ਬਠਿੰਡਾ: ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਕਰ ਪੰਜਾਬ ਦੇ ਵਿੱਤ ਮੰਤਰੀ ਸਣੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਦੇ ਉੱਤੇ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ 30 ਮਈ ਨੂੰ ਅਨੂਪ ਨਗਰ ਵਿਖੇ ਉਨ੍ਹਾਂ ਦੇ ਪਾਰਟੀ ਦੇ ਵਰਕਰਾਂ ਦੇ ਘਰਾਂ ਚੋਂ ਬਿਜਲੀ ਦੇ ਮੀਟਰ ਬਿਨਾਂ ਕਿਸੇ ਸ਼ਿਕਾਇਤ ਤੋਂ ਹਟਾ ਦਿੱਤੇ ਗਏ।
ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਕਾਂਗਰਸੀ, ਵਰਕਰਾਂ ਨੂੰ ਧੱਕੇ ਨਾਲ ਅਕਾਲੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਅਸੀਂ ਇਸ ਤਰੀਕੇ ਦੀ ਧੱਕੇਸ਼ਾਹੀ ਕਦੇ ਨਹੀਂ ਵੇਖੀ, ਇਹ ਉਨ੍ਹਾਂ ਦੀ ਹਾਰ ਦੀ ਬੁਖ਼ਲਾਹਟ ਹੈ।
ਇਸ ਮੌਕੇ ਅਕਾਲੀ ਦਲ ਪਾਰਟੀ ਦੇ ਪੀੜਤ ਵਰਕਰ ਦਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਨੋਟਿਸ ਦਿੱਤੇ ਬਿਨਾਂ ਉਨ੍ਹਾਂ ਦੇ ਘਰਾਂ ਦੇ ਬਿਜਲੀ ਦੇ ਮੀਟਰ ਹਟਾ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਜਬਰਨ ਕਾਂਗਰਸ ਪਾਰਟੀ ਦੇ ਵਿਚ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ।