ਬਠਿੰਡਾ : ਬੀਤੇ ਦਿਨੀਂ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਦੇ ਨਾਲ ਆਮ ਆਦਮੀ ਪਾਰਟੀ ਦੇ ਪ੍ਰਧਾਨ ਨਵਦੀਪ ਸਿੰਘ ਜੀਦਾ ਦੇ ਵਿਚਾਲੇ ਆਪਸੀ ਝੜਪ ਹੋ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਨਵਦੀਪ ਸਿੰਘ ਜੀਦਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ।
ਹਾਲਾਂਕਿ ਨਵਦੀਪ ਸਿੰਘ ਜੀਦਾ ਵੱਲੋਂ ਮਾਣਯੋਗ ਅਦਾਲਤ ਤੋਂ ਸਟੇਅ ਆਰਡਰ ਲੈ ਲਿਆ ਗਿਆ ਹੈ ਪਰ ਵਿਵਾਦ ਇਨ੍ਹਾਂ ਕੁ ਜ਼ਿਆਦਾ ਵੱਧ ਗਿਆ ਹੈ ਕਿ ਪੁਲਿਸ ਵੀ ਹੁਣ ਸਖ਼ਤੀ ਨਾਲ ਪੇਸ਼ ਆਉਂਦੀ ਨਜ਼ਰ ਆ ਰਹੀ ਹੈ।
ਜਿਸ ਨੂੰ ਲੈ ਕੇ ਅੱਜ ਬਠਿੰਡਾ ਦੇ ਅੰਬੇਦਕਰ ਪਾਰਕ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ਵੀ ਲਗਾਇਆ ਗਿਆ। ਇਸ ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਾਬਕਾ ਐੱਮਪੀ ਸਾਧੂ ਸਿੰਘ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਜੇ ਪਾਕਿਸਤਾਨ ਵਿੱਚ ਹੜ੍ਹ ਆਏ ਤਾਂ ਵੀ ਭਾਰਤ ਜ਼ਿੰਮੇਵਾਰ!
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਾਡੀ ਪਾਰਟੀ ਵੱਲੋਂ 9 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਜੋ ਕਮੇਟੀ ਦਾ ਫ਼ੈਸਲਾ ਹੋਵੇਗਾ ਉਹੀ ਸਾਡੀ ਰਣਨੀਤੀ ਹੋਵੇਗੀ।