ਬਠਿੰਡਾ: ਸਰਬੱਤ ਖ਼ਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਐਸਪੀ ਬਠਿੰਡਾ ਦੀ ਅਗਵਾਈ ਵਾਲੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋ ਬਾਅਦ ਉਨ੍ਹਾਂ ਨੂੰ ਅੱਜ ਬਠਿੰਡਾ ਦੀ ਅਦਾਲਤ ਨੇ 23 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।
ਥਾਣਾ ਤਲਵੰਡੀ ਪੁਲੀਸ ਨੇ ਆਈਪੀਸੀ ਧਾਰਾ 107,151 Ipc ਦੇ ਤਹਿਤ ਦਾਦੂਵਾਲ ਦੇ ਖਿਲਾਫ਼ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋਂ:ਮੁੰਬਈ ਦੇ ਗੁਰੂਦੁਆਰਿਆਂ ਦਾ 500 ਕਰੋੜ ਪੀਐਮਸੀ ਬੈਂਕ ਵਿੱਚ ਫ਼ਸਿਆ
ਦੱਸ ਦਈਏ ਕਿ ਬਠਿੰਡਾ ਦੇ ਸਿਵਲ ਲਾਇੰਸ ਕਲੱਬ ਵਿੱਚ ਗੁਰੂ ਨਾਨਕ ਲਾਇਬ੍ਰੇਰੀ ਵਿੱਚ ਕੁਝ ਵਿਅਕਤੀ ਕਬਜ਼ਾ ਕਰਨਾ ਚਾਹੁੰਦੇ ਹਨ ਇਹ ਆਰੋਪ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਬਕਾਇਦਾ ਇਕ ਪ੍ਰੈੱਸ ਕਾਨਫਰੰਸ ਕਰਕੇ ਲਗਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਉਹ 20 ਤਾਰੀਕ ਨੂੰ ਉਹ ਇਸ ਜਗ੍ਹਾ ਉੱਤੇ ਧਾਰਮਿਕ ਸਮਾਗਮ ਕਰਨਗੇ ਜੇ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂ ਫਿਰ ਪੁਲਸ ਪ੍ਰਸ਼ਾਸਨ ਵੱਲੋਂ ਕਿਸੇ ਤਰੀਕੇ ਨਾਲ਼ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਸ ਦੀ ਜ਼ਿੰਮੇਵਾਰੀ ਬਠਿੰਡਾ ਪੁਲਿਸ ਦੀ ਹੋਵੇਗੀ, ਜਿਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।