ETV Bharat / state

ਕਾਂਗਰਸੀ ਲੀਡਰ ‘ਤੇ ਹਮਲਾ, ਤਸਵੀਰਾਂ ਸੀਸੀਟੀਵੀ ‘ਚ ਕੈਦ - Attack on Congress leader in Bathinda

ਬਠਿੰਡਾ ਚ ਕੁਝ ਆਣਪਛਾਤੇ ਵਿਅਕਤੀਆਂ ਵੱਲੋਂ ਕਾਂਗਰਸ ਦੇ ਮੌਜੂਦਾ ਐੱਮ.ਸੀ. ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਦਲਜੀਤ ਸਿੰਘ ਨਾਮ ਦਾ ਐੱਮ.ਸੀ. ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭਰਤੀ (Admitted to the city's civil hospital) ਕਰਵਾਇਆ ਗਿਆ ਹੈ।

ਕਾਂਗਰਸੀ ਲੀਡਰ ‘ਤੇ ਹਮਲਾ
ਕਾਂਗਰਸੀ ਲੀਡਰ ‘ਤੇ ਹਮਲਾ
author img

By

Published : May 30, 2022, 9:49 AM IST

ਬਠਿੰਡਾ: ਪੰਜਾਬ ਵਿੱਚ ਕਾਨੂੰਨ ਵਿਵਸਥਾ (Law and order in Punjab) ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਹੱਥ ਤੋਂ ਨਿਕਲ ਚੁੱਕੀ ਹੈ। ਜਿਸ ਦੇ ਨਤੀਜੇ ਵਜੋਂ ਆਏ ਦਿਨ ਗੈਂਗਰਟਰਾਂ ਵੱਲੋਂ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਬਠਿੰਡਾ ਤੋਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਆਣਪਛਾਤੇ ਵਿਅਕਤੀਆਂ ਵੱਲੋਂ ਕਾਂਗਰਸ ਦੇ ਮੌਜੂਦਾ ਐੱਮ.ਸੀ. ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਦਲਜੀਤ ਸਿੰਘ ਨਾਮ ਦਾ ਐੱਮ.ਸੀ. ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭਰਤੀ (Admitted to the city's civil hospital) ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਪੀੜਤ ਨੇ ਦੱਸਿਆ ਕਿ ਕਰੀਬ ਡੇਢ ਮਹੀਨਾ ਪਹਿਲਾਂ ਉਨ੍ਹਾਂ ਵੱਲੋਂ ਕਿਸੇ ਝਗੜੇ ਦਾ ਸਮਝੌਤਾ ਕਰਵਾਇਆ ਗਿਆ ਸੀ, ਹਮਲਾ ਕਰਨ ਵਾਲੇ ਵਿਅਕਤੀਆਂ ਵੱਲੋਂ ਦੋਸ਼ ਲਗਾਇਆ ਸੀ ਕਿ ਫ਼ੈਸਲਾ ਸਹੀ ਨਹੀਂ ਕੀਤਾ ਗਿਆ ਉਦੋਂ ਤੋਂ ਹੀ ਇਹ ਵਿਅਕਤੀ ਮੇਰੇ ਨਾਲ ਰੰਜਿਸ਼ ਰੱਖਦੇ ਸਨ ਤੇ ਬਦਲਾ ਲੈਣ ਲਈ ਵੀ ਕਿਹਾ ਗਿਆ ਸੀ। ਇਸ ਦੌਰਾਨ ਕਰੀਬ ਡੇਢ ਮਹੀਨਾ ਪਹਿਲਾਂ ਮੇਰੇ ਵੱਲੋਂ ਲਿਖਤੀ ਸ਼ਿਕਾਇਤ ਇਨ੍ਹਾਂ ਵਿਰੁੱਧ ਪੁਲਿਸ ਚੌਂਕੀ ਭੁੱਚੋ ਨੂੰ ਦਿੱਤੀ ਗਈ ਸੀ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਮੇਰੀ ਜਾਨ ਨੂੰ ਖਤਰਾ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਨਤੀਜੇ ਵਜੋਂ ਅੱਜ ਮੇਰੇ ‘ਤੇ ਹਮਲਾ ਕੀਤਾ ਗਿਆ।

ਕਾਂਗਰਸੀ ਲੀਡਰ ‘ਤੇ ਹਮਲਾ

ਜ਼ਿਕਰਯੋਗ ਹੈ ਕਿ ਕੱਲ੍ਹ ਸ਼ਾਮ ਦਲਜੀਤ ਸਿੰਘ ਅਤੇ ਉਨ੍ਹਾਂ ਦਾ ਪਾਰਟਨਰ ਹਰਵਿੰਦਰ ਸਿੰਘ ਹਿੰਦੂ ਰੈਡੀਮੇਟ ਕੱਪੜੇ ਦੀ ਦੁਕਾਨ ਕਰਦੇ ਹਨ। ਇਹ ਦੋਵੇਂ ਦੁਕਾਨ ਬੰਦ ਕਰਕੇ ਸ਼ਾਮ ਨੂੰ ਆਪਣੇ ਘਰ ਜਾ ਰਹੇ ਸਨ ਤਾਂ ਇਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਸੀ ਤੇ ਗੰਭੀਰ ਸੱਟਾਂ ਮਾਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਸਨ।

ਉਧਰ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਪਤਾ ਲੈਣ ਪਹੁੰਚੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਮੰਡੀ ਨਿਵਾਸੀਆਂ ਵੱਲੋਂ ਪੀੜਤ ਦਾ ਹਾਲ ਜਾਣਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪੀੜਤ ਨੂੰ ਭਰੋਸਾ ਦਿੱਤਾ ਹੈ ਕਿ ਮਾਮਲਾ ਦੀ ਜਾਂਚ ਕੀਤੀ ਜਾਵੇਗੀ। ਉਧਰ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: ਗੈਂਗਸਟਰਾਂ ਦੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ

ETV Bharat Logo

Copyright © 2025 Ushodaya Enterprises Pvt. Ltd., All Rights Reserved.