ਬਠਿੰਡਾ : ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਬਠਿੰਡਾ ਦੀ ਅਦਾਲਤ ਨੇ 27 ਫਰਵਰੀ ਤੱਕ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਵਿਧਾਇਕ ਨੂੰ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਇਸ ਵਿਧਾਇਕ ਉੱਤੇ ਆਪਣੇ ਸਹਾਇਕ ਅਤੇ ਪੀਏ ਦੱਸੇ ਜਾਂਦੇ ਵਿਆਕਤੀ ਰਾਹੀਂਂ ਲੱਖਾਂ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਬਠਿੰਡਾ ਦੇ ਇਕ ਪਿੰਡ ਦੀ ਸਰਪੰਚ ਵਲੋਂ ਵਿਧਾਇਕ ਉੱਤੇ ਗੰਭੀਰ ਇਲਜਾਮ ਲਗਾਏ ਗਏ ਸਨ। ਦੂਜੇ ਪਾਸੇ ਲੰਬੀ ਵਿਰੋਧੀਆਂ ਵਲੋਂ ਲਗਾਤਾਰ ਸਰਕਾਰ ਨੂੰ ਇਸ ਮਾਮਲੇ ਵਿਚ ਘੇਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਪੰਜਾਬ ਵਿਜੀਲੈਂਸ ਨੇ ਬਠਿੰਡਾ ਰਿਸ਼ਵਤ ਕਾਂਡ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕੀਤਾ ਸੀ। ਦੱਸ ਦਈਏ ਕਿ ਬੀਤੇ ਦਿਨੀਂ ਇਕ ਵਿਅਕਤੀ ਨੂੰ ਵਿਜੀਲੈਂਸ ਨੇ 4 ਲੱਖ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ ਆਪਣੇ ਆਪ ਨੂੰ ਵਿਧਾਇਕ ਅਮਿਤ ਰਤਨ ਦੀ ਕਰੀਬੀ ਦੱਸਦਾ ਸੀ, ਪਰ ਉਸ ਸਮੇਂ ਵਿਧਾਇਕ ਨੇ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਗਿਆ ਸੀ। ਹਾਲਾਂਕਿ ਇਸ ਸਬੰਧੀ ਸ਼ਿਕਾਇਤ ਕਰਤਾ ਵੱਲੋਂ ਵਿਜੀਲੈਂਸ ਨੂੰ ਐੱਫਆਈਆਰ ਦਰਜ ਕਰਵਾ ਕੇ ਇਕ ਆਡੀਓ ਕਲਿਪ ਦਿੱਤੀ ਗਈ ਸੀ, ਜਿਸ ਵਿਚ ਰਿਸ਼ਮ ਗਰਗ ਵੱਲੋਂ ਕਿਹਾ ਜਾ ਰਿਹਾ ਹੈ ਕਿ 4 ਲੱਖ ਰੁਪਏ ਵਿਧਾਇਕ ਕੋਲ ਪਹੁੰਚਾਉਣਾ ਹੈ ਤੇ ਪਹਿਲੀ ਕਿਸ਼ਤ ਉਸ ਸਮੇਂ ਰਿਸ਼ਮ ਗਰਗ ਵੱਲੋਂ ਪਿੰਡ ਖੁੱਡਾ ਦੀ ਮਹਿਲਾ ਸਰਪੰਚ ਸੀਮਾ ਦੇ ਪਤੀ ਪ੍ਰਿਤਪਾਲ ਸਿੰਘ ਕੋਲੋਂ ਵਸੂਲੀ ਗਈ ਸੀ।
ਇਹ ਵੀ ਪੜ੍ਹੋ: Clash between Nihang Singh and police: ਨਿਹੰਗ ਜਥੇਬੰਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ, ਕਈ ਪੁਲਿਸ ਮੁਲਾਜ਼ਮ ਜ਼ਖਮੀ
ਬਠਿੰਡਾ ਰਿਸ਼ਵਤ ਕਾਂਡ 'ਚ ਆਪ ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ, ਸੀਐਮ ਮਾਨ ਨੇ ਕੀਤਾ ਟਵੀਟਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੈਕੱਤਰੇਤ ਦੇ ਸਮੂਹ ਗੇਟਾਂ ਉਤੇ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ। ਵਿਧਾਇਕ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਵਿਧਾਇਕ ਅਮਿਤ ਰਤਨ ਦੇ ਪਿਤਾ ਬਾਬੂ ਸਿੰਘ ਵਿਜੀਲੈਂਸ ਬਠਿੰਡਾ ਪਹੁੰਚੇ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਰਿਸ਼ਵਤਖੋਰੀ ਭਾਵੇ ਕਿਸੇ, ਕਿਸੇ ਵੀ ਤਰੀਕੇ ਕੀਤੀ ਹੋਵੇ, ਪਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਵਿਧਾਇਕ ਅਮਿਤ ਰਤਨ ਨੇ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਉੱਤੇ ਪੂਰਾ ਭਰੋਸਾ ਹੈ। ਹਾਲਾਂਕਿ ਵਿਜੀਲੈਂਸ ਵਿਭਾਗ ਦੇ ਡੀਐੱਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਵਿਧਾਇਕ ਅਮਿਤ ਰਤਨ ਅਤੇ ਰਿਸ਼ਮ ਗਰਗ ਦੇ ਆਹਮਣੇ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।