ETV Bharat / state

ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਲੋਕ ਭਲਾਈ ਪਾਰਟੀ ਨੂੰ ਦੁਬਾਰਾ ਸਰਗਰਮ ਕਰਨ ਦਾ ਐਲਾਨ

author img

By

Published : Apr 9, 2023, 7:19 PM IST

ਬਠਿੰਡਾ ਵਿਖੇ ਅੱਜ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰਾਨ ਬਾਦਲ ਪਰਿਵਾਰ ਖ਼ਿਲਾਫ਼ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹੁਣ ਦੁਬਾਰਾ ਆਪਣੀ ਪਾਰਟੀ ਨੂੰ ਸੁਰਜੀਤ ਕਰਨਗੇ।

Balwant Singh Ramuwalia announced the reactivation of the Lok Bhalai Party
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਲੋਕ ਭਲਾਈ ਪਾਰਟੀ ਨੂੰ ਦੁਬਾਰਾ ਸਰਗਰਮ ਕਰਨ ਦਾ ਐਲਾਨ
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਲੋਕ ਭਲਾਈ ਪਾਰਟੀ ਨੂੰ ਦੁਬਾਰਾ ਸਰਗਰਮ ਕਰਨ ਦਾ ਐਲਾਨ

ਬਠਿੰਡਾ : ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅੱਜ ਬਠਿੰਡਾ ਦੌਰੇ 'ਤੇ ਆਏ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਬਾਦਲ ਪਰਿਵਾਰ ਨੂੰ ਨਿਸ਼ਾਨੇ ਉਤੇ ਲਿਆ। ਉਨ੍ਹਾਂ ਨੂੰ ਆਪਣੀ ਲੋਕ ਭਲਾਈ ਪਾਰਟੀ ਖਤਮ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲਾਂ ਵੱਲੋਂ ਉਨ੍ਹਾਂ ਨੂੰ ਸ਼ਾਮਲ ਕਰ ਕੇ ਕੀਤੇ ਵਾਅਦਿਆਂ ਤੋਂ ਮੁੱਕਰਣ ਜੇ ਦੋਸ਼ ਲਾਏ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਸਿੱਖਿਆ ਸੁਧਾਰ ਲਈ ਯਤਨ ਨਹੀਂ ਕੀਤੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕਮੇਟੀ ਅਧੀਨ ਚੱਲਦੇ ਵੱਡੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਜ਼ਿੰਮੇਵਾਰੀ ਨਹੀਂ ਨਿਭਾਈ।

ਬਾਦਲ ਪਰਿਵਾਰ ਨੂੰ ਦਿੱਤੀ ਚੁਣੌਤੀ : ਉਨ੍ਹਾਂ ਐਲਾਨ ਕੀਤਾ ਕਿ ਜੇਕਰ ਬਾਦਲ ਪਰਿਵਾਰ ਦੇ ਤਿੰਨ ਜੀਅ ਉਨ੍ਹਾਂ ਨਾਲ ਕਿਸੇ ਵੀ ਪਲੇਟਫਾਰਮ ਉਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਪੰਜਾਬ ਨੂੰ ਮਜ਼ਬੂਤ ਬਣਾਉਣ ਲਈ "ਕੀ ਕੀਤਾ" ਬਹਿਸ ਕਰ ਲੈਣ, ਜੇਕਰ ਜਿੱਤ ਗਏ ਤਾਂ 11 ਲੱਖ ਦਾ ਇਨਾਮ ਦੇਵਾਂਗਾ। ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਵਿਦੇਸ਼ ਭੇਜਣ ਲਈ ਏਜੰਟਾਂ ਨੇ ਵੱਡੀਆਂ ਠੱਗੀਆਂ ਮਾਰੀਆਂ ਪਰ ਸਮੇਂ ਦੀਆਂ ਸਰਕਾਰਾਂ ਨੇ ਕਦੇ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਉਨ੍ਹਾਂ ਵੱਲੋਂ ਵੱਡੇ ਪੱਧਰ ਉਤੇ ਮੁੰਡੇ ਕੁੜੀਆਂ ਨੂੰ ਬਚਾਕੇ ਪੰਜਾਬ ਵਾਪਸ ਲਿਆਂਦਾ ਗਿਆ ਹੈ।

ਗੰਧਲੀ ਹੋ ਚੁੱਕੀ ਸਿਆਸਤ ਨੂੰ ਸਾਫ ਕਰਨ ਲਈ ਦੁਬਾਰਾ ਸਰਗਰਮ ਹੋਵਾਂਗੇ : ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 40 ਹਜ਼ਾਰ ਸਿੰਘ ਸਭਾਵਾਂ, 14 ਹਜ਼ਾਰ ਤੋਂ ਵੱਧ ਪੰਚਾਇਤਾਂ, ਵਿਧਾਇਕਾਂ ਤੇ ਲੋਕ ਸਭਾ ਮੈਂਬਰਾਂ, ਕਿਸੇ ਵੱਲੋਂ ਵੀ ਠੱਗੀਆਂ ਮਾਰਨ ਵਾਲੇ ਏਜੰਟ ਖ਼ਿਲਾਫ਼ ਆਵਾਜ਼ ਨਹੀਂ ਉਠਾਈ ਗਈ। ਉਨ੍ਹਾਂ ਕਿਹਾ ਕਿ ਗੰਧਲੀ ਹੋ ਚੁੱਕੀ ਸਿਆਸਤ ਨੂੰ ਸਾਫ ਕਰਨ ਲਈ ਦੁਬਾਰਾ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋਣਗੇ ਅਤੇ ਲੋਕ ਭਲਾਈ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Patti to Shimla bus service: ਹੁਣ ਪੱਟੀ ਤੋਂ ਸ਼ਿਮਲਾ ਤੱਕ ਦੌੜੇਗੀ "ਰੋਡਵੇਜ਼ ਦੀ ਲਾਰੀ"

ਨਵਜੋਤ ਸਿੱਧੂ ਦੇ ਬੇਤੁਕੇ ਬਿਆਨ ਕਾਂਗਰਸ ਦੇ ਪਤਨ ਦਾ ਕਾਰਨ : ਇਸ ਮੌਕੇ ਉਨ੍ਹਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ਉਤੇ ਲੈਂਦਿਆ ਕਿਹਾ ਕਿ ਉਹ ਘੱਟ ਬੋਲਣ ਅਤੇ ਉਨ੍ਹਾਂ ਦੇ ਬੇਤੁਕੇ ਬਿਆਨ ਹੀ ਕਾਂਗਰਸ ਦੇ ਪਤਨ ਦਾ ਕਾਰਨ ਬਣਦੇ ਹਨ। ਇਸ ਮੌਕੇ ਉਨ੍ਹਾਂ ਪਿੰਡ ਕੋਟ ਫੱਤਾ ਵਿੱਖੇ ਮਾਸੂਮ ਬੱਚਿਆਂ ਦੀ ਬਲੀ ਦੇਣ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲੇ ਪਰਮਜੀਤ ਸਿੰਘ ਕੋਟਫੱਤਾ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ।

ਇਹ ਵੀ ਪੜ੍ਹੋ : Farmers Protest: ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਕਿਹਾ- ਮੁਆਵਜ਼ਾ ਰਕਮ 'ਚ ਵਾਧਾ ਕਰੇ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.