ਬਠਿੰਡਾ : ਸੁਨਾਮ-ਬਠਿੰਡਾ ਰੋਡ 'ਤੇ ਇੱਕ 13 ਸਾਲਾ ਅੱਠਵੀਂ ਜਮਾਤ ਦੀ ਵਿਦਿਆਰਥਣ ਦੇ ਟਰੱਕ ਨੀਚੇ ਆ ਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਉੱਕਤ ਲੜਕੀ ਮਨਪ੍ਰੀਤ ਕੌਰ ਸਕੂਲ ਤੋਂ ਪੜ੍ਹਾਈ ਕਰਕੇ ਸਾਈਕਲ 'ਤੇ ਆਪਣੀਆਂ ਸਹੇਲੀਆਂ ਨਾਲ ਘਰ ਜਾ ਰਹੀ ਸੀ। ਅਚਾਨਕ ਮੇਨ ਰੋਡ 'ਤੇ ਆ ਰਹੇ ਇੱਕ ਤੇਜ਼ ਰਫਤਾਰ ਟਰੱਕ ਨਾਲ ਉਸ ਦੀ ਟੱਕਰ ਹੋ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਰੋਹ ਵਿੱਚ ਆਏ ਲੋਕਾਂ ਨੇ ਬਠਿੰਡਾ ਰੋਡ 'ਤੇ ਜਾਮ ਲਗਾ ਦਿੱਤਾ ਜਿਸ ਨਾਲ ਟ੍ਰੈਫ਼ਿਕ ਜਾਮ ਹੋ ਗਿਆ।
ਇਸ ਮੌਕੇ ਮ੍ਰਿਤਕ ਮਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਸਕੂਲ ਤੋਂ ਪੜ੍ਹ ਕੇ ਸਾਈਕਲ 'ਤੇ ਆਪਣੀਆਂ ਸਹੇਲੀਆਂ ਨਾਲ ਵਾਪਸ ਆ ਰਹੀ ਸੀ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਟਰੱਕ ਜਿਸ ਨੂੰ ਕਿ ਇੱਕ ਨਾਬਾਲਗ਼ ਲੜਕਾ ਚਲਾ ਰਿਹਾ ਸੀ ਨੇ ਉਨ੍ਹਾਂ ਦੀ ਲੜਕੀ ਨੂੰ ਕੁੱਚਲ ਦਿੱਤਾ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।