ਬਠਿੰਡਾ: ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਹਿਲੀ ਵਾਰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਲਈ ਪੁੱਜੇ। ਪਰੇਡ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਬਠਿੰਡਾ ਸਮੇਤ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੰਬਧੋਨ ਕਰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਨਹੀਂ, ਦੁੱਖ ਮੰਤਰੀ ਹਨ। ਸਾਰਿਆਂ ਦੀਆਂ ਸਮੱਸਿਆਵਾਂ ਦਾ ਹਲ ਕਰਨ ਲਈ ਤਤਪਰ ਹਨ।
ਬਠਿੰਡਾ ਵਾਸੀਆਂ ਨੂੰ ਖੁਸ਼ਖਬਰੀ: CM ਮਾਨ ਨੇ ਬਠਿੰਡਾ ਨੂੰ ਬਾਹਰੀ ਅਤੇ ਨਵਾਂ ਡਿਜੀਟਲ ਬਸ ਸਟੈਂਡ ਦੇਣ ਦੀ ਗੱਲ ਕਹੀ ਹੈ। ਇਸ ਦਾ ਸਰਵੇ ਕਰਨ ਵਾਲਾ ਬਠਿੰਡਾ ਪਹਿਲਾਂ ਜ਼ਿਲ੍ਹਾਂ ਦੱਸਿਆ। ਇੱਥੋ ਸ਼ਟਲ ਬਸ ਸਰਵਿਸ ਚੱਲੇਗੀ। ਇਸ ਦੇ ਨਾਲ ਹੀ, ਅਰਬਨ ਸਟੇਟ ਬਣਾਉਣ ਦੀ ਵੀ ਗੱਲ ਕੀਤੀ।
ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ : ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ 'ਤੇ ਪੰਜਾਬੀ ਪਹਿਲੇ ਮੋਰਚੇ 'ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਅਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ। ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅੱਗੇ ਆਇਆ।
ਆਜ਼ਾਦੀ ਸੰਗਰਾਮ ਦੌਰਾਨ ਬਹੁਤ ਸਾਰੇ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਕੁਰਬਾਨ ਕੀਤੀ। ਉਨ੍ਹਾਂ ਭਗਤ ਸਿੰਘ ਦੀ ਕੁਰਬਾਨੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਮਨੁੱਖ ਆਪਣੇ ਸਾਲਾਂ ਤੋਂ ਨਹੀਂ, ਸਗੋਂ ਆਪਣੇ ਵਿਚਾਰਾਂ ਕਰਕੇ ਮਹਾਨ ਬਣਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਡੀਸੀ, ਐਸਐਸਪੀ, ਵਿਧਾਇਕ, ਸਾਂਸਦ, ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਹਨ, ਤਾਂ ਸਿਰਫ ਸ਼ਹੀਦਾਂ ਦੀ ਬਦੌਲਤ ਹਨ।
ਭਲਕੇ ਅਰਵਿੰਦ ਕੇਜਰੀਵਾਲ ਪਹੁੰਚਣਗੇ ਅੰਮ੍ਰਿਤਸਰ: ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ 27 ਜਨਵਰੀ ਨੂੰ ਮੁਹੱਲਾ ਕਲੀਨਿਕ ਖੋਲ੍ਹਣ ਲਈ ਅੰਮ੍ਰਿਤਸਰ ਆ ਰਹੇ ਹਨ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਵਿੱਚ ਆਯੋਜਿਤ ਰਾਸ਼ਟਰੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਕੱਟਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਮਿਟਾਇਆ ਨਹੀਂ ਜਾ ਸਕਦਾ ਕਿਉਂਕਿ ਸੱਚ ਨੂੰ ਦਬਾਇਆ ਜਾ ਸਕਦਾ ਹੈ ਪਰ ਮਿਟਾਇਆ ਨਹੀਂ ਜਾ ਸਕਦਾ। ਸ਼ੇਅਰ ਕਰਕੇ ਸ਼ਾਸਨ ਦੀ ਮਿਸਾਲ ਦਿੱਤੀ। ਅੱਜ ਮਾਣ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਉੱਚ ਪੱਧਰ 'ਤੇ ਲੈ ਕੇ ਜਾਣਾ ਹੋਵੇਗਾ।
ਇਹ ਵੀ ਪੜ੍ਹੋ: Republic Day Celebration on Attari Wagah Border : ਅਟਾਰੀ-ਵਾਹਗਾ ਸਰਹੱਦ 'ਤੇ ਬੀਐਸਐਫ ਦੇ ਡੀਆਈਜੀ ਸੰਜੇ ਗੌੜ ਨੇ ਫਹਿਰਾਇਆ ਤਿਰੰਗਾ