ਬਠਿੰਡਾ: ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਕਹਿਰ ਕਾਰਨ ਜਿੱਥੇ ਹਰ ਵਰਗ ਚਿੰਤਿਤ ਹੈ, ਉੱਥੇ ਹੀ ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ ਨਸ਼ੇ ਦੇ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਬਠਿੰਡਾ ਵਿੱਚ ਸੰਯੁਕਤ (Anti Drug Convention) ਕਿਸਾਨ ਮੋਰਚੇ ਦੇ ਸੱਦੇ ਉੱਤੇ ਨਸ਼ਾ ਵਿਰੋਧੀ ਕਨਵੈਨਸ਼ਨ ਕਾਰਵਾਈ ਗਈ। ਇਸ ਕੰਨਵੇਸ਼ਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਭਾਗ ਲਿਆ ਗਿਆ ਅਤੇ ਚਿੰਤਾ ਪ੍ਰਗਟਾਈ ਗਈ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਨਸ਼ੇ ਦਾ ਕਾਰੋਬਾਰ ਵੱਧ ਰਿਹਾ ਹੈ। ਇਹ ਚਿੰਤਾ ਦਾ ਵਿਸ਼ਾ ਹੈ ਅਤੇ ਇਸਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੀ ਬੈਠਕ ਕਰਕੇ ਵੱਡਾ ਕਦਮ ਚੁੱਕਿਆ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਬੰਦ (Anti Drug Convention) ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਪੰਜਾਬ ਵਿੱਚ ਨਸ਼ਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਛੋਟੇ ਮੋਟੇ ਕਾਰੋਬਾਰੀਆਂ ਨੂੰ ਫੜ ਕੇ ਪੁਲਿਸ ਵੱਲੋਂ ਜੇਲ੍ਹ ਭੇਜਿਆ ਜਾ ਰਿਹਾ ਹੈ ਪਰ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ ਜਿਸ ਕਾਰਨ ਪੰਜਾਬ ਵਿੱਚ ਲਗਾਤਾਰ ਨਸ਼ਾ, ਪੈਰ ਪਸਾਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੁਲਿਸ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦਾ ਕਾਰੋਬਾਰ ਬੰਦ ਕਰਵਾਇਆ ਜਾਵੇ। ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਵਲੋਂ ਨਸ਼ੇ ਨੂੰ ਬੰਦ ਕਰਨ ਲਈ ਅਹਿਮ ਰੋਲ ਅਦਾ (Anti Drug Convention) ਕੀਤਾ ਜਾ ਰਿਹਾ ਹੈ ਪਰ ਨਸ਼ਾ ਤਸਕਰਾਂ ਵੱਲੋਂ ਇਹਨਾਂ ਕਮੇਟੀਆਂ ਨੂੰ ਵੀ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਕਿਸੇ ਨਾ ਕਿਸੇ ਬਹਾਨੇ ਨਾਲ ਇਹਨਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਆਉਂਦੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅਹਿਮ ਫੈਸਲਾ ਲੈਂਦੇ ਹੋਏ ਨਸ਼ਿਆਂ ਵਿਰੁੱਧ ਸੰਘਰਸ਼ ਲਈ ਲਾਮਬੰਦੀ ਕੀਤੀ ਜਾਵੇਗੀ।