ETV Bharat / state

ਬਠਿੰਡਾ 'ਚ ਭਾਜਪਾ ਆਗੂਆਂ ਨੇ ਘੇਰੀ ਸਰਕਾਰ, ਕਾਨੂੰਨ ਪ੍ਰਬੰਧ ਅਤੇ ਕਿਸਾਨਾਂ ਦੇ ਮੁੱਦੇ 'ਤੇ ਚੁੱਕੇ ਸਵਾਲ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਨਾ ਲੱਗਣ ਕਰਕੇ ਪੰਜਾਬ ਨੂੰ ਰੁਜ਼ਗਾਰ ਅਤੇ ਆਰਥਿਕ ਪੱਖੋਂ ਵੱਡਾ ਨੁਕਸਾਨ ਹੋਵੇਗਾ। ਅਸ਼ਵਨੀ ਸ਼ਰਮਾ ਬਠਿੰਡਾ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਕਾਨੂੰਨ ਪ੍ਰਬੰਧ ਉੱਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਪੰਜਾਬ ਦੇ ਖੇਤ ਮਜ਼ਦੂਰਾਂ ਨਾਲ ਵੀ ਧੱਕਾ ਹੋ ਰਿਹਾ ਹੈ।

ashwani sharma on textile park project park in punjab
ਮੈਗਾ ਟੈਕਸਟਾਈਲ ਪਾਰਕ ਪ੍ਰੋਜੈਕਟ ਨਾ ਲੱਗਣ ਕਰਕੇ ਸੂਬੇ ਦੇ ਰੁਜ਼ਗਾਰ ਤੇ ਅਰਥਚਾਰੇ ਨੂੰ ਹੋਵੇਗ ਵੱਡਾ ਨੁਕਸਾਨ : ਅਸ਼ਵਨੀ ਸ਼ਰਮਾ
author img

By

Published : Jan 15, 2023, 6:57 PM IST

ਮੈਗਾ ਟੈਕਸਟਾਈਲ ਪਾਰਕ ਪ੍ਰੋਜੈਕਟ ਨਾ ਲੱਗਣ ਕਰਕੇ ਸੂਬੇ ਦੇ ਰੁਜ਼ਗਾਰ ਤੇ ਅਰਥਚਾਰੇ ਨੂੰ ਹੋਵੇਗ ਵੱਡਾ ਨੁਕਸਾਨ : ਅਸ਼ਵਨੀ ਸ਼ਰਮਾ

ਬਠਿੰਡਾ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਬਠਿੰਡਾ ਵਿੱਚ ਨਵੇਂ ਜਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾਂ ਦੇ ਜ਼ੁੰਮੇਵਾਰੀ ਸੰਭਾਲ ਸਮਾਰੋਹ ਵਿੱਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ ਹਨ। ਪੰਜਾਬ ਵਿੱਚ ਕਿਸੇ ਨੂੰ ਕਾਨੂੰਨ ਦਾ ਡਰ ਨਹੀਂ ਰਿਹਾ ਹੈ।

ਸੂਬਾ ਸਰਕਾਰ ਉੱਤੇ ਚੁੱਕੇ ਸਵਾਲ: ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਦਿਨੋਂ ਦਿਨ ਖਰਾਬ ਹੋ ਰਹੇ ਹਨ। ਪਰ ਪੰਜਾਬ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੀ ਫਸਲ ਖ਼ਰਾਬ ਹੋਣ ਉੱਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਹਜ਼ਾਰ ਮੁਆਵਜ਼ੇ ਤੋ ਇਲਾਵਾ ਖੇਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ, ਪਰ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਨਾ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ ਤੇ ਨਾ ਹੀ ਉਹਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨ ਨਾ ਦੇਣ ਕਾਰਨ ਕੇਂਦਰ ਦਾ ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਪੰਜਾਬ ਵਿੱਚ ਨਾ ਲੱਗਣ ਕਾਰਨ ਸੂਬੇ ਨੂੰ ਰੁਜ਼ਗਾਰ ਤੇ ਆਰਥਿਕ ਪੱਖੋਂ ਵੱਡਾ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਪੰਜਾਬ 'ਚ ਭਾਰਤ ਜੋੜੋ ਯਾਤਰਾ: ਸ਼੍ਰੀ ਦੇਵੀ ਤਾਲਾਬ ਮੰਦਰ 'ਚ ਮੱਥਾ ਟੇਕ ਕੇ ਅੱਗੇ ਵਧੇ ਰਾਹੁਲ ਗਾਂਧੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ, ਸਰਮਾਏਦਾਰਾਂ, ਵਪਾਰੀਆਂ ਅਤੇ ਐੱਨਆਰਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਨਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ ਦੀ ਜੀਐੱਸਟੀ ਕਲੈਕਸ਼ਨ ਵੀ ਘਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਵਿੱਚ ਪੂਰੀ ਤਰਾਂ ਅਸਫਲ ਸਾਬਤ ਹੋ ਰਿਹਾ ਹੈ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਚਿੰਤਾਜਨਕ ਬਣੇ ਹਾਲਾਤਾਂ ਵਿੱਚ ਸੁਧਾਰ ਦੀ ਲੋੜ ਹੈ। ਲੋਕਾਂ ਦੇ ਜਾਨਮਾਲ ਦੀ ਰਾਖੀ ਹੋਣੀ ਚਾਹੀਦੀ ਹੈ ਅਤੇ ਲੁਟੇਰਿਆਂ, ਗੈਗਸਟਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਅਫਸਰਸ਼ਾਹੀ ਦਰਮਿਆਨ ਟਕਰਾਅ ਬਹੁਤ ਖ਼ਤਰਨਾਕ ਹੈ। ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਵਾਲਾ ਮਾਹੌਲ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.