ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਠਿੰਡਾ ਦਿਹਾਤੀ ਤੋਂ ਫਿਰ ਪੈਰਾਸ਼ੂਟ ਰਾਹੀਂ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੂੰ ਉਤਾਰਿਆ ਗਿਆ ਹੈ।
ਪ੍ਰਕਾਸ਼ ਸਿੰਘ ਭੱਟੀ ਦੇ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਹਲਕੇ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਲੋਕ ਮੁੱਦਿਆਂ ਨੂੰ ਮੁੱਦੇ ਬਣਾ ਕੇ ਲੋਕਾਂ ਵਿਚਕਾਰ ਜਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਜਥੇ ਵਿੱਚ ਚੋਣ ਲੜਨ ਦੀ ਡਿਊਟੀ ਲਾਹਿਆ ਉੱਥੇ ਉਹ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਦਿਨ ਰਾਤ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਭਖਦਾ ਮੁੱਦਾ ਬੇਰੁਜ਼ਗਾਰੀ ਨਸ਼ਾ ਅਤੇ ਚੰਗੀਆਂ ਸਿਹਤ ਸਹੂਲਤਾਂ ਹਨ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਹੀ ਉਨ੍ਹਾਂ ਵੱਲੋਂ ਚੋਣ ਲੜੀ ਜਾਵੇਗੀ ਪਾਰਟੀ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਲਦ ਹੀ ਜਾਰੀ ਕੀਤਾ।
ਇਹ ਵੀ ਪੜ੍ਹੋ:ਜਾਣੋ ਕਿਉਂ ਸਿਕੰਦਰ ਮਲੂਕਾ ਨੇ ਕਿਹਾ ਕਿ ਪੰਜਾਬ 'ਚ ਲੱਗੇਗਾ ਗਵਰਨਰ ਰਾਜ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦੀ ਪਾਰਟੀ ਹੈ ਤੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਦਿਨ ਰਾਤ ਇਕ ਕਰ ਦੇਣਗੇ