ਬਠਿੰਡਾ: ਭਲਕੇ 14 ਫਰਵਰੀ ਨੂੰ ਹੋਣ ਜਾ ਰਹੀਆਂ ਸਥਾਨਕ ਚੋਣਾਂ ਨੂੰ ਲੈ ਕੇ ਅੱਜ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ ਅਤੇ ਸਾਬਕਾ ਬਠਿੰਡਾ ਤੋਂ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸਿਕੰਦਰ ਮਲੂਕਾ ਨੇ ਕਾਂਗਰਸ ਪਾਰਟੀ ਉੱਤੇ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਅਤੇ ਆਖਿਆ ਕਿ ਕਾਂਗਰਸ ਸਰਕਾਰ ਨੇ ਐੱਸਐੱਚਓ ਦੇ ਰਾਹੀਂ ਅਕਾਲੀ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਬਠਿੰਡਾ ਵਿੱਚ ਤਾਇਨਾਤ ਐਸਐਚਓ ਤਜਿੰਦਰ ਸਿੰਘ ਨੇ ਅਕਾਲੀ ਦਲ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਇਸ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਇਹ ਚੋਣਾਂ ਫ੍ਰੀ ਐਂਡ ਫੇਅਰ ਇਲੈਕਸ਼ਨ ਹੋਣਗੇ।
ਸਾਬਕਾ ਕੈਬਿਨੇਟ ਮੰਤਰੀ ਸੀਨੀਅਰ ਅਕਾਲੀ ਆਗੂ ਸਿਕੰਦਰ ਮਲੂਕਾ ਨੇ ਆਖਿਆ ਕਿ ਕਾਂਗਰਸ ਸਰਕਾਰ ਦੀ ਕੋਈ ਹਿੰਮਤ ਨਹੀਂ ਕਿ ਉਹ ਸਿੱਧੇ ਤੌਰ ਉੱਤੇ ਪੰਗਾ ਲੈਣ ਉਹ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਉਨ੍ਹਾਂ ਦੇ ਰਾਹੀਂ ਇਹ ਗੁੰਡਾਗਰਦੀ ਕਰਵਾ ਰਹੀ ਹੈ। ਇਸ ਤੋਂ ਪਹਿਲਾਂ ਵੀ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਧੱਕੇਸ਼ਾਹੀ ਕੀਤੀ ਗਈ।
ਸਿਕੰਦਰ ਮਲੂਕਾ ਨੇ ਇਸ ਦੀ ਸ਼ਿਕਾਇਤ ਇਲੈਕਸ਼ਨ ਕਮਿਸ਼ਨ ਆਫ ਬੋਰਡ ਨੂੰ ਵੀ ਕਰਨ ਦੀ ਗੱਲ ਆਖੀ ਹੈ ਤੇ ਜੇਕਰ ਇਨ੍ਹਾਂ ਚੋਣਾਂ ਦੇ ਵਿੱਚ ਕਿਸੇ ਪ੍ਰਕਾਰ ਦੀ ਹੋਰ ਜ਼ਿਆਦਾ ਧੱਕੇਸ਼ਾਹੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਕਾਨੂੰਨੀ ਕਾਰਵਾਈ ਦੇ ਤਹਿਤ ਅਦਾਲਤੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।