ETV Bharat / state

Attempt to Kidnap Girl: ਅਦਾਲਤ 'ਚ ਗਵਾਹੀ ਦੇਣ ਆਈ ਕੁੜੀ ਨੂੰ ਪੁਲਿਸ ਸਾਹਮਣੇ ਅਗਵਾ ਕਰਨ ਦੀ ਕੋਸ਼ਿਸ਼ ! - ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼

ਬਠਿੰਡਾ ਵਿਚ ਛੇੜਛਾੜ ਮਾਮਲੇ 'ਚ ਗਵਾਹੀ ਦੇਣ ਆਈ ਕੁੜੀ ਨੂੰ ਜਦ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਜਾਣ ਲੱਗਾ ਤਾਂ ਉਸ ਸਮੇਂ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਪਾਰਟੀ ਨਾਲ ਹੱਥੋਪਾਈ ਕਰਦੇ ਹੋਏ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ।

Attempt to abduct the girl who came in the bathinda court
Attempt to Kidnap Girl: ਅਦਾਲਤ 'ਚ ਗਵਾਹੀ ਦੇਣ ਆਈ ਕੁੜੀ ਨੂੰ ਪੁਲਿਸ ਸਾਹਮਣੇ ਅਗਵਾ ਕਰਨ ਦੀ ਕੋਸ਼ਿਸ਼, ਖੂਬ ਹੋਇਆ ਹੰਗਾਮਾ
author img

By

Published : Feb 11, 2023, 1:49 PM IST

ਬਠਿੰਡਾ: ਬੀਤੇ ਦਿਨ ਬਠਿੰਡਾ ਦੇ ਥਾਣਾ ਨਥਾਣਾ ਵਿਖੇ ਕੁਝ ਦਿਨ ਪਹਿਲਾਂ ਮੁਸਲਮਾਨ ਪਰਿਵਾਰ ਵੱਲੋਂ ਨਾਬਾਲਿਗ ਲੜਕੀ ਨੂੰ ਅਗਵਾ ਕਰਨ ਲਈ ਪਿੰਡ ਲਹਿਰਾ ਦੇ ਰਹਿਣ ਵਾਲੇ ਨੌਜਵਾਨ ਤੇ ਉਸਦੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਸੀ। ਉਥੇ ਹੀ ਇਸ ਸਬੰਧੀ ਪੁਲਿਸ ਵੱਲੋਂ ਲੜਕੀ ਨੂੰ ਜਦ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਜਾਣ ਲੱਗਾ ਤਾਂ ਉਸ ਸਮੇਂ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਪਾਰਟੀ ਨਾਲ ਹੱਥੋਪਾਈ ਕਰਦੇ ਹੋਏ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹੰਗਾਮਾ ਖੜ੍ਹਾ ਹੋ ਗਿਆ ਅਤੇ ਘਟਨਾ ਵਾਲੀ ਥਾਂ ਪਹੁੰਚੀ ਪੁਲਿਸ ਵੱਲੋਂ ਅਗਵਾਕਾਰਾਂ 'ਚ ਸ਼ਾਮਲ ਕੁਝ ਔਰਤਾਂ ਤੇ ਮਰਦਾਂ ਨੂੰ ਹਿਰਾਸਤ ਵਿਚ ਲਿਆ ਗਿਆ।

ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਰਚਾ: ਮਾਮਲੇ 'ਤੇ ਬੋਲਦਿਆਂ ਨਾਬਾਲਗ ਲੜਕੀ ਦੇ ਚਾਚਾ ਕੌਰ ਸਿੰਘ ਦਾ ਕਹਿਣਾ ਹੈ ਕਿ ਨਾਬਾਲਗ ਲੜਕੀ ਨੂੰ ਅੱਜ ਪੁਲਿਸ ਵੱਲੋਂ ਕੋਰਟ ਵਿਚ ਲਿਆਂਦਾ ਗਿਆ ਹੈ ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇੱਥੇ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਨਾਬਾਲਗ ਲੜਕੀ ਨੂੰ ਧੱਕੇ ਨਾਲ ਪੁਲਿਸ ਵੱਲੋਂ ਕੋਰਟ ਵਿੱਚ ਪੇਸ਼ ਕੀਤਾ ਜਾ ਰਿਹਾ ਸੀ। ਲੜਕੀ ਦੇ ਪਰਿਵਾਰਕ ਮੈਂਬਰ ਲੜਕੀ ਨੂੰ ਆਪਣੇ ਘਰ ਲੈ ਕੇ ਜਾਣਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਲੜਕੇ ਖਿਲਾਫ ਪਹਿਲਾਂ ਵੀ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਸੀ ਪੁਲਿਸ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ।

ਹੰਗਾਮੇ ਦੇ ਪ੍ਰਤੱਖਦਰਸ਼ੀ: ਕੋਰਟ ਕੰਪਲੈਕਸ ਵਿੱਚ ਖੜ੍ਹੇ ਲੜਕੇ ਨੇ ਦੱਸਿਆ ਕਿ ਨਾਬਾਲਗ ਲੜਕੀ ਨੂੰ ਉਸ ਦੇ ਪਰਿਵਾਰਕ ਮੈਂਬਰ ਨਾਲ ਲੈ ਕੇ ਜਾਣਾ ਚਾਹੁੰਦੇ ਸਨ ਪਰ ਲੜਕੀ ਜਾਣਾ ਨਹੀਂ ਚਾਹੁੰਦੀ ਸੀ ਜਿਸ ਕਾਰਨ ਹੱਥੋਪਾਈ ਵੀ ਹੋਈ ਬਾਅਦ ਵਿਚ ਪੁਲਿਸ ਵਾਲੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਬਖਸ਼ੀਖਾਨੇ ਲਾ ਗਏ। ਕੋਰਟ ਵਿਚ ਹੋਏ ਹੰਗਾਮੇ ਦੇ ਪ੍ਰਤੱਖਦਰਸ਼ੀ ਦਾ ਕਹਿਣਾ ਹੈ ਪੁਲਿਸ ਵੱਲੋਂ ਨਾਬਾਲਗ ਲੜਕੀ ਨੂੰ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਦੇ ਪਰਿਵਾਰਕ ਮੈਂਬਰ ਵਿਰੋਧ ਕਰ ਰਹੇ ਸਨ। ਉਹ ਮੰਗ ਕਰ ਰਹੇ ਸਨ ਕਿ ਇਕ ਵਾਰ ਉਨ੍ਹਾਂ ਦੀ ਲੜਕੀ ਨਾਲ ਗੱਲਬਾਤ ਕਰਵਾਈ ਜਾਵੇ।

ਪੁਲਿਸ ਵੱਲੋਂ ਧੱਕੇ ਨਾਲ ਲੜਕੀ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਅਤੇ ਕੋਰਟ ਦਾ ਦਰਵਾਜ਼ਾ ਬੰਦ ਕੀਤਾ ਗਿਆ ਜਿਸ ਤੋਂ ਬਾਅਦ ਰਿਵਾਰਕ ਮੈਂਬਰਾਂ ਨੇ ਗੇਟ ਖੜਕਾਇਆ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਸ ਤੋਂ ਬਾਅਦ ਪਰਿਵਾਰਕ ਹੰਗਾਮਾ ਕੀਤਾ ਜਿਸ ਤੋਂ ਬਾਅਦ ਡੀਐੱਸਪੀ ਮੌਕੇ ਉਤੇ ਪਹੁੰਚੇ ਜਿਨ੍ਹਾਂ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਨਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: Bandi Singh Got Parole : ਕੌਮੀ ਇਨਸਾਫ਼ ਮੋਰਚਾ ਦੇ ਸੰਘਰਸ਼ ਨੂੰ ਪਿਆ ਬੂਰ, ਇਸ ਬੰਦ ਬੰਦੀ ਸਿੰਘ ਨੂੰ ਮਿਲੀ 2 ਮਹੀਨਿਆਂ ਦੀ ਪੈਰੋਲ

ਪੁਲਿਸ ਵੱਲੋਂ ਅਗਲੀ ਕਾਰਵਾਈ: ਥਾਣਾ ਨਥਾਣਾ ਦੇ ਇੰਚਾਰਜ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਗਿੱਦੜ ਦੀ ਲੜਕੀ ਪਿੰਡ ਲਹਿਰਾ ਦੇ ਗੁਰਪ੍ਰੀਤ ਸਿੰਘ ਨਾਲ ਚਲੀ ਗਈ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਪਰਿਵਾਰਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ। ਲੜਕੀ ਸਕੀਨਾ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ, ਇਸ ਦੌਰਾਨ ਹੀ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਨੂੰ ਧੱਕੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੱਥੋਪਾਈ ਕੀਤੀ ਗਈ।

ਲੜਕੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਨੇ ਬਿਆਨ ਦਰਜ ਕਰਵਾਏ ਜਾ ਰਹੇ ਹਨ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਲਾਈਨ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸਿਵਲ ਲਾਈਨ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਕੋਰਟ ਵਿਚ ਹੋਏ ਹੰਗਾਮੇ ਤੋਂ ਬਾਅਦ ਮੌਕੇ ਉਤੇ ਪਹੁੰਚੇ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਗਏ ਲੜਕੀ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਚ ਮੌਜੂਦਾ ਪਿੰਡ ਗਿੱਦੜ ਦਾ ਸਰਪੰਚ 2 ਔਰਤਾਂ ਸਣੇ ਕੁੱਲ 10 ਲੋਕਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.