ETV Bharat / state

24 ਘੰਟੇ ਕਾਨੂੰਨੀ ਸੇਵਾ ਦੇਣ ਵਾਲਾ ਬਠਿੰਡਾ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ - ਕਾਨੂੰਨੀ ਸਹਾਇਤਾ

ਹਰ ਵਰਗ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਕਾਨੂੰਨੀ ਸੇਵਾਵਾਂ ਜ਼ਿਲ੍ਹਾ ਬਠਿੰਡਾ ਅਥਾਰਟੀ ਵੱਲੋਂ ਇਕ ਅਹਿਮ ਫੈਸਲਾ ਲੈਂਦੇ ਹੋਏ ਜ਼ਿਲ੍ਹਾ ਸੈਸ਼ਨ ਜੱਜ ਦੀ ਅਗਵਾਈ ਵਿੱਚ ਪਹਿਲਾਂ ਲੀਗਲ ਐਂਡ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ।

24 ਘੰਟੇ ਕਾਨੂੰਨੀ ਸੇਵਾ ਦੇਣ ਵਾਲਾ ਬਠਿੰਡਾ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ

author img

By

Published : Jul 14, 2021, 7:23 PM IST

ਬਠਿੰਡਾ: ਕਾਨੂੰਨੀ ਸੇਵਾ 24 ਮੁਹੱਈਆ ਕਰਵਾਉਣ ਵਾਲਾ ਬਠਿੰਡਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਲੋਕਾਂ ਦੀ ਸਹੂਲਤ ਦੇ ਲਈ ਲੀਗਲ ਐਂਡ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਤਾਂ ਕਿ ਹਰ ਇੱਕ ਲੋੜਵੰਦ ਨੂੰ ਸਹੀ ਸਮੇਂ ਸਹੀ ਜਾਣਕਾਰੀ ਮਿਲ ਸਕੇ।

24 ਘੰਟੇ ਕਾਨੂੰਨੀ ਸੇਵਾ ਦੇਣ ਵਾਲਾ ਬਠਿੰਡਾ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ

ਹਰ ਵਰਗ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਕਾਨੂੰਨੀ ਸੇਵਾਵਾਂ ਜ਼ਿਲ੍ਹਾ ਬਠਿੰਡਾ ਅਥਾਰਟੀ ਵੱਲੋਂ ਇਕ ਅਹਿਮ ਫੈਸਲਾ ਲੈਂਦੇ ਹੋਏ ਜ਼ਿਲ੍ਹਾ ਸੈਸ਼ਨ ਜੱਜ ਦੀ ਅਗਵਾਈ ਵਿੱਚ ਪਹਿਲਾ ਲੀਗਲ ਐਂਡ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਜੱਜ ਅਸ਼ੋਕ ਚੌਹਾਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਚੌਵੀ ਘੰਟੇ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਲੀਗਲ ਐਂਡ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਪੰਜਾਬ ਦਾ ਪਹਿਲਾਂ ਕਲੀਨਿਕ ਹੈ ਜੋ ਬਠਿੰਡਾ ਵਿੱਚ ਖੋਲ੍ਹਿਆ ਜਾਵੇਗਾ ਤੇ ਚੌਵੀ ਘੰਟੇ ਆਪਣੀਆਂ ਸੇਵਾਵਾਂ ਦੇਵੇਗਾ। ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਤਿੰਨ ਦਿਨਾਂ ‘ਚ ਇਹ ਕਲੀਨਿਕ ਬਠਿੰਡਾ ਦੇ ਏਡੀਆਰ ਸੈਂਟਰ ਦੀ ਬਿਲਡਿੰਗ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਇਸਦੀ ਆਪਣੀ ਇਕ ਬਿਲਡਿੰਗ ਬਣਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕਲੀਨਿਕ ਨੂੰ ਬਣਾਉਣ ਦਾ ਮੁੱਖ ਮਨੋਰਥ ਹਰ ਵਰਗ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣਾ ਹੈ।

ਜੱਜ ਅਸ਼ੋਕ ਚੌਹਾਨ ਨੇ ਕਿਹਾ ਕਿ ਜਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਨੂੰ ਮੁੱਢਲੀ ਸਹਾਇਤਾ ਦਿੱਤੀ ਜਾਂਦੀ ਹੈ ਉਸੇ ਤਰ੍ਹਾਂ ਹੀ ਕਾਨੂੰਨੀ ਸੇਵਾ ਵੀ ਜ਼ਰੂਰੀ ਹੈ ਤਾਂ ਕਿ ਜਿੰਨ੍ਹਾਂ ਲੋਕਾਂ ਨੂੰ ਕਾਨੂੰਨ ਹੱਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ:'ਚਿੱਟੇ' ਦਾ ਸਤਾਇਆ ਪਿਓ ਪੈਟਰੋਲ ਲੈ ਪਹੁੰਚਿਆ ਡੀਐਸਪੀ ਦਫ਼ਤਰ, ਖੁਦਕੁਸ਼ੀ ਦੀ ਕੋਸ਼ਿਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.