ਬਠਿੰਡਾ: ਜ਼ਿਲ੍ਹੇ ਵਿੱਚ ਲਿਫਟ ਮੰਗ ਕੇ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਗਿਰੋਹ ਦਾ ਪੁਲਿਸ ਨੇ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੱਸ ਦਈਏ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਿਫਟ ਮੰਗ ਕੇ ਅੱਗੇ ਜਾਣ ਦਾ ਬਹਾਨਾ ਬਣਾ ਕੇ ਆਪਣੀ ਲੁੱਟ ਦਾ ਸ਼ਿਕਾਰ ਬਣਾਉਣ ਵਾਲੀਆਂ 5 ਔਰਤਾਂ ਅਤੇ 2 ਪੁਰਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ।
ਲੁੱਟਖੋਹ ਕਰਨ ਵਾਲੇ ਔਰਤਾਂ ਸਣੇ 2 ਵਿਅਕਤੀ ਕਾਬੂ: ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਵਾਸੀ ਪਿੰਡ ਲੱਖੀ ਜੰਗਲ ਜ਼ਿਲ੍ਹਾ ਬਠਿੰਡਾ, ਲਖਵੀਰ ਸਿੰਘ ਵਾਸੀ ਪਿੰਡ ਥਰਾਜ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਥਾਣਾ ਕੋਤਵਾਲੀ ਨੇ ਕਾਬੂ ਕੀਤੇ ਸਾਰੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬਾਕੀ ਦੋ ਮੁਲਜ਼ਮਾਂ ਗਗਨਦੀਪ ਸਿੰਘ ਵਾਸੀ ਜੈਤੋ ਜਿਸ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਅਸ਼ਲੀਲ ਹਰਕਤਾਂ ਕਰਨ ਦਾ ਝੂਠਾ ਇਲਜ਼ਾਮ ਲਗਾਉਂਦੀਆਂ ਸੀ: ਗੱਲਬਾਤ ਕਰਦਿਆਂ ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੋਹਨ ਲਾਲ ਵਾਸੀ ਗਣੇਸ਼ਾ ਬਸਤੀ ਬਠਿੰਡਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 6 ਨਵੰਬਰ ਨੂੰ ਦੋ ਔਰਤਾਂ ਨੇ ਉਸ ਤੋਂ ਲਿਫਟ ਮੰਗੀ ਅਤੇ ਜਦੋਂ ਉਸ ਨੇ ਦੋਵਾਂ ਔਰਤਾਂ ਨੂੰ ਆਪਣੇ ਕੋਲ ਬਿਠਾ ਲਿਆ। ਕਾਰ ਤਾਂ ਥੋੜ੍ਹੀ ਦੂਰ ਜਾ ਕੇ ਔਰਤਾਂ ਨੇ ਉਸ 'ਤੇ ਅਸ਼ਲੀਲ ਹਰਕਤਾਂ ਕਰਨ ਦਾ ਝੂਠਾ ਇਲਜ਼ਾਮ ਲਗਾ ਕੇ ਉਸ ਦਾ ਮੋਬਾਈਲ ਅਤੇ ਨਕਦੀ ਖੋਹ ਲਈ। ਇੰਨਾ ਹੀ ਨਹੀਂ, ਇਕ ਔਰਤ ਨੇ ਸਾਜ਼ਿਸ਼ ਤਹਿਤ ਵੀਡੀਓ ਬਣਾਈ ਅਤੇ ਉਸ ਵੀਡੀਓ ਰਾਹੀਂ ਮਹਿਲਾ ਨੇ ਉਸ ਨੂੰ ਬਲੈਕਮੇਲ ਕਰਕੇ ਪੰਜ ਲੱਖ ਰੁਪਏ ਦੀ ਮੰਗ ਕੀਤੀ।
ਬਾਕੀਆਂ ਦੀ ਕੀਤੀ ਜਾ ਰਹੀ ਭਾਲ: ਇੰਸਪੈਕਟਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਲੋਕਾਂ ਨੂੰ ਬਲੈਕਮੇਲ ਕਰ ਕੇ ਲੁੱਟੀ ਗਈ ਨਕਦੀ ਬਰਾਮਦ ਕਰ ਲਈ ਹੈ। ਪੁਲਿਸ ਨੇ ਕਾਬੂ ਕੀਤੇ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰਕੇ ਉਕਤ ਮਾਮਲੇ ਵਿੱਚ ਸ਼ਾਮਲ ਬਾਕੀ ਦੋ ਮੁਲਜ਼ਮਾਂ ਕੋਮਲ ਅਤੇ ਗਗਨਦੀਪ ਸਿੰਘ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜੋ: ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਿੰਡ ਦੇ ਲੋਕਾਂ ਉੱਤੇ ਲੱਗੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ