ਚੰਡੀਗੜ੍ਹ : ਗਣਤੰਤਰ ਦਿਵਸ 'ਤੇ ਪੰਜਾਬ 'ਚ ਹੋਣ ਵਾਲੇ ਪ੍ਰੋਗਰਾਮ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ 'ਚ 'ਆਪ' ਦੀ ਸਰਕਾਰ ਆਉਣ ਮਗਰੋਂ ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਪੰਜਾਬ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਬਠਿੰਡਾ ਵਿਖੇ ਸ਼ਿਰਕਤ ਕੀਤੀ ਜਾਵੇਗੀ। ਇਸ ਸਬੰਧੀ ਬਠਿੰਡਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਕਾਇਮ ਰੱਖਣ ਵਾਸਤੇ ਚੌਕਸੀ ਵਧਾ ਦਿੱਤੀ ਗਈ ਹੈ।
ਮਾਨ ਦੀ ਬਠਿੰਡਾ ਆਮਦ ਨੂੰ ਲੈ ਕੇ ਸਮੁੱਚਾ ਪੁਲਿਸ-ਪ੍ਰਸ਼ਾਸਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਜੁਟਿਆ ਹੋਇਆ ਹੈ। ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਸਮੇਤ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੇ ਰਸਤੇ ’ਤੇ ਵਾਰ-ਵਾਰ ਚੈਕਿੰਗ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਸਮੇਤ ਹਰ ਪਹਿਲੂ ਤੋਂ ਚੌਕਸੀ ਰੱਖੀ ਜਾ ਰਹੀ ਹੈ। ਐੱਸਐੱਸਪੀ ਬਠਿੰਡਾ ਜੇ. ਏਲਨਚੇਜ਼ੀਅਨ ਖੁਦ ਦਿਨ-ਰਾਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਉਹ ਵੱਖ-ਵੱਖ ਥਾਵਾਂ 'ਤੇ ਪੁਲਿਸ ਨਾਕਿਆਂ ਦੀ ਚੈਕਿੰਗ ਕਰਨ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ।
ਐੱਸਐੱਸਪੀ ਨੇ ਐਸਐਚਓ ਅਤੇ ਚੌਕੀ ਇੰਚਾਰਜਾਂ ਨਾਲ ਕੀਤੀ ਮੀਟਿੰਗ : ਸੀਐੱਮ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਐੱਸਐੱਸਪੀ ਜੇ. ਏਲਨਚੇਜ਼ੀਅਨ ਨੇ ਬਠਿੰਡਾ ਦੇ ਸਮੂਹ ਐੱਸਐੱਚਓਜ਼ ਅਤੇ ਚੌਕੀ ਇੰਚਾਰਜਾਂ ਦੀ ਮੀਟਿੰਗ ਕੀਤੀ। ਉਨ੍ਹਾਂ ਸਮੂਹ ਜ਼ਿੰਮੇਵਾਰ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਅਤੇ ਉਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਹਰ ਪਲ ਚੌਕਸ ਰਹਿਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਦੇ ਬਠਿੰਡਾ ਰੇਂਜ ਵਿੱਚ ਦਾਖਲ ਹੋਣ ਤੱਕ ਅਤੇ ਗਣਤੰਤਰ ਦਿਵਸ ਦੀ ਰਾਤ ਤੱਕ ਫੋਰਸ ਨੂੰ ਹਰ ਪਲ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਅਮਨ ਅਰੋੜਾ ਦੇ ਦਬਕੇ ਦਾ ਅਸਰ ! 24 ਘੰਟਿਆਂ ਦੇ ਅੰਦਰ ਬਦਲੀਆਂ ਪੁਰਾਣੀਆਂ ਇੱਟਾਂ :
ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਅਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੀਆਂ ਦੀਵਾਰਾਂ ਉੱਤੇ ਇਹ ਖਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ ਮਿਲੇ ਹਨ। ਦੱਸ ਦਈਏ ਕਿ 26 ਜਨਵਰੀ ਮੌਕੇ ਪੰਜਾਬ ਦੇ (Gurpatwant Pannu threat to CM Mann) ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਝੰਡਾ ਫਹਿਰਾਉਣਾ ਹੈ ਜਿਸ ਨੂੰ ਲੈ ਕੇ SFJ ਦੇ ਜਨਰਲ ਕੌਂਸਲ ਗੁਰਪਤਵੰਤ ਪੰਨੂੰ ਨੇ ਇਕ ਵਾਰ ਮੁੜ ਸੀਐਮ ਮਾਨ ਨੂੰ ਧਮਕੀ ਦਿੱਤੀ ਹੈ।
ਭਗਵੰਤ ਮਾਨ ਦੀ ਬਠਿੰਡਾ ਆਮਦ ਤੋਂ ਪਹਿਲਾਂ ਮਿਲੀ ਧਮਕੀ : ਸਿੱਖ ਫਾਰ ਜਸਟਿਸ ਵੱਲੋਂ ਬਠਿੰਡਾ ਵਿੱਚ ਦੋ ਥਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ 26 ਜਨਵਰੀ ਮੌਕੇ ਝੰਡਾ ਲਹਿਰਾਇਆ ਜਾਣਾ ਹੈ। ਪਰ, ਉਸ ਤੋਂ ਪਹਿਲਾਂ ਹੀ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੀ ਕੰਧ ਅਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੀਆਂ ਦੀਵਾਰਾਂ ਉੱਤੇ ਇਹ ਖਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ ਮਿਲੇ ਹਨ।