ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਤਲਵੰਡੀ ਸਾਬੋ ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਦੌਰਾ ਕੀਤਾ ਜਿਥੇ ਨੰਨੀ ਛਾਂ ਮੁਹਿੰਮ ਤਹਿਤ ਨੰਨ੍ਹੀ ਛਾਂ ਸੈਂਟਰਾਂ ਵਿੱਚ ਟ੍ਰੇਨਿੰਗ ਲੈ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਔਰਤਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਓਹਨਾ ਕਿਹਾ ਕਿ ਸਾਲ 2008 ਵਿੱਚ ਨੰਨ੍ਹੀ ਛਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਲੜਕੀਆਂ ਅਤੇ ਔਰਤਾਂ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।ਇਹਨਾਂ ਲੜਕੀਆਂ ਨੂੰ ਹੁਣ ਤੱਕ 13000 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ, ਅੱਜ 26 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਔਰਤਾਂ ਦੀ ਕਾਮਯਾਬੀ ਨੂੰ ਲੈ ਕੇ ਅਜਿਹਾ ਕਰਦੇ ਰਹਿਣਗੇ।
ਇਹ ਵੀ ਪੜ੍ਹੋ : CM Mann on Channi: ਵਿਧਾਨ ਸਭਾ 'ਚ ਚੰਨੀ 'ਤੇ ਵਰ੍ਹੇ ਭਗਵੰਤ ਮਾਨ, ਕਿਹਾ- ਕਾਂਗਰਸ ਦੇ ਹਾਰਨ ਦਾ ਵੱਡਾ ਕਾਰਨ ਚੰਨੀ
ਬੰਦੀ ਸਿੱਖਾਂ ਦੀ ਰਿਹਾਈ ਲਈ ਲੜਾਈ : ਉਥੇ ਹੀ ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਦ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਬਾਦਲ ਪਰਿਵਾਰ ਬੰਦੀ ਸਿੱਖਾਂ ਦੀ ਰਿਹਾਈ ਲਈ ਹਰ ਲੜਾਈ ਲੜ ਰਿਹਾ ਹੈ। ਕੇਂਦਰ ਸਰਕਾਰ ਨੇ 2019 ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਉਸ ਵਾਅਦੇ ਨੂੰ ਪੂਰਾ ਨਹੀਂ ਕੀਤਾ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਪਹਿਲਾ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਤਬਦੀਲ ਕਰਨ ਦੀ ਮੰਗ ਰੱਖੀ ਸੀ ਅਤੇ ਭਾਈ ਰਾਜੋਆਣਾ ਦੀ ਫਾਂਸੀ ਨੂੰ ਰੱਦ ਕਰਵਾਉਣ ਲਈ ਵੀ ਉਨ੍ਹਾਂ ਵੱਲੋਂ ਇਹ ਯਤਨ ਕੀਤੇ ਗਏ ਸਨ। ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕੇ ਪੰਜਾਬ ਦੀ ਧਰਤੀ ਤੇ ਕਿਸੇ ਵੀ ਸਿੱਖ ਨੂੰ ਫਾਂਸੀ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤੀ ਜਾਵੇਗੀ। ਸਾਢੇ ਪੰਜ ਸੌ ਸਾਲਾ ਤੇ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਜਲਦ ਕਰਨਗੇ ਪਰ ਹਾਲ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ। ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਉੱਪਰ ਦਿੱਲੀ ਦੇ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਹਸਤਾਖਰ ਨਹੀਂ ਕੀਤੇ ਜਾ ਰਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਂਗਰਸ ਤੋਂ ਉਮੀਦ ਨਹੀਂ ਕੀਤੀ ਜਾ ਸਕਦੀ, ਪਰ ਭਾਜਪਾ ਤੇ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਯਤਨ ਨਹੀਂ ਕਰ ਰਹੀ।
ਪਰਿਵਾਰ ਨਾਲ ਵਿਅਸਤ: ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਤੰਜ ਕੱਸਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਦਾ ਸਾਰਾ ਪੰਜਾਬ ਪਰਿਵਾਰ ਸੀ ਪਰ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਨਵਾਂ ਪਰਿਵਾਰ ਬਣ ਲਿਆ ਤੇ ਅੱਜ ਕੱਲ੍ਹ ਉਸ ਪਰਿਵਾਰ ਨਾਲ ਵਿਅਸਤ ਹਨ। ਪੰਜਾਬ ਵਾਲੇ ਪਰਿਵਾਰ ਲਈ ਉਹਨਾਂ ਕੋਲ ਸਮਾਂ ਨਹੀਂ ਹੈ।
ਮਨੀਸ਼ਾ ਗੁਲਾਟੀ ਦਾ ਮੁੱਦਾ: ਉਨ੍ਹਾਂ ਕਿਹਾ ਕਿ ਸਜਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਵੀ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ ਜਿੱਥੇ ਭਾਜਪਾ ਦੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੀ ਬਰਾਬਰ ਕਸੂਰਵਾਰ ਹੈ। ਆਪ ਨੂੰ ਤਨਜ ਕਸਦੇ ਹੋਏ ਮਨੀਸ਼ਾ ਗੁਲਾਟੀ ਦੇ ਮੁੱਦੇ 'ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਕੁਝ ਵੀ ਨਹੀਂ ਪਤਾ ਕਰਨਾ ਕੀ ਹੈ। ਇਸ ਲਈ ਤਾਂ ਕੁਰਸੀਆਂ ਦਾ ਫੇਰਬਦਲ ਕਰਨ 'ਚ ਲੱਗੀ ਹੈ।