ਬਠਿੰਡਾ: ਬਠਿੰਡਾ ਦੇ ਬਰਨਾਲਾ ਰੋਡ ਸਥਿਤ ਅੱਗਰਵਾਲ ਸਭਾ ਵੱਲੋਂ ਗਰੀਬ ਬੱਚਿਆਂ ਲਈ ਮੁਫ਼ਤ ਸਿੱਖਿਆ ਅਤੇ ਸਵੈ-ਰੁਜ਼ਗਾਰ ਸਬੰਧੀ ਸਿਖਲਾਈ ਦਿੱਤੀ ਜਾ (Free education for poor children by Agarwal Sabha) ਰਹੀ ਹੈ। ਸੰਸਥਾ ਦੇ ਮੈਂਬਰ ਜੋਲੀ ਜੈਨ ਅਤੇ ਪ੍ਰੇਮ ਕੁਮਾਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ 2 ਦਰਜ਼ਨ ਦੇ ਕਰੀਬ ਵੱਖ-ਵੱਖ ਕਲਾਸਾਂ ਵਿਚ ਪੜ੍ਹਦਿਆਂ ਬੱਚੀਆਂ ਨੂੰ ਅੰਗਰੇਜ਼ੀ ਅਤੇ ਮੈਥ ਦੇ ਮੁਫ਼ਤ ਕਲਾਸ ਦਿੱਤੀ ਜਾਂਦੀ ਹੈ। (Free education to poor children)
ਸਵੈ-ਰੁਜ਼ਗਾਰ ਦੀ ਸਿਖਲਾਈ: ਉਨ੍ਹਾਂ ਦੱਸਿਆ ਇਹ ਬੱਚੀਆਂ ਕਾਫੀ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਗੱਲਬਾਤ ਦੌਰਾਨ ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਇਹਨਾਂ ਦੇ ਪਰਿਵਾਰਕ ਮੈਂਬਰ ਮਜ਼ਦੂਰੀ ਕਰਦੇ ਹਨ ਜਿਸ ਕਾਰਨ ਇਹ ਸਿੱਖਿਆ ਤੋਂ ਵਾਂਝੇ ਨਾ ਰਹਿਣ ਤਾਂ ਅਗਰਵਾਲ ਸਭਾ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਹਨਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਸਵੈ-ਰੁਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਵੀ ਦਿੱਤੀ ਜਾ ਰਹੀ ਹੈ।
ਸ਼ਟੇਸਨਰੀ ਅਤੇ ਧਾਗਾ ਆਦਿ ਮੁਫਤ: ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਇਨ੍ਹਾਂ ਬੱਚਿਆਂ ਨੂੰ ਜਿੱਥੇ ਪੜ੍ਹਾਈ ਲਈ ਸਟੇਸ਼ਨਰੀ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਥੇ ਹੀ ਸਵੈ-ਰਜ਼ਗਾਰ ਲਈ ਬਿਊਟੀ ਪਾਰਲਰ ਅਤੇ ਸਿਲਾਈ ਦੇ ਕੋਰਸ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਸਿਲਾਈ ਲਈ ਧਾਗਾ ਆਦਿ ਸੰਸਥਾ ਵੱਲੋਂ ਹੀ ਮੁਹੱਇਆ ਕਰਵਾਇਆ ਜਾਂਦਾ ਹੈ। ਸੰਸਥਾ ਵਿੱਚ ਕੰਮ ਸਿਖਾਉਣ ਵਾਲੀਆਂ ਮੈਂਬਰਾਂ ਨੇ ਕਿਹਾ ਕਿ ਉਹ ਬੱਚਿਆਂ ਨੂੰ ਬਿਨ੍ਹਾਂ ਕਿਸੇ ਫੀਸ ਦੇ ਕੰਮ ਸਿਖਾਉਦੇ ਹਨ।
ਬੱਚਿਆਂ ਨੂੰ ਸਿਖਿਅਤ ਕਰਨਾ ਜ਼ਰੂਰੀ: ਅਗਰਵਾਲ ਸੰਸਥਾ ਦੇ ਪ੍ਰਬੰਧਕ ਨੇ ਕਿਹਾ ਕਿ ਬੱਚਿਆਂ ਨੂੰ ਭੀਖ ਆਦਿ ਦੇਣ ਦੀ ਬਜਾਏ ਉਨ੍ਹਾਂ ਨੂੰ ਸਿਖਿਅਤ ਕਰਨਾ ਜਰੂਰੀ ਹੈ। ਤਾਂ ਜੋ ਅੱਗੇ ਜਾ ਕੇ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ। ਉਨ੍ਹਾਂ ਨੂੰ ਕਿਸੇ ਤੋਂ ਕੁਝ ਵੀ ਮੰਗਣ ਦੀ ਜ਼ਰੂਰਤ ਨਾ ਪਵੇ।
ਇਹ ਵੀ ਪੜ੍ਹੋ:- ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ, ਪੰਜਾਬ ਦੇ 18 ਟੋਲ ਪਲਾਜ਼ੇ ਬੰਦ ਕਰਨ ਦਾ ਕੀਤਾ ਐਲਾਨ