ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਮਹੀਨਿਆਂ ਦਾ ਹੀ ਸਮਾਂ ਰਹਿ ਗਿਆ ਹੈ, ਇਨ੍ਹਾਂ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ। ਪੰਜਾਬ ਵਿੱਚ ਇਕ ਹਫ਼ਤੇ ਵਿੱਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਦੂਜੀ ਗੇੜੀ ਨੇ ਨਵੀਂ ਚਰਚਾ ਛੇੜ ਦਿੱਤੀ ਹੈ। 2022 ਵਿੱਚ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਂਸਲ ਨੇ ਕਿਹਾ, ਕਿ ਉਨ੍ਹਾਂ ਦੀ ਪਾਰਟੀ ਲੋਕ ਮੁੱਦਿਆਂ ਤੇ ਚੋਣਾਂ ਲੜੇਗੀ, ਬਾਂਸਲ ਨੇ ਕਿਹਾ, ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਵਲੋਂ ਲਗਾਤਾਰ ਲੋਕ ਮੁੱਦਿਆਂ ਤੇ ਚੋਣਾਂ ਜ਼ਰੂਰ ਲੜੀਆਂ ਗਈਆਂ।
ਪਰ ਇਨ੍ਹਾਂ ਲੋਕ ਮੁੱਦਿਆਂ ਨੂੰ ਕਦੇ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਰਵਿੰਦ ਕੇਜਰੀਵਾਲ ਵੱਲੋਂ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਤੇ ਬੋਲਦਿਆਂ, ਉਨ੍ਹਾਂ ਕਿਹਾ ਕਿ ਪਾਰਟੀ ਜਿਸ ਨੂੰ ਵੀ ਮੁੱਖ ਮੰਤਰੀ ਦਾ ਅਹੁਦਾ ਦੇਵੇਗੀ। ਉਹ ਸਭ ਨੂੰ ਮਨਜ਼ੂਰ ਹੋਵੇਗਾ, ਪੰਜਾਬ ਵਿੱਚ ਹੁਣ ਤੱਕ ਸਾਬਕਾ ਆਈ.ਏ.ਐਸ ਤੇ ਆਈ.ਪੀ.ਐਸ ਅਧਿਕਾਰੀਆਂ ਵੱਲੋਂ ਲੜੀਆਂ ਗਈਆਂ ਚੋਣਾਂ ਵਿੱਚ ਕਾਮਯਾਬੀ ਨਾ ਮਿਲਣ ਸਬੰਧੀ, ਉਨ੍ਹਾਂ ਕਿਹਾ ਕਿ ਇਹ ਅਫ਼ਸਰ ਦੇ ਕਿਰਦਾਰ ਤੇ ਹੁੰਦਾ ਹੈ, ਕੇ ਚੋਣਾਂ ਲੜਨ ਵਾਲੇ ਅਧਿਕਾਰੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਿਹੋ ਜਿਹਾ ਇਨਸਾਫ਼ ਦਿੱਤਾ ਗਿਆ ਹੈ, ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦੇ ਵਿਰੋਧ ਤੇ ਬੋਲਦਿਆਂ, ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਵਿਰੋਧ ਉਹ ਲੋਕ ਕਰ ਰਹੇ ਹਨ। ਜਿਨ੍ਹਾਂ ਖ਼ਿਲਾਫ਼ ਕੁੰਵਰ ਵਿਜੇ ਪ੍ਰਤਾਪ ਵੱਲੋਂ ਕਾਰਵਾਈ ਕੀਤੀ ਸੀ, ਉਨ੍ਹਾਂ ਵਿਅਕਤੀਆਂ ਵੱਲੋਂ ਹੀ ਅੱਜ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦਾ ਵਿਰੋਧ ਕੀਤਾ ਜਾਂ ਰਿਹਾ ਹੈ।