ETV Bharat / state

Punjab Assembly Election 2022: ਰੂਬੀ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਵੋਟਰਾਂ ਨਾਲ ਕੀਤਾ ਧੋਖਾ- ਭੱਟੀ - ਆਮ ਆਦਮੀ ਪਾਰਟੀ ਤੋਂ ਅਸਤੀਫ਼ਾ

ਬਠਿੰਡਾ ਦਿਹਾਤੀ ਹਲਕਾ (Bathinda Rural Assembly Constituency) ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪ੍ਰਕਾਸ਼ ਸਿੰਘ ਭੱਟੀ (ParKash Singh Bhatti) ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਈਟੀਵੀ ਭਾਰਤ (ETV Bharat) ਨੇ ਪ੍ਰਕਾਸ਼ ਸਿੰਘ ਭੱਟੀ ਨਾਲ ਖ਼ਾਸ ਗੱਲਬਾਤ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਨਾਲ ਖਾਸ ਗੱਲਬਾਤ

author img

By

Published : Nov 26, 2021, 3:10 PM IST

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਬਸਪਾ ਨਾਲ ਗੱਠਜੋੜ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ (Bathinda Rural Assembly Constituency) ਤੋਂ ਪ੍ਰਕਾਸ਼ ਸਿੰਘ ਭੱਟੀ (ParKash Singh Bhatti) ਨੂੰ ਚੋਣ ਮੈਦਾਨ ’ਤੇ ਉਤਾਰਿਆ ਗਿਆ ਹੈ। ਈਟੀਵੀ ਭਾਰਤ (ETV Bharat) ਦੇ ਪੱਤਰਕਾਰ ਨੇ ਪ੍ਰਕਾਸ਼ ਸਿੰਘ ਭੱਟੀ ਨਾਲ ਖ਼ਾਸ ਗੱਲਬਾਤ ਕੀਤੀ।

ਗੱਲਬਾਤ ਦੌਰਾਨ ਪ੍ਰਕਾਸ਼ ਸਿੰਘ ਭੱਟੀ (ParKash Singh Bhatti) ਨੇ ਕਿਹਾ ਕਿ ਵਿਕਾਸ ਦੇ ਮੁੱਦਿਆ ਤੇ ਆਪਣੇ ਹਲਕੇ ’ਚ ਵਿਚਰਿਆ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਹੀ ਬਠਿੰਡਾ ਦਿਹਾਤੀ ’ਚ ਜਿੱਥੇ ਸਪੋਰਟਸ ਸਕੂਲ ਘੁੱਦਾ ਯੂਨੀਵਰਸਿਟੀ ਅਤੇ ਏਮਜ਼ ਜਿਹੀਆ ਸਿਹਤ ਸੇਵਾਵਾਂ ਦੇਣ ਵਾਲੀਆਂ ਸੰਸਥਾਵਾਂ ਨੂੰ ਸਥਾਪਤ ਕੀਤਾ ਗਿਆ ਉੱਥੇ ਹੀ ਲੋਕਾਂ ਦੀਆਂ ਮੁੱਢਿਆ ਸਹੂਲਤਾਂ ਨੂੰ ਵੇਖਦੇ ਹੋਏ ਵੱਖ-ਵੱਖ ਤਰ੍ਹਾਂ ਦੇ ਕੰਮ ਸ਼ੁਰੂ ਕੀਤੇ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਨਾਲ ਖਾਸ ਗੱਲਬਾਤ

'ਵੋਟਰਾਂ ਨਾਲ ਧੋਖਾ ਕਰਨਾ ਗਲਤ'

ਪ੍ਰਕਾਸ਼ ਸਿੰਘ ਭੱਟੀ ਨੇ ਅੱਗੇ ਕਿਹਾ ਕਿ ਜੇਕਰ ਹਲਕੇ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਇੱਥੋਂ ਵਿਧਾਇਕ ਆਮ ਆਦਮੀ ਪਾਰਟੀ (Aam Aadmi Party) ਦੇ ਰੁਪਿੰਦਰ ਕੌਰ ਰੂਬੀ ਸਨ ਜੋ ਕਿ ਆਮ ਆਦਮੀ ਪਾਰਟੀ ਛੱਡ ਚੁੱਕੇ ਹਨ। ਜਿਨ੍ਹਾਂ ਵੱਲੋਂ ਇੱਕ ਵਾਰ ਚੋਣ ਜਿੱਤਣ ਤੋਂ ਬਾਅਦ ਮੁੜ ਹਲਕੇ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਐੱਮਐੱਲਏ ਸ਼ਿਪ ਦੀਆਂ ਸੇਵਾਵਾਂ ਦਾ ਆਨੰਦ ਲੈਂਦੇ ਹੋਏ ਹੁਣ ਵੋਟਰਾਂ ਅਤੇ ਪਾਰਟੀ ਨਾਲ ਧੋਖਾ ਕਰ ਕਾਂਗਰਸ ਵਿੱਚ ਸ਼ਾਮਲ ਹੋ ਗਏ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਬੰਦੇ ਦੀ ਆਪਣੀ-ਆਪਣੀ ਭਾਵਨਾ ਹੁੰਦੀ ਹੈ ਪਰ ਜੋ ਪਾਰਟੀ ਅਤੇ ਵੋਟਰਾਂ ਨਾਲ ਧੋਖਾ ਕਰਦਾ ਹੈ ਉਹ ਗ਼ਲਤ ਹੈ।

'ਸ਼੍ਰੋਮਣੀ ਅਕਾਲੀ ਦਲ ਨੂੰ ਅਜੇ ਵੀ ਚਾਹੁੰਦੇ ਹਨ ਲੋਕ'

ਨਸ਼ੇ ਦੇ ਮੁੱਦੇ ’ਤੇ ਪ੍ਰਕਾਸ਼ ਸਿੰਘ ਭੱਟੀ ਨੇ ਪੰਜਾਬ ਕਾਂਗਰਸ (Punjab Congress) ਨੂੰ ਘੇਰਦੇ ਹੋਏ ਕਿਹਾ ਕਿ ਹਲਕੇ ਵਿੱਚ ਨਸ਼ੇ ਦਾ ਬੋਲਬਾਲਾ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਮਾੜੀ ਲਤ ਲਗਾਈ ਜਾ ਰਹੀ ਹੈ ਜੋ ਕਿ ਸਮਾਜ ਲਈ ਅਤੇ ਪੰਜਾਬ ਲਈ ਘਾਤਕ ਸਿੱਧ ਹੋਵੇਗੀ। ਬਾਹਰੀ ਉਮੀਦਵਾਰ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੂੰ ਹੋਰ ਕੋਈ ਮੁੱਦਾ ਨਹੀਂ ਮਿਲ ਰਿਹਾ ਇਸ ਕਰਕੇ ਇਸ ਮੁੱਦੇ ਨੂੰ ਉਛਾਲਿਆ ਜਾ ਰਿਹਾ ਹੈ ਪਰ ਪਾਰਟੀ ਵਰਕਰਾਂ ਵੱਲੋਂ ਮਿਲ ਰਹੇ ਪਿਆਰ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਜੇ ਵੀ ਲੋਕ ਚਾਹੁੰਦੇ ਹਨ।

ਇਹ ਵੀ ਪੜੋ: Punjab Assembly Election 2022: ਚੁਣੌਤੀਆਂ ਭਰੀ ਹੈ ਨਿਹਾਲ ਸਿੰਘ ਵਾਲਾ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.