ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਪੋਲੀਟੈਕਨੀਕਲ ਯੂਨੀਵਰਸਿਟੀ ਵਿੱਚ ਇੱਕ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਸ਼ੁੱਕਰਵਾਰ ਨੂੰ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਆਪ ਵਿਧਾਇਕਾ ਨੇ ਕਿਹਾ ਕਿ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਹੋਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਯੂਨੀਵਰਸਿਟੀ ਵਿੱਚ ਕਲਰਕ ਵਜੋਂ ਕੰਮ ਕਰਦੀ ਇੱਕ ਲੜਕੀ ਵੱਲੋਂ ਬਿਲਡਿੰਗ ਦੇ ਛੱਤ ਤੋਂ ਛਾਲ ਮਾਰ ਖੁਦਕੁਸ਼ੀ ਕਰ ਲਈ ਗਈ ਸੀ। ਮ੍ਰਿਤਕ ਦੀ ਪਛਾਣ ਜੋਤੀ, 25 ਸਾਲਾ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ ਸੀ।
ਬਲਜਿੰਦਰ ਕੌਰ ਨੇ ਕਿਹਾ ਕਿ ਜੋਤੀ ਵੱਲੋਂ ਆਤਮ ਹੱਤਿਆ ਦੇ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਕਿ ਜੋਤੀ ਵੱਲੋਂ ਆਤਮ ਹੱਤਿਆ ਕਰਨ ਦਾ ਕੀ ਕਾਰਨ ਸੀ ਅਤੇ ਕਿਉਂ ਜੋਤੀ ਨੂੰ ਐਤਵਾਰ ਨੂੰ ਕੰਮ ਕਰਨ ਦੇ ਲਈ ਬੁਲਾਇਆ ਗਿਆ ਸੀ।
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਵੀ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਜੋਤੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।