ਬਠਿੰਡਾ: ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਖੇਤੀ ਕਾਨੂੰਨਾਂ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮਿਨੀ ਸਕੱਤਰੇਤ ਦਾ ਘਿਰਾਓ ਕੀਤਾ।
ਔਰਤਾਂ ਨੇ ਵੱਡੀ ਗਿਣਤੀ ਵਿੱਚ ਮਿਨੀ ਸਕੱਤਰੇਤ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਕੀਤੀ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ:KTF ਨਾਲ ਸੰਬੰਧਿਤ 3 ਕਾਰਕੁੰਨ ਨਸ਼ੇ ਸਮੇਤ ਕਾਬੂ
ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਬਰੂਹਾਂ ਉੱਤੇ ਅੰਦੋਲਨ ਕਰ ਰਿਹਾ ਹੈ ਪਰ ਕੇਂਦਰ ਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ। ਕਿਸਾਨ ਲਗਾਤਾਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਥਾਂ ਇਨ੍ਹਾਂ ਵਿੱਚ ਸੋਧ ਕਰਨ ਦੀ ਗੱਲ ਕਹਿ ਰਹੀ ਹੈ।