ਬਠਿੰਡਾ: ਬਠਿੰਡਾ 'ਚ ਪੰਜਾਬ ਸਰਕਾਰ ਦੀ ਚਾਰ ਸਾਲਾ ਕਾਰਗੁਜਾਰੀ ਨੂੰ ਲੈਕੇ ਪ੍ਰੈਸ ਕਾਨਫਰੰਸ ਕਰਨ ਪਹੁੰਚੀ ਵਿਧਾਇਕ ਬਲਜਿੰਦਰ ਕੌਰ ਨੂੰ ਆਪਣੀ ਪਾਰਟੀ ਦੇ ਵਲੰਟੀਅਰਾਂ ਦੇ ਹੀ ਦੁਖੜੇ ਸੁਣਨੇ ਪਏ। ਵਿਧਾਇਕ ਬਲਜਿੰਦਰ ਕੌਰ ਜਦੋਂ ਪ੍ਰੈਸ ਕਾਨਫਰੰਸ ਉਪਰੰਤ ਗੱਡੀ 'ਚ ਬੈਠ ਕੇ ਵਾਪਸ ਜਾਣ ਲੱਗੇ ਤਾਂ ਕੁਝ 'ਆਪ' ਦੇ ਵਲੰਟੀਅਰ ਉਨ੍ਹਾਂ ਕੋਲ ਆਏ ਅਤੇ ਜ਼ਿਲ੍ਹਾ ਪ੍ਰਧਾਨ ਖਿਲਾਫ਼ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ 'ਆਪ' ਬਠਿੰਡਾ ਦੇ ਜ਼ਿਲ੍ਹੇ ਪ੍ਰਧਾਨ ਨਵਦੀਪ ਸਿੰਘ ਜੀਦਾ ਵਲੋਂ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਹੈ ਕਿ ਉਸ 'ਤੇ ਲਗਾਏ ਜਾ ਰਹੇ ਸਾਰੇ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਇਲਜ਼ਾਮ ਲਗਾ ਰਹੇ ਹਨ, ਉਹ ਪਾਰਟੀ ਦੇ ਵਰਕਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਜਾਂ ਅਕਾਲੀ ਦਲ ਦੇ ਵਰਕਰ ਹਨ, ਜੋ ਮਾਹੌਲ ਖ਼ਰਾਬ ਕਰ ਰਹੇ ਹਨ।
ਇਸ ਸਬੰਧੀ ਵਿਧਾਇਕ ਬਲਜਿੰਦਰ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਧਿਆਨ 'ਚ ਮਾਮਲਾ ਨਹੀਂ ਸੀ। ਉਨ੍ਹਾਂ ਦਾ ਕਹਿਣਾ ਕਿ ਹੁਣ ਉਨ੍ਹਾਂ ਨੂੰ ਜਾਣਕਾਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਮਾਮਲੇ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ:ਸਿੰਘੂ ਸਰਹੱਦ 'ਤੇ ਵਾਲੀਬਾਲ ਫਾਰਮਰਜ਼ ਪ੍ਰੀਮੀਅਮ ਲੀਗ ਦਾ ਆਯੋਜਨ