ਬਠਿੰਡਾ: ਖ਼ਾਲਸਾ ਵਹੀਰ ਦੇ ਵਾਰਿਸ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਜਿਥੇ ਸੂਬੇ ਭਰ ਵਿਚ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਉਥੇ ਹੀ ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਹੁਣ ਵੀ ਪੰਜਾਬ ਪੁਲਿਸ ਵੱਲੋਂ ਪਿੰਡਾਂ ਵਿੱਚ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ-ਫੜੀ ਦੇ ਰੋਸ ਵਜੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਬੈਠਕ ਕੀਤੀ ਗਈ। ਪਰ ਇਸ ਬੈਠਕ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਬਾਹਰ ਤਾਇਨਾਤ ਕਰ ਦਿੱਤਾ ਗਿਆ। ਦਲ ਖਾਲਸਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਦੀ ਫੜੋ-ਫੜੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਵਿਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Search Opration Amritpal Live Update: ਅੰਮ੍ਰਿਤਪਾਲ ਦੀ ਭਾਲ ਜਾਰੀ, ਨਵੀਂ ਸੀਸੀਟੀਵੀ ਫੁਟੇਜ਼ ਆਈ ਸਾਹਮਣੇ !
ਪੰਜਾਬ ਸਰਕਾਰ: ਇਸ ਸਬੰਧ ਵਿੱਚ ਅਤੇ ਉਨ੍ਹਾਂ ਵੱਲੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬੈਠਕ ਕੀਤੀ ਜਾ ਰਹੀ ਹੈ। ਪਰ ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਬਾਹਰ ਤਾਇਨਾਤ ਕੀਤੇ ਗਏ ਹਨ। ਜਿਸ ਤੋਂ ਸਾਫ ਜਾਹਰ ਕੀ ਪੰਜਾਬ ਸਰਕਾਰ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦੀ ਹੈ। ਅਸੀਂ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਇਹ ਰਵਈਆ ਨਾ ਬਦਲਿਆ ਤਾਂ ਆਉਂਦੇ ਦਿਨਾਂ ਵਿੱਚ ਔਖਾ ਪ੍ਰੋਗਰਾਮ ਦੇਣਗੇ ਅਤੇ ਪੰਜਾਬ ਦੀਆਂ ਸੜਕਾਂ ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸਰਕਾਰ ਖ਼ੁਦ ਜ਼ਿੰਮੇਵਾਰ ਹੈ ਉਨ੍ਹਾਂ ਵੱਲੋਂ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ ਕਿ ਸਿੱਖਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫੜੇ ਗਏ ਨੌਜਵਾਨਾਂ ਨੂੰ ਜਲਦ ਤੋਂ ਜਲਦ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ। ਜੋ ਗ੍ਰਿਫਤਾਰ ਕਰਕੇ ਦੂਸਰੇ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੀਤੇ ਗਏ ਹਨ ਉਨ੍ਹਾਂ ਨੂੰ ਪੰਜਾਬ ਦੀਆਂ ਜੇਲਾਂ ਵਿਚ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਮਿਲ ਸਕਣ।
ਪੰਜਾਬ ਦੇ ਮੌਜੂਦਾ ਹਾਲਾਤ: ਜ਼ਿਕਰਯੋਗ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੇ ਮਾਮਲਿਆਂ 'ਤੇ ਵਿਚਾਰ ਕਰਨ ਲਈ 27 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ।ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਗੈਰ-ਕਾਨੂੰਨੀ ਗ੍ਰਿਫ਼ਤਾਰੀਆਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸ਼ਾਮਲ ਹੈ।