ETV Bharat / state

ਸਿੱਖੀ ਦੇ ਪ੍ਰਚਾਰ ਲਈ ਤਿੰਨ ਜ਼ੋਨ ਕੀਤੇ ਜਾਣਗੇ ਸਥਾਪਿਤ, ਜਥੇਦਾਰ ਨੇ ਪੰਥਕ ਚੁਣੌਤੀਆਂ ਸਬੰਧੀ ਕੀਤਾ ਸੁਚੇਤ

ਮਾਲਵੇ ਅੰਦਰ ਸਿੱਖੀ ਦੇ ਪ੍ਰਚਾਰ (Promotion of Sikhism in Malwa) ਅਤੇ ਪਸਾਰ ਨੂੰ ਪੇਸ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਲੀਕੇ ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਤਖ਼ਤ ਸ੍ਰੀ ਦਮਦਮਾ (Meeting at Takht Sri Damdama Sahib) ਸਾਹਿਬ ਵਿਖੇ ਕੀਤੀ। ਮੀਟਿੰਗ ਦੀ ਅਗਵਾਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ।

A meeting of the Shiromani Committee for the promotion of Sikhi was held in Bathinda
ਸਿੱਖੀ ਦੇ ਪ੍ਰਚਾਰ ਲਈ ਤਿੰਨ ਜ਼ੋਨ ਕੀਤੇ ਜਾਣਗੇ ਸਥਾਪਿਤ, ਜਥੇਦਾਰ ਨੇ ਪੰਥਕ ਚੁਣੌਤੀਆਂ ਸਬੰਧੀ ਕੀਤਾ ਸੁਚੇਤ
author img

By

Published : Dec 10, 2022, 12:23 PM IST

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਧਰਮ ਪ੍ਰਚਾਰ ਲਈ ਇੱਕ ਅਹਿਮ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ (Meeting at Takht Sri Damdama Sahib) ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਆਗੂਆਂ ਤੋਂ ਇਲਾਵਾ ਮਾਲਵੇ ਦੇ ਸਮੂਹ ਪ੍ਰਚਾਰਕਾਂ, ਕਥਾ ਵਾਚਕ ਢਾਡੀ ਕਵੀਸ਼ਰ ਨੇ ਸ਼ਿਰਕਤ ਕੀਤੀ।

ਸਿੱਖੀ ਦੇ ਪ੍ਰਚਾਰ ਲਈ ਤਿੰਨ ਜ਼ੋਨ ਕੀਤੇ ਜਾਣਗੇ ਸਥਾਪਿਤ, ਜਥੇਦਾਰ ਨੇ ਪੰਥਕ ਚੁਣੌਤੀਆਂ ਸਬੰਧੀ ਕੀਤਾ ਸੁਚੇਤ

ਧਰਮ ਪ੍ਰਚਾਰ ਲਈ ਜ਼ੋਨ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਨੇ ਸਿੱਖ ਪੰਥ ਨੂੰ ਬਹੁਤ ਸਾਰੀਆਂ ਚੁਣੌਤੀਆਂ ਹੋਣ ਦੇ ਨਾਲ ਨਾਲ ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਉੱਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਤੇਜ਼ ਕਰਨ ਲਈ ਤਿੰਨ ਜ਼ੋਨਾ ਵਿੱਚ ਵੰਡ ਕੇ ਪ੍ਰੋਗਰਾਮ ਕੀਤੇ ਜਾ ਰਹੇ ਹਨ।

ਤਖ਼ਤ ਸਾਹਿਬ ਤੋਂ ਪ੍ਰਚਾਰ: ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ,ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਿੱਖੀ ਪ੍ਰਚਾਰ ਲਈ ਇਨ੍ਹਾਂ ਤਿੰਨ ਖੇਤਰਾਂ ਵਿੱਚ ਵੱਖਰੇ ਵੱਖਰੇ ਰੂਪ ਵਿੱਚ ਧਰਮ ਪ੍ਰਚਾਰ ਲਹਿਰ ਆਉਣ ਵਾਲੇ ਸਮੇਂ ਵਿਚ ਪੇਸ਼ ਕੀਤੀ ਜਾ ਰਹੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਖਾਲਸਾ ਪੰਥ ਨੂੰ ਇਸ ਮੌਕੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਸੜਕਾਂ 'ਤੇ ਮਾੜੀ ਸਮੱਗਰੀ ਵਰਤਣ ਵਾਲੇ ਠੇਕੇਦਾਰਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਪੰਥ ਨੂੰ ਚੁਣੌਤੀਆਂ: ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਖਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਅੰਦਰੋਂ ਅਤੇ ਬਾਹਰੋਂ ਸੰਸਥਾਵਾਂ ਨੂੰ ਖੋਰਾ ਲਗਾਇਆ ਜਾ ਰਿਹਾ ਹੈ। ਜਥੇਦਾਰ ਨੇ ਕਿਹਾ ਕਿ ਵੱਡੇ ਪੱਧਰ ਉੱਤੇ ਸਿੱਖ ਕੌਮ ਨੂੰ ਸੁਚੇਤ ਅਤੇ ਸਾਵਧਾਨ ਹੋਣ ਦੀ ਜ਼ਰੂਰਤ ਹੈ, ਜਿਸ ਲਈ ਸਿੱਖ ਪ੍ਰਚਾਰਕਾਂ ਦੀ ਬਹੁਤ ਵੱਡੀ (Great need of Sikh preachers) ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਚਾਰਕਾਂ ਨੂੰ ਜੋ ਪ੍ਰੋਗਰਾਮ ਦਿੱਤੇ ਗਏ ਹਨ ਪ੍ਰਚਾਰਕ ਸਾਹਿਬਾਨ ਤਨਦੇਹੀ ਨਾਲ ਨਿਭਾਉਣਗੇ ਕਿਉਂਕਿ ਅੱਜ ਦੇ ਸਮੇਂ ਦੀ ਬਹੁਤ ਵੱਡੀ ਜ਼ਰੂਰਤ ਸਿੱਖੀ ਦੇ ਪ੍ਰਚਾਰ ਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.