ਬਠਿੰਡਾ: ਸਿੱਖ ਮੁੱਦਿਆਂ ਨੂੰ ਲੈ ਕੇ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਵਾਰਿਸ ਪੰਜਾਬ ਦੀ ਜਥੇਬੰਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੋਲਣਾ ਮਹਿੰਗਾ ਪੈ ਗਿਆ ਹੈ। ਬਠਿੰਡਾ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ Amritpal Singh lawyer Harpal Singh Khara ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਪੱਸ਼ਟੀਕਰਨ issued notice to Amarinder Singh Raja Warring ਮੰਗਿਆ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜੋ ਡੀ.ਜੀ.ਪੀ ਨੂੰ ਸ਼ਿਕਾਇਤ ਭੇਜੀ ਹੈ ਕਿ ਉਹ ਸਪੱਸ਼ਟੀਕਰਨ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਮਾਣਯੋਗ ਅਦਾਲਤ ਰਾਹੀਂ ਕਾਰਵਾਈ ਕਰਵਾਉਣਗੇ।
ਇਸ ਦੌਰਾਨ ਗੱਲਬਾਤ ਦੌਰਾਨ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਪਿਛਲੀ ਦਿਨੀਂ ਵੱਖ ਵੱਖ ਟੀਵੀ ਚੈਨਲਾਂ ਉੱਪਰ ਕਾਂਗਰਸ ਦੇ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਫੀ ਕੂੜ ਪ੍ਰਚਾਰ ਕੀਤਾ ਗਿਆ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਾਂਗਰਸ ਵੱਲੋਂ ਹਮੇਸ਼ਾ ਹੀ ਸਿੱਖਾਂ ਦੇ ਵਿਰੁੱਧ ਬੋਲਿਆ ਜਾਂਦਾ ਰਿਹਾ ਹੈ।
ਇਨ੍ਹਾਂ ਵੱਲੋਂ ਹੀ 1984 ਵਿੱਚ ਸਿੱਖ ਵਿਰੋਧੀ ਦੰਗੇ ਕਰਵਾਏ ਗਏ ਸਨ ਅਤੇ ਹੁਣ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਜੋ ਕਿ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਪਾਨ ਕਰਵਾ ਰਿਹਾ ਹੈ, ਉਸ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਜੇਕਰ ਇਸ ਦਾ ਜਵਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਹੀਂ ਦਿੱਤਾ ਜਾਂਦਾ ਤਾਂ ਆਉਂਦੇ ਦਿਨਾਂ ਵਿੱਚ ਉਹ ਕ੍ਰਿਮੀਨਲ ਜਾਂ ਮਾਣਹਾਨੀ ਦਾ ਕੇਸ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਰਨਗੇ।
ਇਹ ਵੀ ਪੜੋ:- ਟ੍ਰੈਫਿਕ ਪੁਲਿਸ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਸ਼ਖ਼ਸ ਨੂੰ ਵਾਪਿਸ ਕੀਤਾ ਪੈਸਿਆਂ ਨਾਲ ਭਰਿਆ ਪਰਸ