ਬਠਿੰਡਾ: ਸਾਲ 2021 ਵਿੱਚ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵਪਾਰੀਆਂ ਨਾਲ ਬੈਠਕ ਕੀਤੀ ਗਈ ਸੀ। ਇਸ ਬੈਠਕ ਦੌਰਾਨ ਉਨ੍ਹਾਂ ਵੱਲੋਂ ਬਕਾਇਦਾ ਤੌਰ ਉਪਰ "ਜੋ ਜੋ ਟੈਕਸ" ਦਾ ਜ਼ਿਕਰ ਕੀਤਾ ਗਿਆ ਸੀ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਇਸ ਸਬੰਧੀ ਬਠਿੰਡਾ ਦੀ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਦੇ ਕੇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਜਗਜੀਤ ਸਿੰਘ ਜੌਹਲ ਵੱਲੋਂ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਦਰੀਵਾਲ ਵੱਲੋਂ ਜੋ ਜੋ ਟੈਕਸ ਦਾ ਜ਼ਿਕਰ ਕੀਤੇ ਜਾਣ ਨੂੰ ਲੈ ਕੇ ਮਾਣਹਾਨੀ ਦਾ ਕੇਸ ਦਰਜ ਕਰਨ ਬਾਰੇ ਲਿਖਿਆ ਗਿਆ ਸੀ, ਜਿਸ ਨੂੰ ਮਾਣਯੋਗ ਬਠਿੰਡਾ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ।
ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਪ ਸੁਪਰਿਮੋ ਵੱਲੋਂ 2021 ਵਿਚ ਬਠਿੰਡਾ ਵਿਖੇ ਵਪਾਰੀਆਂ ਨਾਲ ਇਕ ਬੈਠਕ ਕੀਤੀ ਗਈ ਸੀ। ਕੇਜਰੀਵਾਲ ਵੱਲੋਂ ਵਪਾਰੀਆਂ ਨਾਲ ਬੈਠਕ ਦੌਰਾਨ ਇਹ ਕਿਹਾ ਗਿਆ ਸੀ ਕਿ ਵਪਾਰੀਆਂ ਉਤੇ ਜੋ "ਜੋ ਜੋ ਟੈਕਸ" ਲਗਦਾ ਹੈ ਉਸ ਤੋਂ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇਗੀ ਪਰ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਵਾਹ-ਵਾਹ ਖੱਟਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਵੱਲੋਂ ਕਾਰਵਾਈ ਕਰਦਿਆਂ ਅੱਜ ਉਹ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਵੀ "ਜੋ ਜੋ ਟੈਕਸ" ਦਾ ਜ਼ਿਕਰ ਕੀਤਾ ਗਿਆ ਸੀ ਪਰ ਉਨ੍ਹਾਂ ਖਿਲਾਫ਼ ਜੈ ਜੀਤ ਸਿੰਘ ਜੌਹਲ ਉਰਫ ਜੋਜੋ ਵੱਲੋ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਜੈ ਜੀਤ ਸਿੰਘ ਜੌਹਲ ਨੂੰ ਪਹਿਲਾਂ ਹੀ ਚੋਣਾਂ ਦੌਰਾਨ ਇਸ ਦਾ ਜਵਾਬ ਦਿੱਤਾ ਸੀ ਅਤੇ ਵੱਡੀ ਹਾਰ ਦਾ ਮੂੰਹ ਮਨਪ੍ਰੀਤ ਸਿੰਘ ਬਾਦਲ ਨੂੰ ਵੇਖਣ ਪਿਆ ਸੀ। ਹਾਲਾਂਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਾਰਟੀ ਛੱਡ ਹੁਣ ਭਾਜਪਾ ਦਾ ਰੁੱਖ ਕਰ ਲਿਆ ਗਿਆ ਹੈ।