ETV Bharat / state

Behbal Kalan Goli Kand Case: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬੀਆਂ ਨੂੰ ਕਰ ਰਿਹਾ ਗੁੰਮਰਾਹ, ਵਕੀਲ ਨੇ ਕੀਤੇ ਵੱਡੇ ਖੁਲਾਸੇ

author img

By ETV Bharat Punjabi Team

Published : Oct 22, 2023, 11:46 AM IST

Behbal Kalan Firing Case: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਉੱਤੇ ਸਖ਼ਤ ਪ੍ਰਤੀਕ੍ਰਿਆ ਦਿੰਦੇ ਹੋਏ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਨ, ਨੇ ਕਿਹਾ ਕਿ ਜਿਸ ਢੰਗ ਨਾਲ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਭਗਵੰਤ ਮਾਨ ਸਰਕਾਰ ਅਤੇ ਮੌਜੂਦਾ ਬਣਾਈ ਗਈ ਸਿੱਟ ਉੱਤੇ ਸਵਾਲ ਖੜੇ ਕੀਤੇ ਗਏ ਹਨ, ਉਹ ਸਰਾਸਰ ਗਲਤ ਹਨ।

Behbal Kalan Goli Kand Case
Behbal Kalan Goli Kand Case

ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨਾਲ ਖਾਸ ਗੱਲਬਾਤ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਸਬੰਧੀ ਅਦਾਲਤ ਵਿੱਚ ਚੱਲ ਰਹੇ ਕੇਸਾਂ ਸਬੰਧੀ ਬਣੀ ਸਿੱਟ ਉੱਤੇ ਪਿਛਲੇ ਦਿਨੀਂ ਸਾਬਕਾ ਆਈਪੀਐਸ ਅਧਿਕਾਰੀ ਅਤੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੇ ਹੀ ਸਰਕਾਰ ਉੱਤੇ ਕਈ ਤਰ੍ਹਾਂ ਸਵਾਲ ਉਠਾਏ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬਣਾਈ ਸਿੱਟ ਵੱਲੋਂ ਗਵਾਹਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਹੋਰ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ ਸਨ।

'ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬੀਆਂ ਨੂੰ ਕੀਤਾ ਜਾ ਰਿਹਾ ਗੁੰਮਰਾਹ': ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਸ ਕਾਰਵਾਈ ਉੱਤੇ ਸਖ਼ਤ ਪ੍ਰਤੀਕ੍ਰਿਆ ਦਿੰਦੇ ਹੋਏ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਨ, ਨੇ ਕਿਹਾ ਕਿ ਜਿਸ ਢੰਗ ਨਾਲ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਭਗਵੰਤ ਮਾਨ ਸਰਕਾਰ ਅਤੇ ਮੌਜੂਦਾ ਬਣਾਈ ਗਈ ਸਿੱਟ ਉੱਤੇ ਸਵਾਲ ਖੜੇ ਕੀਤੇ ਗਏ ਹਨ, ਉਹ ਸਰਾਸਰ ਗਲਤ ਹਨ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਕਿਉਂਕਿ ਇਹਨਾਂ ਕੇਸਾਂ ਵਿਚਲੇ ਗਵਾਹਾਂ ਨੂੰ ਕੋਈ ਡਰਾ ਧਮਕਾ ਨਹੀਂ ਰਿਹਾ, ਉਲਟਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਦਾਲਤਾਂ ਵਿੱਚ ਅਰਜ਼ੀਆਂ ਦਾਇਰ ਕਰਕੇ ਹਿੱਸਾ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

'ਕੁੰਵਰ ਵਿਜੇ ਪ੍ਰਤਾਪ ਇਹਨਾਂ ਕੇਸਾਂ ਦਾ ਹਿੱਸਾ ਬਣਨ ਦੀ ਕੋਸ਼ਿਸ਼': ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕਿਸ ਹੈਸੀਅਤ ਨਾਲ ਇਹਨਾਂ ਕੇਸਾਂ ਦਾ ਹਿੱਸਾ ਬਣਨਾ ਚਾਹੁੰਦੇ ਹਨ, ਕਿਉਂਕਿ ਉਹ ਮੌਜੂਦਾ ਸਮੇਂ ਪੰਜਾਬ ਸਰਕਾਰ ਦਾ ਹਿੱਸਾ ਹਨ ਅਤੇ ਨਾ ਤਾਂ ਉਹ ਇਹਨਾਂ ਕੇਸਾਂ ਦੀ ਪੈਰਵਾਈ ਕਰ ਰਹੇ ਹਨ ਨਾਂ ਉਹ ਜਾਂਚ ਅਧਿਕਾਰੀ ਰਹੇ ਹਨ। ਉਲਟਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਨਾਂ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਅਪੀਲ ਕੀਤੀ ਸੀ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਹਨ, ਕਿਉਂਕਿ ਇਹਨਾਂ ਗਵਾਹਾਂ ਵੱਲੋਂ 156 C ਆਰ.ਪੀ ਸੀ ਤਹਿਤ ਅਰਜ਼ੀ ਦਿੱਤੀ ਗਈ ਕਿ ਉਨਾਂ ਦੇ ਬਿਆਨ ਮੁੜ ਤੋਂ ਦਰਜ ਕੀਤੇ ਜਾਣ ਤੇ ਇਸ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਕੀ ਇਤਰਾਜ਼ ਹੈ ਕਿ ਉਹ ਮੁੜ ਬਿਆਨ ਦਰਜ ਉੱਤੇ ਇਤਰਾਜ਼ ਜਾਹਿਰ ਕਰ ਰਿਹਾ ਹੈ।

ਸਿਆਸੀ ਮਕਸਦ ਪੂਰਾ ਕਰਨਾ ਦੀ ਕੋਸ਼ਿਸ਼: ਹਰਪਾਲ ਸਿੰਘ ਖਾਰਾ ਨੇ ਕਿਹਾ ਸੋ ਕਿਤੇ ਨਾ ਕਿਤੇ ਜਾਹਿਰ ਹੁੰਦਾ ਹੈ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮਾਮਲੇ ਵਿੱਚ ਅਣਚਾਹੀਆਂ ਅੜਚਣਾਂ ਪੈਂਦਾ ਕਰ ਰਹੇ ਹਨ ਅਤੇ ਇਹਨਾਂ ਅੜਚਣਾਂ ਰਾਹੀਂ ਉਹ ਆਪਣਾ ਸਿਆਸੀ ਮਕਸਦ ਪੂਰਾ ਕਰਨਾ ਚਾਹੁੰਦੇ ਹਨ, ਜਦੋਂ ਤੁਸੀਂ ਇੱਕ ਸਰਕਾਰ ਦਾ ਹਿੱਸਾ ਬਣ ਚੁੱਕੇ ਹੋ ਤੁਸੀਂ ਕਿਸ ਅਧਿਕਾਰ ਖੇਤਰ ਰਾਹੀਂ ਉਸ ਜਾਂਚ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਜਿਸ ਦੀ ਸਿੱਟ ਦਾ ਤੁਸੀਂ ਹਿੱਸਾ ਨਹੀਂ ਕਿਉਂਕਿ ਕੁੰਵਰ ਵਿਜੇ ਪ੍ਰਤਾਪ ਦੀ ਸਿੱਟ ਨੂੰ ਲਾਂਬੇ ਕਰ ਦੂਸਰੀ ਸਿੱਟ ਬਣਾਈ ਗਈ ਸੀ, ਜਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਗਈ।

ਬੇਅਦਬੀ ਮਾਮਲੇ ਵਿੱਚ ਸੁਣਵਾਈ ਵਿੱਚ ਦੇਰੀ: ਸੀਨੀਅਰ ਵਕੀਲ ਖਾਰਾ ਨੇ ਕਿਹਾ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੌਜੂਦਾ ਭਗਵੰਤ ਮਾਨ ਸਰਕਾਰ ਉੱਤੇ ਵੀ ਰੋਸ ਹੈ, ਜਿਨਾਂ ਦੇ ਮੰਤਰੀ ਵੱਲੋਂ ਇਹ ਕਿਹਾ ਗਿਆ ਕਿ 31 ਮਾਰਚ 2023 ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਮਲਿਆਂ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਜਾਵੇਗਾ। ਪਰ ਅੱਜ ਸੱਤ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਕਦਮ ਨਹੀਂ ਚੁੱਕਿਆ ਗਿਆ। ਸੋ ਕਿਤੇ ਨਾ ਕਿਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਉਹਨਾਂ ਵੱਲੋਂ ਬੇਲੋੜਾ ਅਦਾਲਤ ਵਿੱਚ ਆਪ ਅਰਜ਼ੀਆਂ ਦਾਖਲ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਹੋ ਰਹੀ ਸੁਣਵਾਈ ਵਿੱਚ ਦੇਰੀ ਹੋ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.