ETV Bharat / state

ਖੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਇਕਜੁੱਟ ਹੋ ਕੇ ਹੱਕਾਂ ਲਈ ਲੜੋ ਲੜਾਈ: ਰਾਜੇਵਾਲ

ਕਣਕ ਦਾ ਝਾੜ ਘੱਟ ਹੋਣ ਤੋਂ ਬਾਅਦ ਖੁਦਕੁਸ਼ੀ ਦੇ ਰਾਹ ਪਏ ਕਿਸਾਨਾਂ ਦੇ ਪਰਿਵਾਰਾਂ ਦੀ ਸਾਰ ਲੈਣ ਪਹੁੰਚੇ ਬਲਵੀਰ ਸਿੰਘ ਰਾਜੇਵਾਲ ਨੇ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਖ਼ੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਹਨ, ਇੱਕ ਜੁਟ ਹੋ ਕੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈਣਾ ਹੈ।

ਖੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਇਕਜੁੱਟ ਹੋ ਕੇ ਹੱਕਾਂ ਲਈ ਲੜੋ ਲੜਾਈ

author img

By

Published : Apr 26, 2022, 9:00 PM IST

ਬਠਿੰਡਾ: ਕਣਕ ਦਾ ਝਾੜ ਘੱਟ ਹੋਣ ਤੋਂ ਬਾਅਦ ਖੁਦਕੁਸ਼ੀ ਦੇ ਰਾਹ ਪਏ ਕਿਸਾਨਾਂ ਦੇ ਪਰਿਵਾਰਾਂ ਦੀ ਸਾਰ ਲੈਣ ਪਹੁੰਚੇ ਬਲਵੀਰ ਸਿੰਘ ਰਾਜੇਵਾਲ ਨੇ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਖ਼ੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਹਨ, ਇੱਕ ਜੁਟ ਹੋ ਕੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਸਾਲ 135 ਕਰੋੜ ਟਨ ਕਣਕ ਦੀ ਖ਼ਰੀਦ ਕੀਤੀ ਜਾਂਦੀ ਸੀ ਪਰ ਇਸ ਵਾਰ ਕੁਦਰਤੀ ਮਾਰ ਪੈਣ ਕਾਰਨ ਇਹ ਖਰੀਦ 85 ਲੱਖ ਟਨ ਤੇ ਹੀ ਰਹਿ ਗਈ ਹੈ। ਜਿਸ ਕਾਰਨ ਕਿਸਾਨਾਂ ਨੂੰ ਲਗਪਗ 15 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਖੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਇਕਜੁੱਟ ਹੋ ਕੇ ਹੱਕਾਂ ਲਈ ਲੜੋ ਲੜਾਈ

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ, ਪਿਛਲੇ ਕਰੀਬ 20 ਦਿਨ੍ਹਾਂ ਵਿੱਚ 18 ਕਿਸਾਨਾਂ ਵੱਲੋਂ ਕਣਕ ਦਾ ਝਾੜ ਘੱਟ ਨਿਕਲਣ ਤੋਂ ਬਾਅਦ ਖੁਦਕੁਸ਼ੀ ਕਰ ਲਈ ਗਈ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੌਰਿਆਂ ਵਿੱਚ ਰੁੱਝੇ ਹੋਏ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੇ ਕਿਸਾਨ ਨੇ ਦੇਸ਼ ਨੂੰ ਅੰਨ ਪ੍ਰਦਾਨ ਕੀਤਾ ਸੀ, ਜਦੋਂ ਪੂਰਾ ਦੇਸ਼ ਭੁੱਖਮਰੀ ਦਾ ਸ਼ਿਕਾਰ ਸੀ ਪਰ ਅੱਜ ਸਰਕਾਰ ਇਨ੍ਹਾਂ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਖਾਦਾਂ ਦੀਆਂ ਕੀਮਤਾਂ ਆਦਿ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਜਿਸ ਕਾਰਨ ਅੱਜ ਕਿਸਾਨ ਖੁਦਕੁਸ਼ੀਆਂ ਦੇ ਰਾਹ ਹਨ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੁਦਕੁਸ਼ੀ ਕਿਸੇ ਵੀ ਮਸਲੇ ਦਾ ਹੱਲ ਨਹੀਂ।

ਪੰਜਾਬ ਸਰਕਾਰ ਵੱਲੋਂ ਦਿੱਲੀ ਸਰਕਾਰ ਨਾਲ 18 ਭਾਗਾਂ ਦੇ ਕੰਮਕਾਰ ਨੂੰ ਸਾਂਝਾ ਕਰਨ ਤੇ ਬੋਲਦੇ ਹੋਏ ਕਿਹਾ ਕਿ ਇਹ ਸਰਾਸਰ ਗ਼ਲਤ ਹੈ ਸਰਕਾਰ ਵੱਲੋਂ ਅੰਦਰੂਨੀ ਭੇਤ ਗੁਪਤ ਰੱਖਣ ਦੇ ਉਪਰ ਸੰਵਿਧਾਨ ਦੀ ਸਹੁੰ ਖਾਧੀ ਜਾਂਦੀ ਹੈ ਪਰ ਇਹ ਸੰਵਿਧਾਨ ਦੇ ਉਲਟ ਹੈ ਜਿਸ ਨੂੰ ਲੋਕ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।

ਇਹ ਵੀ ਪੜ੍ਹੋ: ਸੁਨੀਲ ਜਾਖੜ ਖ਼ਿਲਾਫ਼ ਵੱਡਾ ਐਕਸ਼ਨ, 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.