ਬਠਿੰਡਾ: ਬਠਿੰਡਾ ਦੇ ਇੱਕ ਦਰਜਨ ਤੋਂ ਉੱਤੇ ਜਵੈਲਰ ਦੇ ਕਾਰੋਬਾਰੀਆਂ ਦਾ ਕਰੀਬ ਇੱਕ ਕਰੋੜ ਰੁਪਏ ਦਾ ਸੋਨਾ ਚੋਰੀ ਹੋ ਗਿਆ। ਜਿਸ ਦੀ ਸ਼ਿਕਾਇਤ ਲਈ ਸੁਨਿਆਰੇ ਵੱਡੀ ਗਿਣਤੀ ਵਿੱਚ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਲੈਕੇ ਪਹੁੰਚੇ। ਇਸ ਦੌਰਾਨ ਸ਼ਿਕਾਇਤਕਰਤਾ ਜਵੈਲਰ ਸਮੂਹ ਦੇ ਪ੍ਰਧਾਨ ਨੇ ਦੱਸਿਆ ਕਿ ਇੱਕ ਪਿਛਲੇ ਕਈ ਸਾਲਾਂ ਤੋਂ ਉਹਨਾਂ ਦਾ ਕੰਮ ਕਰ ਰਹੇ ਬੰਗਾਲੀ ਕਾਰੀਗਰ ਵੱਲੋਂ ਇਸ ਕਰਤੂਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਦੇ ਖਿਲਾਫ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।
12 ਸਾਲਾਂ ਤੋਂ ਕੰਮ ਕਰ ਰਿਹਾ ਸੀ ਕਾਰੀਗਰ: ਜਵੈਲਰ ਐਸੋਸੀਏਸ਼ਨ ਦੇ ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬਠਿੰਡਾ ਵਿੱਚ ਪਿਛਲੇ 12 ਸਾਲਾਂ ਤੋਂ ਬੰਗਾਲ ਦਾ ਰਹਿਣ ਵਾਲਾ ਕਾਰੀਗਰ ਜਵੈਲਰਸ ਨਾਲ ਕਾਰੋਬਾਰ ਕਰ ਰਿਹਾ ਸੀ। ਅੱਜ ਅਚਾਨਕ ਉਸ ਦੀ ਦੁਕਾਨ ਬੰਦ ਪਾਈ ਗਈ ਅਤੇ ਜਦੋਂ ਉਸ ਦੇ ਘਰ ਜਾ ਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਉਹ ਪਰਿਵਾਰ ਸਮੇਤ ਫਰਾਰ ਹੋ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 15 ਜਵੈਲਰਸ ਦਾ ਇਸ ਕਾਰੀਗਰ ਕੋਲ ਸੋਣਾ ਪਿਆ ਸੀ, ਜੋ ਕਿ ਇਸ ਕਾਰੀਗਰ ਤੋਂ ਬਣਵਾਇਆ ਜਾਣਾ ਸੀ। ਜਿਸ ਦੀ ਕੀਮਤ ਕਰੀਬ ਇਕ ਕਰੋੜ ਰੁਪਏ ਹੈ। ਇਸ ਫਰਾਰ ਕਾਰੀਗਰ ਖਿਲਾਫ ਕਾਨੂੰਨੀ ਕਾਰਵਾਈ ਕਰਾਉਣ ਲਈ ਉਹ ਪੁਲਿਸ ਅਧਿਕਾਰੀਆਂ ਪਾਸ ਪਹੁੰਚੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਉਨਾਂ ਦੀ ਸ਼ਿਕਾਇਤ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਟੀਮਾਂ ਦਾ ਗਠਨ ਕਰਕੇ ਫਰਾਰ ਬੰਗਾਲੀ ਕਾਰੀਗਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
- urpatwant Singh Pannu: ਖਾਲਿਸਤਾਨੀ ਗੁਰਪਤਵੰਤ ਪੰਨੂੰ ਖ਼ਿਲਾਫ਼ NIA ਨੇ ਕੀਤਾ ਕੇਸ ਦਰਜ, ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਦਿੱਤੀ ਸੀ ਧਮਕੀ
- ਪਰਾਲੀ ਪ੍ਰਦੂਸ਼ਣ ਸਬੰਧੀ ਬਿਆਨ ਨੂੰ ਲੈਕੇ ਘਿਰੇ ਖੇਤੀਬਾੜੀ ਮੰਤਰੀ, ਵਿਰੋਧੀਆਂ ਨੇ ਕਿਹਾ-ਪੰਜਾਬ ਦੀ ਹਾਲਤ ਖਰਾਬ ਖੁੱਡੀਆਂ ਕਰ ਰਹੇ ਸਿਆਸਤ,ਕਿਸਾਨਾਂ ਨੇ ਵੀ ਲਿਆ ਨਿਸ਼ਾਨੇ 'ਤੇ
- Uttarkashi Tunnel Accident 10th Day: ਸੁਰੰਗ ਵਿੱਚ ਫਸੇ ਮਜ਼ਦੂਰਾਂ ਦੀ ਪਹਿਲੀ ਵੀਡੀਓ ਆਈ ਸਾਹਮਣੇ, ਵਾਕੀ ਟਾਕੀ ਰਾਹੀਂ ਕੀਤੀ ਗੱਲ, ਬਚਾਅ ਕਾਰਜ ਜਾਰੀ
ਕਿੰਨੇ ਦੁਕਾਨਦਾਰਾਂ ਨਾਲ ਠੱਗੀ ਮਾਰੀ ਗਈ : ਪੁਲਿਸ ਅਧਿਕਾਰੀਆਂ ਮੁਤਾਬਿਕ ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਕਿੰਨੇ ਦੁਕਾਨਦਾਰਾਂ ਨਾਲ ਠੱਗੀ ਮਾਰੀ ਗਈ ਹੈ ਅਤੇ ਇਸ ਕਾਰੀਗਰ ਦੇ ਨਾਲ ਹੋਰ ਕਿੰਨੇ ਲੋਕ ਹਨ । ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।