ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਆਗੂ ਬ੍ਰਿਜਮੋਹਨ ਸੂਰੀ ਦਾ ਬਿਆਨ ਸਾਹਮਣੇ ਆਇਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੂਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹਿੰਦੂ ਸਿੱਖ ਭਾਈਚਾਰੇ ਨੂੰ ਅਪੀਲ ਕਰਦਾ ਹਾਂ ਕਿ ਸ਼ਾਂਤੀ ਬਣਾਈ ਰੱਖੋ। ਉਹਨਾਂ ਕਿਹਾ ਕਿ ਹਿੰਦੂ ਸਿੱਖ ਭਾਈਚਾਰਕ ਦੀ ਆਪਸੀ ਸਾਂਝ ਬਣੀ ਰਹਿਣੀ ਚਾਹੀਦੀ ਹੈ। ਇਹ ਕਦੇ ਟੁੱਟਣੀ ਨਹੀਂ ਚਾਹੀਦੀ। ਉਨ੍ਹਾ ਕਿਹਾ ਕਿ ਮੈ ਪੰਜਾਬ ਪੁਲਸ ਨੂੰ ਮੁਬਾਰਕਬਾਦ ਦਿੰਦਾ ਹਾਂ ਕਿ ਉਹ ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਪੂਰੀ ਤਰ੍ਹਾ ਬਹਾਲ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਲਈ ਪੰਜਾਬ ਪੁਲਿਸ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਕਿਸਾਨ ਵੀਰਾਂ ਨੂੰ ਵੀ ਉਨ੍ਹਾਂ ਦਾ ਬਣਦਾ ਮੁਆਵਜਾ ਸਰਕਾਰ ਵੱਲੋਂ ਮਿਲਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਖਰਾਬ ਹੋਈ ਫ਼ਸਲ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਬਣੀ ਰਹਿਣੀ ਚਾਹੀਦੀ ਹੈ ਤੇ ਪੰਜਾਬ ਹਮੇਸ਼ਾਂ ਖੁਸ਼ਹਾਲ ਰਿਹਨਾ ਚਾਹਿਦਾ ਹੈ।
ਇਹ ਵੀ ਪੜ੍ਹੋ : Amritpal's Bhindranwala connection: ਅੰਮ੍ਰਿਤਪਾਲ ਨੇ ਸਰੰਡਰ ਲਈ ਕਿਉਂ ਚੁਣਿਆ ਭਿੰਡਰਾਂਵਾਲਿਆਂ ਦਾ ਪਿੰਡ, ਜਾਣੋ ਕਾਰਨ
ਸਵੇਰੇ ਹੋਈ ਗ੍ਰਿਫ਼ਤਾਰੀ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 36 ਦਿਨ ਭਗੌੜਾ ਰਹਿਣ ਤੋਂ ਬਾਅਦ ਅੱਜ ਐਤਵਾਰ ਨੂੰ ਸਵੇਰੇ 6.45 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਤੋਂ ਲੈ ਗਈ, ਜਿੱਥੋਂ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਗ੍ਰਿਫਤਾਰੀ ਤੋਂ ਬਾਅਦ ਮੋਗਾ 'ਚ ਤਣਾਅ ਦਾ ਮਾਹੌਲ ਹੈ, ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਅੰਮ੍ਰਿਤਪਾਲ ਸ਼ਨੀਵਾਰ ਰਾਤ ਨੂੰ ਰੋਡੇ ਪਿੰਡ ਪਹੁੰਚਿਆ ਗਿਆ ਸੀ। ਅੱਜ ਸਵੇਰੇ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੇ ਕੰਘੀ ਤੇ ਕਛਹਿਰਾ ਲਿਆ ਅਤੇ ਸੰਗਤ ਨੂੰ ਸੰਬੋਧਨ ਕੀਤਾ।