ETV Bharat / state

ਦੁਸ਼ਹਿਰੇ ਵਾਲੇ ਦਿਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਹਿੰਦੂ ਸੰਗਠਨਾਂ ਨੇ ਜਤਾਇਆ ਰੋਸ

ਸੰਯੁਕਤ ਕਿਸਾਨ ਮੋਰਚੇ (Sanyukat Kisan Morcha) ਨੇ 15 ਅਕਤੂਬਰ ਦੁਸ਼ਹਿਰੇ ਵਾਲੇ ਦਿਨ (October 15 Dussehra Day) ਨਰਿੰਦਰ ਮੋਦੀ ਅਮਿਤ ਸ਼ਾਹ ਅਤੇ ਜੋਗੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਕੁਝ ਹਿੰਦੂ ਸੰਗਠਨਾਂ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਦੁਸ਼ਹਿਰੇ ਵਾਲੇ ਦਿਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ

author img

By

Published : Oct 12, 2021, 7:58 PM IST

ਬਠਿੰਡਾ : ਤਿੰਨ ਖੇਤੀਬਾੜੀ ਕਾਨੂੰਨਾਂ (Three agricultural laws) ਨੂੰ ਲੈ ਕੇ ਜਿਥੇ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ (Farmers protest) ਜਾਰੀ ਹੈ ਉਥੇ ਹੀ ਯੂਪੀ ਦੇ ਲਖੀਮਪੁਰ ਖੀਰੀ (Lakhimpur Khiri) ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਅਤੇ ਯੂਪੀ ਸਰਕਾਰ (Central Government and UP Government) ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ 15 ਅਕਤੂਬਰ ਦੁਸ਼ਹਿਰੇ ਵਾਲੇ ਦਿਨ ਨਰਿੰਦਰ ਮੋਦੀ ਅਮਿਤ ਸ਼ਾਹ ਅਤੇ ਜੋਗੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ।

ਦੁਸ਼ਹਿਰੇ ਵਾਲੇ ਦਿਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਦੇ ਇਸ ਐਲਾਨ ਤੋਂ ਬਾਅਦ ਕੁਝ ਹਿੰਦੂ ਸੰਗਠਨਾਂ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਜਥੇਬੰਦੀਆਂ ਨੇ ਆਪਣਾ ਰੋਸ ਜ਼ਾਹਰ ਕਰਨਾ ਹੈ ਤਾਂ ਕਿਸੇ ਹੋਰ ਦਿਨ ਵੀ ਕਰ ਸਕਦੇ ਸਨ ਪਰ ਹਿੰਦੂਆਂ ਦੇ ਤਿਉਹਾਰ 'ਤੇ ਹੀ ਕਿਉਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ।

ਉਧਰ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਯੂਪੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਸੰਘਰਸ਼ ਜਾਰੀ ਰਹੇਗਾ ਅਤੇ ਕਿਸਾਨਾਂ ਨੂੰ ਦਰੜਨ ਵਾਲੀ ਕੇਂਦਰੀ ਮੰਤਰੀ ਅਤੇ ਉਸ ਦੇ ਪੁੱਤਰ ਨੂੰ ਹਰ ਹਾਲ ਸਜ਼ਾ ਦਿਵਾ ਕੇ ਰਹਿਣਗੇ ਉਨ੍ਹਾਂ ਕਿਹਾ ਕਿ ਦੁਸ਼ਹਿਰੇ ਵਾਲੇ ਦਿਨ ਬਦੀ 'ਤੇ ਨੇਕੀ ਦੀ ਜਿੱਤ ਹੋਈ ਸੀ ਅਤੇ ਉਨ੍ਹਾਂ ਵੱਲੋਂ ਦੁਸਹਿਰੇ ਵਾਲੇ ਦਿਨ ਬਦੀ 'ਤੇ ਨੇਕੀ ਦੀ ਜਿੱਤ ਨੂੰ ਦਰਸਾਉਂਦਿਆਂ ਨਰਿੰਦਰ ਮੋਦੀ ਅਮਿਤ ਸ਼ਾਹ ਤੇ ਯੋਗੀ ਦੇ ਪੁਤਲੇ ਫੂਕੇ ਜਾਣਗੇ।

ਇਹ ਵੀ ਪੜ੍ਹੋ:ਹੁਣ ਨਹੀਂ ਹੋਵੇਗਾ ਪੰਜਾਬ 'ਚ ਲਾਟੂ ਬੰਦ, ਹੋ ਗਿਆ ਵੱਡਾ ਐਲਾਨ!

ਕਿਸਾਨ ਆਗੂ ਬਲਕਰਨ ਸਿੰਘ ਬਰਾੜ ਦਾ ਕਹਿਣਾ ਹੈ ਕਿ ਜੋ ਕੁਝ ਲੋਕ ਦੁਸਹਿਰੇ ਵਾਲੇ ਦਿਨ ਨਰਿੰਦਰ ਮੋਦੀ ਅਮਿਤ ਸ਼ਾਹ ਅਤੇ ਜੋਗੀ ਦੇ ਪੁਤਲੇ ਫੂਕਣ ਦਾ ਵਿਰੋਧ ਕਰ ਰਹੇ ਹਨ ਤਾਂ ਉਹ ਉਨ੍ਹਾਂ ਨੂੰ ਦੱਸਿਆ ਚਾਹੁੰਦੇ ਹਨ ਕਿ ਕਿਸਾਨ ਅੰਦੋਲਨ ਵਿਚ ਸਭ ਤੋਂ ਵੱਧ ਯੋਗਦਾਨ ਹਿੰਦੂ ਕਿਸਾਨਾਂ ਵੱਲੋਂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਬਦੀ 'ਤੇ ਨੇਕੀ ਦੀ ਜਿੱਤ ਹੋਈ ਸੀ ਤੇ ਇਸ ਨੂੰ ਦਰਸਾਉਂਦਿਆਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਦੁਸ਼ਹਿਰੇ ਵਾਲੇ ਦਿਨ ਨਰਿੰਦਰ ਮੋਦੀ ਅਮਿਤ ਸ਼ਾਹ ਅਤੇ ਜੋਗੀ ਦੇ ਪੁਤਲੇ ਫੂਕੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.