ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ 'ਚ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਜਿਥੇ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ,ਉਥੇ ਹੀ ਇਸ ਮਾਮਲੇ 'ਚ ਮਾਨਜ਼ਦ ਵੀ ਕੀਤੇ ਜਾ ਰਹੇ ਹਨ।
ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਲੈਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਹੁਣ ਪੁਲਿਸ ਵਲੋਂ ਬਠਿੰਡਾ ਦਾ ਨੌਜਵਾਨ ਕੇਸ਼ਵ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਵਲੋਂ ਉਸ ਦੀ ਭਾਲ ਵੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੇਸ਼ਵ 'ਤੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਇਲਜ਼ਾਮ ਲੱਗੇ ਹਨ। ਕੇਸ਼ਵ ਬਠਿੰਡਾ ਦਾ ਰਹਿਣਾ ਵਾਲਾ ਹੈ ਅਤੇ ਪਿਛਲੇ ਦਿਨੀਂ ਪੁਲਿਸ ਵਲੋਂ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਕੇਕੜੇ ਦਾ ਸਾਥੀ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਕੇਸ਼ਵ ਅਤੇ ਕੇਕੜਾ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਲਈ ਉਸ ਦੇ ਪਿੰਡ ਮੂਸੇ ਗਏ ਸੀ।
ਪੁਲਿਸ ਵਲੋਂ ਕੇਸ਼ਵ ਦਾ ਨਾਮ ਨਾਮਜ਼ਦ ਕਰਨ ਤੋਂ ਬਾਅਦ ਪਰਿਵਾਰ ਗਹਿਰੀ ਚਿੰਤਾ 'ਚ ਹੈ। ਇਸ 'ਚ ਬਜ਼ੁਰਗ ਮਾਂ ਅਤੇ ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਕੇਸ਼ਵ ਦੀ ਮਾਂ ਅਤੇ ਭੈਣ ਦਾ ਕਹਿਣਾ ਕਿ ਉਨ੍ਹਾਂ ਦਾ ਕੇਸ਼ਵ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰੀਬ ਦੋ ਮਹੀਨੇ ਪਹਿਲਾਂ ਪਰਿਵਾਰ ਵਲੋਂ ਕੇਸ਼ਵ ਨੂੰ ਬੇਦਖ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਵਾਰ-ਵਾਰ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਪਰਿਵਾਰ ਦਾ ਕਹਿਣਾ ਕਿ ਜੇਕਰ ਕੇਸ਼ਵ ਇਸ ਮਾਮਲੇ 'ਚ ਮੁਲਜ਼ਮ ਹੈ ਤਾਂ ਸਰਕਾਰ ਅਤੇ ਪੁਲਿਸ ਨੂੰ ਉਸ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਮੁਲਜ਼ਮ ਹੈ ਤਾਂ ਬੇਸ਼ੱਕ ਉਸ ਨੂੰ ਗੋਲੀ ਮਾਰ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਸਾਨੂੰ ਤੰਗ ਪ੍ਰੇਸ਼ਾਨ ਨਾ ਕਰੇ।
ਇਹ ਵੀ ਪੜ੍ਹੋ: ਸਾਬਕਾ ਮੰਤਰੀ ਧਰਮਸੋਤ ਦੀ ਗ੍ਰਿਫ਼ਤਾਰੀ 'ਤੇ ਘਿਰੀ ਸਰਕਾਰ, ਵਿਰੋਧੀਆਂ ਨੇ ਕੀਤੀ...