ਬਠਿੰਡਾ : ਬੀਤੀ ਰਾਤ ਗੋਨਿਆਣਾ ਮੰਡੀ ਵਿਖੇ ਟੈਂਟ ਹਾਊਸ ਅਤੇ ਕੈਟਰਿੰਗ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਦੋਂ ਹਮਲਾ ਕਰ ਦਿੱਤਾ ਜਦੋਂ ਉਹ ਰਕਮ ਲੈਣ ਲਈ ਪਿੰਡ ਕੋਠੇ ਨੱਥਾ ਸਿੰਘ ਵਾਲੇ ਨੂੰ ਜਾ ਰਿਹਾ ਸੀ, ਪਰ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ। ਪਰ ਜਦੋਂ ਉਸ ਨੂੰ ਹਸਪਤਾਲ ਵਿਖੇ ਇਲਾਜ਼ ਲਈ ਭਰਤੀ ਕਰਵਾਇਆ ਗਿਆ ਤੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ।
ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਦੀ ਪਹਿਚਾਣ ਸ਼ਵਿੰਦਰ ਗੁਲਾਟੀ ਵਜੋਂ ਹੋਈ ਹੈ, ਜੋ ਕਿ ਟੈਂਟ ਹਾਉਸ ਅਤੇ ਕੈਂਟਰਿੰਗ ਦਾ ਕੰਮ ਕਰਦਾ ਸੀ।
ਜਦੋਂ ਇਸ ਸਬੰਧੀ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਪੜਤਾਲ ਚੱਲ ਰਹੀ ਹੈ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰ ਕੇ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ।