ਬਠਿੰਡਾ: ਪੰਜਾਬ ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਨਕੇਲ ਕੱਸਣ ਲਈ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਇਸ ਦੇ ਤਹਿਤ ਹੀ ਬਠਿੰਡਾ ਵਿਖੇ ਪੁਲਿਸ ਵਿਭਾਗ ਨੇ ਗੰਨ ਹਾਉਸਾਂ ਦੀ ਤਲਾਸ਼ੀ (Gun houses searched by police at Bathinda) ਲਈ। ਪੁਲਿਸ ਨੇ ਇਸ ਦੌਰਾਨ ਹਥਿਆਰਾਂ ਦੀ ਵਿਕਰੀ ਅਤੇ ਖਰੀਦਦਾਰੀ ਦਾ ਰਿਕਾਰਡ ਚੈੱਕ (Record of sale and purchase of arms) ਕੀਤੇ। ਬਠਿੰਡਾ ਕਾਮਾ ਰੋਡ ਉੱਤੇ ਸਥਿਤ ਆਂਮਸਾ ਡੀਲਰ ਨੇ ਦੱਸਦਿਆਂ ਕਿਹਾ ਕਿ ਡੀ.ਜੀ.ਪੀ.ਪੰਜਾਬ ਵੱਲੋਂ ਸਾਰੇ ਅਸਲਾ ਡੀਲਰਾਂ ਦਾ ਰਿਕਾਰਡ ਚੈਕ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਸਟਾਪ ਵੀ ਚੈੱਕ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਅਸਲਾ ਅਤੇ ਐਨੀਮੇਸ਼ਨ ਨਾ ਭੇਜਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ |
ਧਿਆਨ ਨਾਲ ਦਿੱਤਾ ਜਾਵੇ ਅਸਲਾ: ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸ ਦੇ ਕਿਸੇ ਵੀ ਵਿਅਕਤੀ ਨੂੰ ਆਪਣੇ ਰਿਕਾਰਡ ਦੀ ਸਾਂਭ-ਸੰਭਾਲ ਕਰਨ ਅਤੇ ਅਸਲੀ ਨਾਲ ਸਬੰਧਤ ਕੋਈ ਵੀ ਵਸਤੂ ਖਰੀਦਣ ਅਤੇ ਵੇਚਣ ਵਾਲੇ ਹਰ ਵਿਅਕਤੀ ਦਾ ਨਾਮ ਆਪਣੇ ਰਿਕਾਰਡ ਵਿੱਚ ਦਰਜ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ (Strict instructions were issued) ਗਈਆਂ ਹਨ।
ਇਹ ਵੀ ਪੜ੍ਹੋ: ਹਥਿਆਰਾਂ ਦੇ ਲਾਇਸੈਂਸ 'ਤੇ ਪਾਬੰਦੀ ਨੂੰ ਲੈ ਕੇ ਗਰਮਾਈ ਸਿਆਸਤ
ਦੂਜੇ ਪਾਸੇ ਹਥਿਆਰਾਂ ਦੇ ਵਪਾਰੀ ਮਾਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਦਾ ਰਿਕਾਰਡ ਉਨ੍ਹਾਂ ਕੋਲ ਪਹਿਲਾਂ ਹੀ ਮੌਜੂਦ ਹੈ ਅਤੇ ਪ੍ਰਸ਼ਾਸਨ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ, ਪਰ ਸਰਕਾਰ ਵੱਲੋਂ ਜੋ ਵੀ ਨਿਰਦੇਸ਼ ਨਹੀਂ ਦਿੱਤੇ ਗਏ ਹਨ, ਉਹ ਹਦਾਇਤਾਂ ਦੀ ਪਾਲਣਾ ਕਰਨਗੇ ।
ਕੀਤੀ ਜਾਵੇਗੀ ਸਖ਼ਤ ਕਾਰਵਾਈ: ਮਾਮਲੇ ਉੱਤੇ ਸਥਾਨਕ ਡੀਐੱਸਪੀ ਵਿਸ਼ਵਜੀਤ ਸਿੰਘ ਮਾਨ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਮ ਲਈ ਇਹ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਗੰਨ ਹਾਊਸ ਨੂੰ ਚੈੱਕ ਕਰ ਰਹੇ ਹਨ ਅਤੇ ਸਾਰੇ ਰਿਕਾਰਡ ਵੀ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਿਕਾਰਡ ਵਿੱਚ ਕੋਈ ਕਮੀ ਪਾਈ ਗਈ ਤਾਂ ਅਸਲਾ ਡੀਲਰਾਂ ਖ਼ਿਲਾਫ਼ ਵੀ ਕਾਰਵਾਈ (Action against arms dealers) ਹੋਵੇਗੀ।