ETV Bharat / state

ਚਿੱਟੇ ਸੋਨੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨੇ ਕੀਤੀਆਂ ਅਗੇਤੀਆਂ ਤਿਆਰੀਆਂ - save Kapah from pink locusts

ਚਿੱਟੇ ਸੋਨੇ ਵੱਜੋਂ ਜਾਣੀ ਜਾਂਦੀ ਕਪਾਹ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨੇ ਅਗੇਤੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਬਕਾਇਦਾ ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਜਾ ਰਿਹਾ ਉਥੇ ਹੀ ਪਿੰਡ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਵਾਰ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ।

ਚਿੱਟੇ ਸੋਨੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨੇ ਕੀਤੀਆਂ ਅਗੇਤੀਆਂ ਤਿਆਰੀਆਂ

author img

By

Published : Apr 5, 2022, 6:04 PM IST

Updated : Apr 5, 2022, 6:24 PM IST

ਬਠਿੰਡਾ: ਚਿੱਟੇ ਸੋਨੇ ਵੱਜੋਂ ਜਾਣੀ ਜਾਂਦੀ ਕਪਾਹ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨੇ ਅਗੇਤੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਬਕਾਇਦਾ ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਜਾ ਰਿਹਾ ਉਥੇ ਹੀ ਪਿੰਡ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਵਾਰ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ।

ਪਿੰਡਾਂ 'ਚ ਪਈ ਕਪਾਹ ਦੀ ਫਸਲ ਦੀ ਪੁਰਾਣੀ ਰਹਿੰਦ ਖੂੰਹਦ ਤੋਂ ਕੀਤਾ ਜਾ ਰਿਹਾ ਖ਼ਤਮ: ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਪੁਰਾਣੀ ਫ਼ਸਲ ਦੀ ਪਈ ਰਹਿੰਦ-ਖੂੰਹਦ ਜਿਸ ਤਰ੍ਹਾਂ ਛਟੀਆਂ ਪੁਰਾਣੀ ਟਿੰਡੇ ਆਦਿ ਵੀ ਨਸ਼ਟ ਕਰਵਾਏ ਜਾ ਰਹੇ ਹਨ ਕਿਉਂਕਿ ਖੇਤੀਬਾੜੀ ਵਿਭਾਗ ਦਾ ਮੰਨਣਾ ਹੈ ਕਿ ਇਨ੍ਹਾਂ ਛਟੀਆਂ ਵਿੱਚਲੇ ਲਾਰਵਾ ਰਾਹੀਂ ਫਿਰ ਤੋਂ ਗੁਲਾਬੀ ਸੁੰਡੀ ਉਤਪੰਨ ਹੋ ਸਕਦੀ ਹੈ। ਇਸ ਲਈ ਬਕਾਇਦਾ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੇ ਹਨ ਅਤੇ ਕਪਾਹ ਦਾ ਕੰਮ ਕਰਨ ਵਾਲੀਆਂ ਫੈਕਟਰੀਆਂ ਆਦਿ ਵਿੱਚ ਵੀ ਜਾ ਕੇ ਪ੍ਰਾਣੀ ਰਹਿੰਦ-ਖੂੰਹਦ ਨੂੰ ਨਸ਼ਟ ਕਰਵਾਇਆ ਜਾ ਰਿਹਾ ਹੈ ਤਾਂ ਜੋ ਗੁਲਾਬੀ ਸੁੰਡੀ ਤੇ ਲਾਰਵੇ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਚਿੱਟੇ ਸੋਨੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨੇ ਕੀਤੀਆਂ ਅਗੇਤੀਆਂ ਤਿਆਰੀਆਂ

ਖੇਤੀਬਾੜੀ ਯੂਨੀਵਰਸਿਟੀ ਅਤੇ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਬੀਜ ਖ਼ਰੀਦਣ ਦੀ ਕਿਸਾਨਾਂ ਨੂੰ ਅਪੀਲ: ਇਕ ਪਾਸੇ ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਦੂਸਰੇ ਪਾਸੇ ਪਿੰਡਾਂ ਵਿੱਚ ਜਾ ਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਬੀਜਾਂ ਦੀ ਹੀ ਵਰਤੋਂ ਕਰਨ ਤਾਂ ਜੋ ਉਨ੍ਹਾਂ ਦੀ ਫਸਲ ਦਾ ਵਧੀਆ ਝਾੜ ਮਿਲ ਸਕੇ, ਕਿਉਂਕਿ ਫ਼ਸਲ ਬੀਜਣ ਸਮੇਂ ਕਈ ਪੈਸਟੀਸਾਈਡ ਕੰਪਨੀਆਂ ਵੱਲੋਂ ਆਪਣੇ ਤੌਰ ਉੱਪਰ ਪ੍ਰਚਾਰ ਕੀਤਾ ਜਾਂਦਾ ਹੈ ਤੇ ਕਿਸਾਨਾਂ ਨੂੰ ਬੀਜ ਉਪਲੱਬਧ ਕਰਵਾਏ ਜਾਂਦੇ ਹਨ ਪਰ ਇਸ ਵਿੱਚ ਬਹੁਤੀ ਗੁਣਵੱਤਾ ਵਾਲੇ ਨਾ ਹੋਣ ਕਾਰਨ ਗੁਲਾਬੀ ਸੁੰਡੀ ਦੇ ਹਮਲੇ ਦਾ ਜਲਦ ਸ਼ਿਕਾਰ ਹੁੰਦੇ ਹਨ।

ਅਗੇਤਾ ਨਰਮਾ ਨਾ ਬੀਜਣ ਕਿਸਾਨ: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਹਾੜ੍ਹੀ ਦੀ ਫਸਲ ਤੋਂ ਬਾਅਦ ਤੁਰੰਤ ਸਾਉਣੀ ਦੀ ਫਸਲ ਵੱਜੋਂ ਨਰਮੇ ਦੀ ਫ਼ਸਲ ਨੂੰ ਨਾ ਬੀਜਿਆ ਜਾਵੇ। ਜੇਕਰ ਕਿਸਾਨਾਂ ਵੱਲੋਂ ਅਗੇਤਾ ਨਰਮਾ ਬੀਜਿਆ ਜਾਂਦਾ ਹੈ ਤਾਂ ਇਹ ਜਲਦੀ ਪੁੰਗਰ ਆਵੇਗਾ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਸ਼ਿਕਾਰ ਜਲਦ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਤੈਅ ਮਿਤੀ ਅਨੁਸਾਰ ਹੀ ਨਰਮੇ ਦੀ ਫਸਲ ਦੀ ਬਿਜਾਈ ਕਰਨ ਤਾਂ ਜੋ ਗੁਲਾਬੀ ਸੁੰਡੀ ਦੇ ਹਮਲੇ ਤੋਂ ਨਰਮੇ ਦੀ ਫਸਲ ਨੂੰ ਬਚਾਇਆ ਜਾ ਸਕੇ।

ਮਾਨਤਾ ਪ੍ਰਾਪਤ ਕੀਟਨਾਸ਼ਕਾਂ ਦੀ ਕਰਨ ਵਰਤੋ: ਖੇਤੀਬਾੜੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਕਿਸਾਨਾਂ ਵੱਲੋਂ ਜਿੱਥੇ ਆਮ ਫ਼ਸਲਾਂ ਉੱਪਰ ਕੀਟਨਾਸ਼ਕਾਂ ਦੀ ਵਰਤੋਂ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ। ਉੱਥੇ ਹੀ ਕਪਾਹ ਦੀ ਫ਼ਸਲ ਉਪਰ ਕੀਟਨਾਸ਼ਕਾਂ ਦੀ ਵਰਤੋਂ ਘੱਟ ਕੀਤੀ ਜਾਂਦੀ ਹੈ ਕਿਉਂਕਿ ਕਿਸਾਨਾਂ ਨੂੰ ਲੱਗਦਾ ਹੈ ਕਿ ਬੀਟੀ ਕਾਟਨ ਉੱਪਰ ਕੀੜੇ ਜਾਂ ਮੱਛਰ ਆਦਿ ਦਾ ਹਮਲਾ ਨਹੀਂ ਹੁੰਦਾ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਤਾਂ ਜੋ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚੋਂ ਮਿਲਣ ਵਾਲੇ ਕੀਟਨਾਸ਼ਕਾਂ ਦੀ ਸਿੱਧੀ ਵਰਤੋਂ ਨਾ ਕਰਨ ਕਈ ਵਾਰ ਇਹ ਫ਼ਸਲਾਂ ਲਈ ਘਾਤਕ ਸਿੱਧ ਹੁੰਦੇ ਹਨ।

ਸੁੰਡੀ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਜੰਗੀ ਪੱਧਰ ਤੇ ਕੀਤਾ ਜਾ ਰਿਹੈ ਪ੍ਰਚਾਰ: ਲੰਘੇ ਵਰ੍ਹੇ ਮਾਲਵਾ ਬੈਲਟ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ 70 ਪ੍ਰਤੀਸ਼ਤ ਬਰਬਾਦ ਹੋਈ ਕਪਾਹ ਦੀ ਫਸਲ ਕਾਰਨ, ਜਿੱਥੇ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਸੀ ਉੱਥੇ ਹੀ ਸੱਤਾ ਧਾਰੀ ਫਿਰ ਨੂੰ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਜੰਗੀ ਪੱਧਰ ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਪਹਿਲਾਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਜਿੱਥੇ ਪਿੰਡ ਪੱਧਰ ਉੱਪਰ ਟੀਮਾਂ ਦਾ ਗਠਨ ਕੀਤਾ ਗਿਆ ਹੈ, ਉਥੇ ਹੀ ਗੁਲਾਬੀ ਸੁੰਡੀ ਦੇ ਸਬੰਧ ਵਿਚ ਵੱਡੀ ਪੱਧਰ ਤੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਉਪਲੱਬਧ ਕਰਵਾਈ ਜਾ ਰਹੀ ਹੈ। ਖੇਤੀਬਾੜੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਅਗੇਤੀ ਤਿਆਰੀ ਆਰੰਭ ਕੀਤੀ ਗਈ ਹੈ ਤਾਂ ਜੋ ਇਸ ਵਾਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਨਾਕਾਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਜਾਣੋ ਇਹ ਸਧਾਰਨ ਕਿਸਾਨ ਕਿਉਂ ਬਣਿਆ ਕਿਸਾਨ ਮੇਲੇ ’ਚ ਖਿੱਚ ਦਾ ਕੇਂਦਰ ?

Last Updated : Apr 5, 2022, 6:24 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.