਼ਾਂ

ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ 50 ਨਵੇਂ ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। 46 ਪ੍ਰਵਾਸੀ ਮਜ਼ਦੂਰ ਹਨ ਜੋ ਕਿ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਿੱਚ ਕੰਮ ਕਰਦੇ ਹਨ।

ਤਲਵੰਡੀ ਸਾਬੋ ਵਿੱਚ 50 ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

author img

By

Published : Jul 25, 2020, 5:23 PM IST

ਤਲਵੰਡੀ ਸਾਬੋ: ਸ਼ੁੱਕਰਵਾਰ ਨੂੰ ਹਲਕਾ ਤਲਵੰਡੀ ਸਾਬੋ ਵਿੱਚ 50 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਗਰੂਪ ਸਿੰਘ ਨੇ ਕੀਤੀ।

ਤਲਵੰਡੀ ਸਾਬੋ ਵਿੱਚ 50 ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

ਇਸ ਬਾਰੇ ਦੱਸਦੇ ਹੋਏ ਸਿਵਲ ਸਰਜਨ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜਿਹੜੇ ਨਵੇਂ 50 ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਉਨ੍ਹਾਂ ਵਿੱਚੋਂ 46 ਪ੍ਰਵਾਸੀ ਮਜ਼ਦੂਰ ਹਨ ਜੋ ਕਿ ਪਿੰਡ ਫੁੱਲੋ ਖਾਰੀ ਵਿੱਚ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਿੱਚ ਕੰਮ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਨਗਰ ਪੰਚਾਇਤ ਦੇ 2 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਲੋਕਾਂ ਦੇ ਸੈਂਪਲ ਤਾਂ ਉਨ੍ਹਾਂ ਵਿੱਚੋਂ 4 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ।

ਉਨ੍ਹਾਂ ਨੇ ਕਿਹਾ ਕਿ ਜਿਹੜੇ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੁੰਦੀ ਹੈ ਉਨ੍ਹਾਂ ਨੂੰ ਆਈਸੋਲੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ 2 ਆਈਸੋਲੇਸ਼ਨ ਸੈਂਟਰ ਬਣੇ ਹੋਏ ਹਨ। ਇੱਕ ਸੈਂਟਰ ਮੈਰੀਟੋਰੀਅਸ ਸਕੂਲ ਵਿੱਚ ਹੈ ਤੇ ਦੂਜਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਹੈ। ਉਥੇ ਹੀ ਇਨ੍ਹਾਂ ਪੌਜ਼ੀਟਿਵ ਮਰੀਜ਼ਾਂ ਨੂੰ ਰੱਖਿਆ ਗਿਆ ਹੈ।

ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕਰਨ। ਜ਼ਿਆਦਾ ਤੋਂ ਜ਼ਿਆਦਾ ਮਾਸਕ ਦੀ ਵਰਤੋਂ ਕਰਨ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ। ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਜ਼ਿਆਦਾ ਜ਼ਰੂਰੀ ਕੰਮ ਹੋਵੇ ਉਸੇ ਵੇਲੇ ਘਰ ਤੋਂ ਬਾਹਰ ਨਿਕਲਣ, ਬਿਨਾਂ ਕਿਸੇ ਕੰਮ ਦੇ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ;ਨਹਿਰ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.