ਬਠਿੰਡਾ: ਪੰਜਾਬ ਵਿਚ ਕੋਰੋਨਾ ਦੀ ਰਫ਼ਤਾਰ ਘਟਨ ਨਾਲ ਪੰਜਾਬ ਸਰਕਾਰ ਵੱਲੋਂ ਕੁੱਝ ਰਾਹਤ ਦਿੱਤੀ ਗਈ ਹੈ।ਜਿਸ ਵਿਚ ਸਰਕਾਰ ਨੇ 50 ਫੀਸਦੀ ਕਪੈਸਟੀ ਨਾਲ ਜਿੰਮ (Gym) ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।ਬਠਿੰਡਾ ਦੇ ਮਾਡਲ ਟਾਊਨ ਦੇ ਫੇਜ਼ ਤਿੰਨ ਵਿਚਲੇ ਜਿੰਮ ਪ੍ਰੇਮੀਆਂ ਦੇ ਚਿਹਰਿਆਂ ਉਤੇ ਖੁਸ਼ੀ ਦੀ ਝਲਕ ਵਿਖਾਈ ਦੇ ਰਹੀ ਹੈ।ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਜਿੰਮ ਟ੍ਰੇਨਰ ਅਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਿੰਮ ਖੋਲ੍ਹਣ ਦਾ ਫੈਸਲਾ ਬਹੁਤ ਵਧੀਆਂ ਹੈ।ਇਸ ਨਾਲ ਕਸਰਤ ਕਰਨ ਵਾਲਿਆਂ ਨੂੰ ਵੱਡੀ ਰਾਹਤ ਰਾਹਤ ਮਿਲੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਜਿੰਮ ਖੋਲ੍ਹਣ ਨਾਲ ਲੋਕ ਕਸਰਤ ਕਰਨਗੇ ਅਤੇ ਲੋਕਾਂ ਦੀ ਇਮਨਿਊਟੀ ਸਿਸਟਮ (Immune System)ਮਜ਼ਬੂਤ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਵੱਲੋਣਂ ਦੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਅਤੇ 50 ਫੀਸਦੀ ਲੋਕਾਂ ਨੂੰ ਹੀ ਕਸਰਕ ਕਰਨ ਦੀ ਆਗਿਆ ਦਿੱਤੀ ਜਾਵੇਗੀ।ਜਿੰਮ ਵਿਚ ਕਸਰਤ ਕਰਨ ਆਉਣ ਵਾਲੇ ਲੋਕਾਂ ਨੂੰ ਮਾਸਕ ਦੀ ਵਰਤੋਂ ਦੀ ਹਦਾਇਤ ਕੀਤੀ ਜਾਂਦੀ ਹੈ ਅਤੇ ਇਸਦੇ ਨਾਲ ਹੀ ਜਿੰਮ ਦੀਆਂ ਮਸ਼ੀਨਾਂ ਨੂੰ ਸਮੇਂ ਸਮੇਂ ਸਿਰ ਸੇਨੈਟਾਈਜ਼ਰ ਕੀਤਾ ਜਾਂਦਾ ਹੈ
ਕੋਰੋਨਾ ਦੀ ਤੀਜੀ ਵੇਵ ਨੂੰ ਲੈ ਕੇ ਕਿਹਾ ਹੈ ਕਿ ਸਰਕਾਰ ਨੂੰ ਜਿੰਮ ਖੁੱਲ੍ਹੇ ਰੱਖਣੇ ਚਾਹੀਦੇ ਹਨ ਤਾਂ ਕਿ ਜੋ ਲੋਕ ਕਸਰਤ ਕਰਦੇ ਹਨ ਉਨ੍ਹਾਂ ਵਿਚ ਬਿਮਾਰੀ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਹੁੰਦੀ ਹੈ।
ਇਸ ਮੌਕੇ ਅਮਨਦੀਪ ਕੌਰ ਦਾ ਕਹਿਣਾ ਹੈ ਕਿ ਜਿੰਮ ਖੋਲ੍ਹਣ ਉਤੇ ਸਰਕਾਰ ਦਾ ਧੰਨਵਾਦ ਕਰਦੇ ਹਾਂ ਅਤੇ ਸਰਕਾਰ ਦੀਆਂ ਗਾਈਡਲਾਈਨਜ਼ ਦੀ ਪਾਲਣਾ ਕਰਾਂਗੇ।ਉਨ੍ਹਾਂ ਨੇ ਕਿਹਾ ਹੈ ਕਿ ਕਸਰਤ ਕਰਨ ਨਾਲ ਇਮਊਨਿਟੀ ਸਿਸਟਮ (Immune System) ਵਿਚ ਵਾਧਾ ਹੁੰਦਾ ਹੈ।
ਇਹ ਵੀ ਪੜੋ:ਕੋਟਕਪੁਰਾ ਗੋਲੀਕਾਂਡ ਮਾਮਲਾ: ਐਸਆਈਟੀ ਨੇ ਅੱਜ ਵੀ ਕੀਤੀ ਪੁੱਛਗਿੱਛ