ਬਠਿੰਡਾ: ਸੂਬੇ ਦੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰ ਆਪਣੀਆਂ ਮੰਗਾਂ ਨੂੰ ਲੈਕੈ ਸੂਬਾ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਅਜੇ ਤੱਕ ਉਨ੍ਹਾ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਆਪਣੀਆਂ ਮੰਗਾਂ ਨੂੰ ਲੈਕੇ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਇਸੇ ਲੜੀ ਤਹਿਤ ਬਠਿੰਡਾ ਪਹੁੰਚੇ ਆਂਗਣਵਾੜੀ ਵਰਕਰਾਂ ਵੱਲੋਂ ਡਿਪਟੀ ਸਪੀਕਰ ਅਜੈਬ ਸਿੰਘ ਦੀ ਰਿਹਾਇਸ਼ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਪੁਲਿਸ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ। ਆਂਗਣਵਾੜੀ ਵਰਕਰਾਂ ਨੇ ਬੈਰੀਗੇਟ ਥਾਂ ਵਾਲੀ ਥਾਂ ਉਪਰ ਹੀ ਆਪਣੀ ਭੁੱਖ ਹੜਤਾਲ ਸ਼ੁਰੂ ਕਰਦਿਆਂ ਖੂਨ ਨਾਲ ਇਕ ਪੱਤਰ ਲਿਖਿਆ ਜੋ ਕਿ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਿਵੇਂ ਹਰਿਆਣਾ ਪੈਟਰਨ ਲਾਗੂ ਕਰਨਾ, ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋਈਆਂ ਆਂਗਣਵਾੜੀ ਵਰਕਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਆਦਿ ਹੈ ਪਰ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਨੂੰ ਕੇਂਦਰੀ ਕੈਬਨਿਟ ਤੋਂ ਵਾਂਝਾ ਰੱਖ ਕੇ ਕੀਤੀ ਬੇਇਨਸਾਫੀ-ਮਾਸਟਰ ਮੋਹਨ ਲਾਲ