ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਰ ਰਾਤ ਸੂਫ਼ੀ ਨਾਈਟ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪੰਜਾਬ ਦੇ ਗਾਇਕ ਕੰਵਰ ਗਰੇਵਾਲ ਤੇ ਸਤਿੰਦਰ ਸਰਤਾਜ ਵੱਲੋਂ ਸੂਫ਼ੀ ਗਾਇਕੀ ਪੇਸ਼ ਕੀਤੀ ਗਈ। ਸੂਫ਼ੀ ਨਾਇਟ ਵਿੱਚ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ।
ਸੂਫ਼ੀ ਨਾਈਟ ਸ਼ੋਅ ਵਿੱਚ ਆਪਣੇ ਤੈਅ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਸ਼ੁਰੂ ਹੋਇਆ ਤੇ ਦੇਰ ਰਾਤ ਤੱਕ ਚੱਲਦਾ ਰਿਹਾ। ਇਸ ਸਮਾਗਮ ਵਿੱਚ ਸਭ ਤੋਂ ਪਹਿਲਾਂ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਦੇ ਨਾਲ ਸ਼ਹਿਰ ਵਾਸੀਆਂ ਦਾ ਦਿਲ ਜਿੱਤ ਲਿਆ ਤੇ ਸਾਰੇ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਸੂਫ਼ੀ ਨਾਈਟ ਵਿੱਚ ਪੁੱਜੇ ਲੇਖਕ ਸੁਰਜੀਤ ਪਾਤਰ ਨੇ ਦੱਸਿਆ ਕਿ ਜਦੋਂ ਉਹ ਕਦੇ ਪ੍ਰੇਸ਼ਾਨ ਹੁੰਦੇ ਹਨ ਉਸ ਵੇਲੇ ਗੁਰਬਾਣੀ ਦਾ ਪਾਠ ਕਰ ਲੈਂਦੇ ਹਨ ਤੇ ਉਨ੍ਹਾਂ ਦੀ ਪਰੇਸ਼ਾਨੀ ਦੂਰ ਹੋ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸੰਗੀਤ ਤੇ ਗੁਰਬਾਣੀ ਨਾਲ ਜੁੜਨ ਦੀ ਗੱਲ ਆਖੀ।