ਬਠਿੰਡਾ: ਇੱਕ ਪਾਸੇ ਪੁਲਿਸ ਅਤੇ ਪ੍ਰਸ਼ਾਸਨ ਸੂਬੇ ਦੀ ਕਾਨੂੰਨ ਵਿਵਸਥਾ ਸਹੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਤਾਂ ਦੂਜੇ ਪਾਸੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਜਾਂਦੀਆਂ ਹਨ। ਉਧਰ ਬਠਿੰਡਾ ਵਿੱਚ ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਉਹਨਾਂ ਵੱਲੋਂ ਭੀੜਭਾੜ ਵਾਲੇ ਇਲਾਕਿਆਂ ਵਿੱਚ ਵਾਰਦਾਤ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਤਾਜ਼ਾ ਮਾਮਲਾ ਬਠਿੰਡਾ ਦੇ ਸਾਈ ਨਗਰ ਦਾ ਹੈ, ਜਿੱਥੇ ਦੁਕਾਨ 'ਤੇ ਬੈਠੇ ਪਤੀ ਪਤਨੀ ਨੂੰ ਲੁੱਟਣ ਦੀ ਨੀਅਤ ਨਾਲ ਆਏ ਤਿੰਨ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਪਤੀ ਗੰਭੀਰ ਜ਼ਖਮੀ ਹੋ ਗਿਆ, ਉਧਰ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। Assault with sharp weapon in Bathinda
ਸਮਾਨ ਲੈਣ ਆਏ ਨੌਜਵਾਨਾਂ ਵਲੋਂ ਲੁੱਟ ਦੀ ਕੋਸ਼ਿਸ਼: ਇਸ ਲੁੱਟ ਦੀ ਘਟਨਾ ਸਬੰਧੀ ਪੀੜਤ ਸੰਜੇ ਵਾਸੀ ਸਾਈ ਨਗਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਦਿਨੀ ਦੇਰ ਸ਼ਾਮ ਨੂੰ ਕੁਝ ਨੌਜਵਾਨ ਉਨਾਂ ਦੀ ਦੁਕਾਨ 'ਤੇ ਕਰਿਆਨੇ ਦਾ ਸਮਾਨ ਲੈਣ ਲਈ ਪਹੁੰਚੇ, ਉਸ ਸਮੇਂ ਉਨਾਂ ਦੀ ਪਤਨੀ ਦੁਕਾਨ 'ਤੇ ਇਕੱਲੀ ਸੀ। ਉਨ੍ਹਾਂ ਦੱਸਿਆ ਕਿ ਕਰੀਬ ਚਾਰ ਹਜਾਰ ਰੁਪਏ ਦਾ ਸਮਾਨ ਕਢਵਾਉਣ ਉਪਰੰਤ ਉਹਨਾਂ ਵੱਲੋਂ ਆਨਲਾਈਨ ਪੇਮੈਂਟ ਦਾ ਬਹਾਨਾ ਕੀਤਾ ਜਾਣ ਲੱਗਿਆ। ਇਸ ਦੌਰਾਨ ਉਹ ਖੁਦ ਦੁਕਾਨ 'ਤੇ ਪਹੁੰਚ ਗਏ।
ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ: ਪੀੜਤ ਨੇ ਦੱਸਿਆ ਕਿ ਕੋਈ ਗੱਲ ਨਾ ਬਣਦੀ ਵੇਖ ਇਹਨਾਂ ਨੌਜਵਾਨਾਂ ਵੱਲੋਂ ਏਟੀਐਮ ਤੋਂ ਪੈਸੇ ਕਢਵਾ ਕੇ ਲੈ ਕੇ ਆਉਣ ਦੀ ਗੱਲ ਆਖੀ ਗਈ, ਜਦੋਂ ਉਹ ਨੌਜਵਾਨ ਵਾਪਸ ਪਰਤੇ ਦਾ ਇਹਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਨਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ। ਪੀੜਤ ਨੇ ਦੱਸਿਆ ਕਿ ਜਦੋਂ ਉਹਨਾਂ ਵੱਲੋਂ ਰੌਲਾ ਪਾਇਆ ਗਿਆ ਤਾਂ ਇਹ ਨੌਜਵਾਨ ਕਾਰ 'ਚ ਫਰਾਰ ਹੋ ਗਏ। ਉਨਾਂ ਵੱਲੋਂ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
- Budha river in Ludhiana: ਬੁੱਢੇ ਦਰਿਆ ਦੀ ਸਫਾਈ ਨੂੰ ਲੈ ਕੇ ਕਮੇਟੀ ਦੀ ਮੀਟਿੰਗ, ਸਾਂਸਦ ਸੀਚੇਵਾਲ ਨੇ ਜਤਾਈ ਚਿੰਤਾ, MLA ਨੇ ਕਿਹਾ-ਹੁਣ ਕੈਮੀਕਲ ਸੁੱਟਣ ਵਾਲੀਆਂ ਫੈਕਟਰੀਆਂ 'ਤੇ ਹੋਵੇਗੀ ਕਾਰਵਾਈ
- Balwinder Kaur Suicide Case : ਬਲਵਿੰਦਰ ਕੌਰ ਸੁਸਾਇਡ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਵੱਡਾ ਦਾਅਵਾ, ਸਰਕਾਰ ਦੇ ਟਾਊਟ ਕਰਾਂਗੇ ਨਸ਼ਰ...
- SGPC Election: SGPC ਚੋਣਾਂ ਨੂੰ ਲੈਕੇ ਸੁਖਬੀਰ ਬਾਦਲ ਨੇ ਕਿਹਾ- SGPC ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਦਾ ਵਧਾਇਆ ਜਾਵੇ ਸਮਾਂ
ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ: ਉਧਰ ਇਸ ਘਟਨਾ ਨੂੰ ਲੈਕੇ ਡੀਐੱਸਪੀ ਸਿਟੀ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੇ ਅਧਾਰ 'ਤੇ ਦੋਸ਼ੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਸਬੰਧੀ ਬਕਾਇਦਾ ਮੁਕਦਮਾ ਦਰਜ ਕੀਤਾ ਜਾ ਰਿਹਾ ਅਤੇ ਪੀੜਤਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾਣਗੇ।