ਬਠਿੰਡਾ: ਬੀਤੀ ਦਿਨੀਂ ਸੋਸ਼ਲ ਮੀਡੀਆ ਤੇ ਕਾਂਗਰਸੀ ਕੌਂਸਲਰ (Congress Councilor) ਸੁਖਰਾਜ ਸਿੰਘ ਔਲਖ ਵੱਲੋਂ ਹਿੰਦੂ ਧਰਮ ਖ਼ਿਲਾਫ਼ ਭੱਦੀ ਟਿੱਪਣੀ ਨੂੰ ਲੈ ਕੇ ਹਿੰਦੂ ਸਮਾਜ ਵਿਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਬਠਿੰਡਾ ਵਿਖੇ ਮੀਟਿੰਗ ਕਰ ਹਿੰਦੂ ਸੰਗਠਨਾਂ (Hindu organizations) ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸੀ ਕੌਂਸਲਰ ਸੁਖਰਾਜ ਸਿੰਘ ਔਲਖ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਉਹ ਜਨਮ ਅਸ਼ਟਮੀ ਦੇ ਦਿਹਾੜੇ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੰਦਰ ਵਿੱਚ ਪ੍ਰਵੇਸ਼ ਨਹੀਂ ਕਰਨ ਦੇਣਗੇ।
ਹਿੰਦੂ ਸੰਗਠਨ ਦੇ ਵੱਖ ਵੱਖ ਆਗੂਆਂ ਨੇ ਕਿਹਾ ਕਿ ਕਾਂਗਰਸੀ ਕੌਂਸਲਰ ਖ਼ਿਲਾਫ਼ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੋਈ ਵੀ ਕਾਰਵਾਈ ਨਹੀਂ ਹੋਣ ਦਿੱਤੀ ਜਾ ਰਹੀ। ਜਿਸ ਕਾਰਨ ਹਿੰਦੂ ਸਮਾਜ ਵਿਚ ਭਾਰੀ ਰੋਸ ਹੈ। ਜਿਸ ਦਾ ਖਮਿਆਜ਼ਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ।
ਐਡਵੋਕੇਟ ਬਬੀਤਾ ਗੁਪਤਾ ਨੇ ਕਿਹਾ ਹੈ ਜੇਕਰ ਕਾਂਗਰਸੀ ਕੌਂਸਲਰ ਮੁਆਫੀ ਨਹੀਂ ਮੰਗ ਲੈਂਦਾ ਉਦੋਂ ਤੱਕ ਰੋਸ ਪ੍ਰਦਰਸ਼ਨ ਹੁੰਦੇ ਰਹਿਣਗੇ।ਉਨ੍ਹਾਂ ਨੇ ਔਲਖ ਨੇ ਹਿੰਦੂ ਔਰਤਾਂ ਬਾਰੇ ਗਲਤ ਟਿੱਪਣੀ ਕਰਕੇ ਬਹੁਤ ਗਲਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਇਸ ਉਤੇ ਕੋਈ ਕਾਰਵਾਈ ਨਹੀਂ ਕੀਤ ਹੈ।ਇਸ ਕਰਕੇ ਮਨਪ੍ਰੀਤ ਬਾਦਲ ਦਾ ਪੋਸਟਰ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ।