ਬਠਿੰਡਾ : ਪੰਜਾਬ ਕਾਂਗਰਸ ਵਿੱਚ ਬਗ਼ਾਵਤ ਦੇ ਸੁਰ ਲਗਾਤਾਰ ਗੂੰਜ ਰਹੇ ਹਨ। ਬਠਿੰਡਾ ਦਿਹਾਤੀ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਰਜੁਨ ਬਾਦਲ 'ਤੇ ਨਸ਼ਾ ਵਿਕਵਾਉਣ ਦੇ ਦੋਸ਼ ਲਗਾਏ।
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਹੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿੱਚ ਆਪਣੇ ਐਸਐਚਓ ਲਗਵਾਏ ਗਏ ਹਨ ਅਤੇ ਜਿਨ੍ਹਾਂ ਦੇ ਸਬੰਧ ਤਸਕਰਾਂ ਨਾਲ ਹਨ ਇਨ੍ਹਾਂ ਪੁਲੀਸ ਅਧਿਕਾਰੀਆਂ ਵੱਲੋਂ ਲਗਾਤਾਰ ਨਸ਼ਾ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ ਜਿਸ ਕਾਰਨ ਆਏ ਦਿਨ ਨੌਜਵਾਨਾਂ ਦੀਨਸ਼ੇ ਕਾਰਨ ਜਾਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਸ ਲਈ ਉਨ੍ਹਾਂ ਨਾਲ ਖਾਰ ਖਾਧੀ ਜਾ ਰਹੀ ਹੈ ਕਿਉਂਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਦੀ ਮਦਦ ਨਾ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਵੱਲੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਦਦ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿੱਚ ਲਗਾਤਾਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਜਿਹੇ ਪੁਲਸ ਅਧਿਕਾਰੀਆਂ ਦੀ ਤਾਇਨਾਤੀ ਕਰਵਾਈ ਗਈ ਹੈ ਜੋ ਕਿ ਤਸਕਰਾਂ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਵੱਲੋਂ ਹੀ ਪੈਸਾ ਇਕੱਠਾ ਕਰ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਰਜੁਨ ਬਾਦਲ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਾਰਟੀ ਹਾਈ ਕਮਾਂਡ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੂੰ ਬੇਨਤੀ ਕਰਨਗੇ ਕਿ ਮਨਪ੍ਰੀਤ ਬਾਦਲ ਤੋਂ ਵਿੱਤ ਵਿਭਾਗ ਵਾਪਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਹੁੱਕਾ ਬਾਰ ਅਤੇ ਮਸਾਜ ਪਾਰਲਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸ਼ਹਿ 'ਤੇ ਚਲਾਏ ਜਾ ਰਹੇ ਹਨ ਕਿਉਂਕਿ ਇਨ੍ਹਾਂ ਵੱਲੋਂ ਲਗਾਤਾਰ ਅਜਿਹੇ ਕਾਰਜ ਕੀਤੇ ਜਾ ਰਹੇ ਹਨ ਜਿਸ ਨਾਲ ਪਾਰਟੀ ਦੀ ਸਾਖ ਨੂੰ ਧੱਕਾ ਲੱਗ ਰਿਹਾ ਹੈ।
ਇਹ ਵੀ ਪੜ੍ਹੋ:ਸੀ.ਐੱਮ. ਕੈਪਟਨ ਅਤੇ ਬਿਕਰਮ ਮਜੀਠੀਆ ‘ਤੇ ਭੜਕੇ ਨਵਜੋਤ ਸਿੱਧੂ
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਜੇਕਰ ਮਨਪ੍ਰੀਤ ਸਿੰਘ ਬਾਦਲ ਇੰਨੇ ਹੀ ਸੱਚੇ ਹਨ ਤਾਂ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਲੜਨੀ ਚਾਹੀਦੀ ਹੈ।