ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਮਾਲ ਰੋਡ 'ਤੇ ਵਪਾਰੀ ਆਗੂ ਹਰਜਿੰਦਰ ਸਿੰਘ ਮਾਲੀ ਦਾ ਕਤਲ ਅਣਪਛਾਤੇ ਹਮਲਾਵਰਾਂ ਨੇ ਚਿੱਟੇ ਦਿਨ ਗੋਲੀਆਂ ਮਾਰ ਕੇ ਕਰ ਦਿੱਤਾ ਸੀ। ਇਸ ਕਤਲ ਦੇ ਮਾਮਲੇ ਵਿੱਚ ਹੁਣ ਮੋਹਾਲੀ ਦੇ ਜ਼ੀਰਕਪੁਰ 'ਚ ਗੈਂਗਸਟਰ ਨਾਲ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਗੈਂਗਸਟਰ ਲਵਪ੍ਰੀਤ ਲਵੀ (Gangster Lovepreet Lavi arrested) ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਿਕ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਲਵਪ੍ਰੀਤ ਨੇ ਹੀ ਬਠਿੰਡਾ ਵਿੱਚ ਵਪਾਰੀ ਆਗੂ ਹਰਜਿੰਦਰ ਸਿੰਘ ਨੂੰ ਗੋਲੀ ਮਾਰ ਕੇ ਕਤਲ ਕੀਤਾ ਸੀ।
ਚਿੱਟੇ ਦਿਨ ਕੀਤਾ ਸੀ ਕਤਲ: ਇਸ ਮੁਕਾਬਲੇ ਵਿੱਚ ਮੁਲਜ਼ਮ ਲਵਪ੍ਰੀਤ ਲਵੀ ਤੋਂ ਇਲਾਵਾ ਦੋ ਹੋਰ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਬਠਿੰਡਾ ਵਿੱਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਹਰਜਿੰਦਰ ਸਿੰਘ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ ਅਤੇ (businessmanls killed due to gunshot wounds) ਗੋਲੀ ਲੱਗਣ ਕਾਰਣ ਵਪਾਰੀ ਆਗੂ ਦੀ ਮੌਤ ਹੋ ਗਈ ਸੀ। ਚਿੱਟੇ ਦਿਨ ਕੀਤੇ ਗਏ ਇਸ ਕਤਲ ਦੀ ਸੀਸੀਟੀਵੀ ਵੀਡੀਓ ਵੀ ਪੁਲਿਸ ਦੇ ਹੱਥ ਲੱਗੀ ਸੀ, ਜਿਸ ਵਿੱਚ ਪੂਰੀ ਵਾਰਦਾਤ ਵੇਖੀ ਜਾ ਸਕਦੀ ਸੀ।
ਮੁਕਾਬਲੇ ਮਗਰੋਂ ਗ੍ਰਿਫ਼ਤਾਰੀ: ਬਠਿੰਡਾ ਦੇ ਐੱਸਐੱਸਪੀ ਗੁਲਨੀਤ ਖੁਰਾਣਾ (Bathinda SSP Gulneet Khurana) ਮੁਤਾਬਿਕ ਲਵਪ੍ਰੀਤ ਲਵੀ ਨੂੰ ਜ਼ੀਰਕਪੁਰ ਵਿੱਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ੀਰਕਪੁਰ ਵਿੱਚ ਹੋਏ ਮੁਕਾਬਲੇ ਦੌਰਾਨ ਬਠਿੰਡਾ ਵਪਾਰੀ ਕਤਲ ਕਾਂਡ ਵਿੱਚ ਸ਼ਾਮਲ ਲਵਪ੍ਰੀਤ ਲਵੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
- Green Flag To Buses: ਸਕੂਲ ਆਫ ਐਮੀਨੈਸ ਦੀਆਂ ਬੱਸਾਂ ਨੂੰ ਸਪੀਕਰ ਕੁਲਤਾਰ ਸੰਧਵਾਂ ਨੇ ਝੰਡੀ ਦੇ ਕੇ ਕੀਤਾ ਰਵਾਨਾ, ਕਿਹਾ- ਸਿਹਤ ਅਤੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ
- Punjab Open Debate: ਲੁਧਿਆਣਾ ਡਿਬੇਟ 'ਚ 1200 ਲੋਕਾਂ ਲਈ 2500 ਪੁਲਿਸ ਮੁਲਾਜ਼ਮ ਕੀਤੇ ਤੈਨਾਤ, ਅਕਾਲੀ ਦਲ ਨੇ ਕਿਹਾ ਅੱਜ ਲੁਧਿਆਣਾ 'ਚ ਰਹੇ ਐਮਰਜੰਸੀ ਵਰਗੇ ਹਾਲਾਤ
- Heroin and drone recovered : ਪੰਜਾਬ ਪੁਲਿਸ ਅਤੇ BSF ਦੇ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ
ਅੱਤਵਾਦੀ ਅਰਸ਼ ਡੱਲਾ ਦਾ ਗੁਰਗਾ: ਲਵਪ੍ਰੀਤ ਲਵੀ ਨੇ ਮੋਟਰਸਾਈਕਲ ਸਵਾਰ ਦੇ ਪਿੱਛੇ ਬੈਠ ਕੇ ਵਪਾਰੀ ਹਰਜਿੰਦਰ ਸਿੰਘ ਉਰਫ ਮੇਲਾ ਨੂੰ ਗੋਲੀਆਂ ਮਾਰੀਆਂ ਸਨ, ਜਦਕਿ ਦੂਜੇ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਇਸ ਮੁਕਾਬਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਪੁਲਿਸ ਨਾਲ ਰਾਬਤਾ ਕਾਇਮ ਕਰਕੇ ਮੁਲਜ਼ਮ ਨੂੰ ਬਠਿੰਡਾ ਲਿਆਂਦਾ ਜਾਵੇਗਾ ਅਤੇ ਕਤਲ ਦੇ ਅਸਲ ਕਾਰਣ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸੀ।